30 ਕਰੋੜ ਤੋਂ ਜ਼ਿਆਦਾ ਲੋਕਾਂ ਦੇ ਖ਼ਾਤੇ ਵਿਚ ਪਾਏ ਪੈਸੇ ਕੋਈ ਕਮੀ ਨਹੀਂ ਛੱਡੀ - ਵਿੱਤ ਮੰਤਰੀ 
Published : May 17, 2020, 12:25 pm IST
Updated : May 17, 2020, 12:26 pm IST
SHARE ARTICLE
File Photo
File Photo

ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਵਿਰੋਧੀ ਧਿਰ ਦੇ ਦੋਸ਼ ਤੇ ਪਲਟਵਾਰ ਕਰਦਿਆਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਘਰ ਲਿਜਾਣ ਲਈ

ਨਵੀਂ ਦਿੱਲੀ - ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਵਿਰੋਧੀ ਧਿਰ ਦੇ ਦੋਸ਼ ਤੇ ਪਲਟਵਾਰ ਕਰਦਿਆਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਘਰ ਲਿਜਾਣ ਲਈ ਲੇਬਰ ਰੇਲ ਗੱਡੀਆਂ ਚਲਾਈਆਂ ਗਈਆਂ ਹਨ। ਜਿਸ ਰਾਜ ਨੇ ਜਿੰਨੀਆਂ ਰੇਲ ਗੱਡੀਆਂ ਮੰਗੀਆਂ ਦਿੱਤੀਆਂ ਗਈਆਂ ਕੇਂਦਰ ਸਰਕਾਰ ਇਸ ਦਾ 85 ਪ੍ਰਤੀਸ਼ਤ ਖਰਚ ਉਠਾ ਰਹੀ ਹੈ। 25 ਕਰੋੜ ਲੋਕਾਂ ਨੂੰ ਕਣਕ ਅਤੇ ਚਾਵਲ ਮੁਫ਼ਤ ਦਿੱਤੇ ਗਏ ਹਨ।

Anurag Thakur Anurag Thakur

ਇਸ ਦੇ ਨਾਲ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ, ਟੈਕਨੋਲੋਜੀ ਦੀ ਵਰਤੋਂ ਕਰਦਿਆਂ ਸਿੱਧੇ ਲਾਭ ਟ੍ਰਾਂਸਫਰ ਕੈਸ਼ ਕੀਤਾ ਗਿਆ ਹੈ। ਇਸ ਦੇ ਤਹਿਤ 8.19 ਕਰੋੜ ਕਿਸਾਨਾਂ ਦੇ ਖਾਤੇ ਵਿੱਚ 2-2 ਹਜ਼ਾਰ ਰੁਪਏ ਦਿੱਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਸ ਤੋਂ ਇਲਾਵਾ 500-500 ਰੁਪਏ ਦੇਸ਼ ਦੇ 20 ਕਰੋੜ ਜਨ ਧਨ ਖਾਤਿਆਂ ਵਿਚ ਸਿੱਧੇ ਲਾਭ ਟ੍ਰਾਂਸਫਰ ਰਾਹੀਂ ਭੇਜੇ ਗਏ ਹਨ।

Congress and mamta banerjee start oppose after announcement of 20 lakh crore packageFile Photo

ਉਜਵਲਾ ਯੋਜਨਾ ਤਹਿਤ 6.81 ਕਰੋੜ ਐਲ.ਪੀ.ਜੀ. ਧਾਰਕਾਂ ਨੂੰ ਮੁਫ਼ਤ ਸਿਲੰਡਰ ਦਿੱਤੇ ਗਏ ਸਨ, ਇਸ ਤੋਂ ਇਲਾਵਾ, 2.20 ਕਰੋੜ ਉਸਾਰੀ ਕਾਮਿਆਂ ਨੂੰ ਉਨ੍ਹਾਂ ਦੇ ਖਾਤੇ ਵਿਚ ਸਿੱਧਾ ਪੈਸਾ ਦਿੱਤਾ ਗਿਆ ਸੀ। ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਤਕ ਪਹੁੰਚਣ ਲਈ 85 ਪ੍ਰਤੀਸ਼ਤ ਖਰਚ ਦੇ ਰਹੀ ਹੈ। ਗੱਡੀਆਂ ਵਿਚ ਮਜ਼ਦੂਰਾਂ ਨੂੰ ਖਾਣਾ ਦਿੱਤਾ ਜਾ ਰਿਹਾ ਹੈ।

Nirmala SitharamanNirmala Sitharaman

ਵਿੱਤ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਲੜਨ ਲਈ ਸਿਹਤ ਵਿਭਾਗ ਨੂੰ 15,000 ਕਰੋੜ ਰੁਪਏ ਦਿੱਤੇ ਗਏ ਹਨ। ਟੈਸਟਿੰਗ ਅਤੇ ਲੈਵ ਕਿੱਟਾਂ ਲਈ 550 ਕਰੋੜ ਦੀ ਸਹਾਇਤਾ ਦਿੱਤੀ ਗਈ ਹੈ। ਕੋਰੋਨਾ ਨਾਲ ਲੜਾਈ ਲੜ ਰਹੇ ਸਿਹਤ ਕਰਮਚਾਰੀਆਂ ਲਈ 50 ਲੱਖ ਰੁਪਏ ਦਾ ਸਿਹਤ ਬੀਮਾ ਐਲਾਨਿਆ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਨਾਲ ਸਬੰਧਤ ਪੰਜਵੇਂ ਅਤੇ ਅੰਤਮ ਪੜਾਅ ਦੀ ਘੋਸ਼ਣਾ ਕਰਦਿਆਂ ਕਿਹਾ ਕਿ ਤਬਾਹੀ ਨੂੰ ਮੌਕੇ ਵਿੱਚ ਬਦਲਣ ਦੀ ਲੋੜ ਹੈ। ਇਸ ਅਨੁਸਾਰ, ਇਹ ਆਰਥਿਕ ਪੈਕੇਜ ਤਿਆਰ ਕੀਤਾ ਗਿਆ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement