ਦੇਸ਼ ’ਚ 2.81 ਲੱਖ ਨਵੇਂ ਮਾਮਲੇ, 24 ਘੰਟਿਆਂ 'ਚ 4,106 ਮੌਤਾਂ
Published : May 17, 2021, 11:29 am IST
Updated : May 17, 2021, 11:29 am IST
SHARE ARTICLE
Corona case
Corona case

ਕੋਰੋਨਾ ਦੇ ਨਵੇਂ ਮਾਮਲਿਆਂ ’ਚ ਹੋ ਰਹੀ ਗਿਰਾਵਟ ਦਾ ਸਿਲਸਿਲਾ ਲਗਾਤਾਰ ਜਾਰੀ

ਨਵੀਂ ਦਿੱਲੀ: ਦੇਸ਼ ’ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ’ਚ ਪਿਛਲੇ 3 ਮਹੀਨਿਆਂ ਤੋਂ ਗਿਰਾਵਟ ਆ ਰਹੀ ਹੈ ਪਰ ਕੋਵਿਡ ਮਰੀਜ਼ਾਂ ਦੇ ਮਰਨ ਵਾਲਿਆਂ ਦਾ ਸਿਲਸਿਲਾ ਅਜੇ ਰੁੱਕਦਾ ਨਜ਼ਰ ਨਹੀਂ ਆ ਰਿਹਾ।

ਕੋਰੋਨਾ ਮਾਮਲਿਆਂ ਵਿਚ ਜਾਰੀ ਗਿਰਾਵਟ ਦਰਮਿਆਨ ਪਿਛਲੇ 24 ਘੰਟਿਆਂ ਵਿਚ 2,81,386 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਹਾਂਮਾਰੀ ਨਾਲ  4,106  ਲੋਕਾਂ ਦੀ ਮੌਤ ਹੋ ਗਈ ਹੈ।

Corona CaseCorona Case

ਦੇਸ਼ ਵਿਚ ਇਸ ਸਮੇਂ ਦੌਰਾਨ  3,78,741 ਲੋਕਾਂ ਨੇ ਇਸ ਮਹਾਂਮਾਰੀ ਨੂੰ ਮਾਤ ਦਿਤੀ ਹੈ। ਜਿਸ ਨੂੰ ਮਿਲਾ ਕੇ ਹੁਣ ਤਕ 2,11,74,076 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।ਇਸ ਦਰਮਿਆਨ 6 ਲੱਖ 91 ਹਜ਼ਾਰ 211 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ।

Corona CaseCorona Case

ਦੇਸ਼ ਵਿਚ ਹੁਣ ਤਕ 18 ਕਰੋੜ 29 ਲੱਖ 26 ਹਜ਼ਾਰ 460 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 2,81,386 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ  2,49,65,463 ਹੋ ਗਈ ਹੈ।

Corona caseCorona case

ਇਸ ਦੌਰਾਨ 4,106 ਲੋਕਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ 2,70,284 ’ਤੇ ਪਹੁੰਚ ਗਈ ਹੈ। ਦੇਸ਼ ’ਚ ਸਰਗਰਮ ਮਾਮਲੇ 36,18,458 ਹਨ। ਦੇਸ਼ ’ਚ ਹੁਣ ਤਕ 2,74,390 ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਭਾਰਤੀ ਮੈਡੀਕਲ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ 15 ਮਈ ਤਕ 31,48,50,143 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚੋਂ 18,32,950 ਨਮੂਨਿਆਂ ਦੀ ਜਾਂਚ ਸਨਿਚਰਵਾਰ ਨੂੰ ਕੀਤੀ ਗਈ।

Corona CaseCorona Case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement