
ਦੋਵਾਂ ਦੇ ਅਤਿਵਾਦੀ ਸੰਗਠਨ ਅਲ-ਬਦਰ ਦਾ ਪਹਿਰਾਵਾ ਪਾਇਆ ਹੋਇਆ ਸੀ।
ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਖਾਨਮੋਹ ਖੇਤਰ ਵਿਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਕਰ ਮੁੱਠਭੇੜ ਹੋਈ ਹੈ।ਪੁਲਿਸ ਅਤੇ ਸੁਰੱਖਿਆ ਬਲਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਥੇ ਦੋ ਅੱਤਵਾਦੀ ਮਾਰੇ ਗਏ ਹਨ। ਦੋਵਾਂ ਦੇ ਅਤਿਵਾਦੀ ਸੰਗਠਨ ਅਲ-ਬਦਰ ਦਾ ਪਹਿਰਾਵਾ ਪਾਇਆ ਹੋਇਆ ਸੀ।
ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਦੇ ਹੁੰਦੇ ਵਾਧੇ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਦੇ ਖਾਤਮੇ ਦਾ ਕੰਮ ਜਾਰੀ ਹੈ। ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਕੋਕਰਨਾਗ ਖੇਤਰ ਦੇ ਵੇਲੂ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਹੋਈ ਸੀ। ਮੁਕਾਬਲੇ ਵਿਚ ਲਸ਼ਕਰ ਦੇ ਤਿੰਨ ਅਤਿਵਾਦੀ ਫਸੇ ਹੋਏ ਸਨ। ਬਾਅਦ ਵਿਚ ਇਹ ਤਿੰਨੋਂ ਮਾਰੇ ਗਏ।