ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, ਅਪ੍ਰੈਲ 'ਚ ਥੋਕ ਮਹਿੰਗਾਈ 15 ਫ਼ੀਸਦੀ ਤੋਂ ਹੋਈ ਪਾਰ
Published : May 17, 2022, 1:46 pm IST
Updated : May 17, 2022, 2:29 pm IST
SHARE ARTICLE
Inflation
Inflation

ਪਿਛਲੇ 9 ਸਾਲਾਂ ਵਿੱਚ ਸਭ ਤੋਂ ਵੱਡਾ ਹੈ ਥੋਕ ਮਹਿੰਗਾਈ ਦਾ ਇਹ ਅੰਕੜਾ

ਨਵੀਂ ਦਿੱਲੀ : ਦੇਸ਼ ਦੀ ਜਨਤਾ ਨੂੰ ਮਹਿੰਗਾਈ ਦੇ ਮੋਰਚੇ 'ਤੇ ਇਕ ਤੋਂ ਬਾਅਦ ਇਕ ਵੱਡੇ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਧਦੀ ਮਹਿੰਗਾਈ ਨੂੰ ਕਾਬੂ ਕਰਨ ਲਈ ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਸਾਬਤ ਹੋ ਰਹੀਆਂ ਹਨ। ਪਿਛਲੇ ਸਮੇਂ ਵਿੱਚ, ਪ੍ਰਚੂਨ ਮਹਿੰਗਾਈ ਅੱਠ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਸੀ ਅਤੇ ਹੁਣ ਥੋਕ ਮਹਿੰਗਾਈ (Wholesale Inflation) ਵਿੱਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਸਰਕਾਰ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਥੋਕ ਮਹਿੰਗਾਈ ਦਰ ਅਪ੍ਰੈਲ 'ਚ 15.08 ਫ਼ੀਸਦੀ ਦੇ ਉੱਚ ਪੱਧਰ 'ਤੇ ਪਹੁੰਚ ਗਈ। ਪਿਛਲੇ ਮਹੀਨੇ ਮਾਰਚ 'ਚ ਇਹ 14.55 ਫ਼ੀਸਦੀ 'ਤੇ ਸੀ। ਥੋਕ ਮਹਿੰਗਾਈ ਦਾ ਇਹ ਅੰਕੜਾ ਪਿਛਲੇ ਨੌਂ ਸਾਲਾਂ ਵਿੱਚ ਸਭ ਤੋਂ ਵੱਡਾ ਹੈ।

Wholesale inflationWholesale inflation

ਥੋਕ ਮਹਿੰਗਾਈ ਦੇ ਨਵੇਂ ਰਿਕਾਰਡ ਪੱਧਰ ਤੱਕ ਪਹੁੰਚਣ ਵਿੱਚ ਸਭ ਤੋਂ ਵੱਡਾ ਹੱਥ ਖਾਦ ਪਦਾਰਥਾਂ ਤੋਂ ਲੈ ਕੇ ਵਸਤੂਆਂ ਦੀਆਂ ਕੀਮਤਾਂ ਵਿੱਚ ਵਾਧੇ ਦਾ ਹੈ। ਇੱਥੇ ਦੱਸ ਦੇਈਏ ਕਿ ਪਿਛਲੇ ਸਾਲ ਦੀ ਇਸੇ ਮਿਆਦ 'ਚ ਥੋਕ ਮਹਿੰਗਾਈ (Wholesale Inflation) ਦਰ 10.74 ਫ਼ੀਸਦੀ 'ਤੇ ਸੀ। ਜ਼ਿਕਰਯੋਗ ਹੈ ਕਿ ਥੋਕ ਮਹਿੰਗਾਈ ਦਰ ਪਿਛਲੇ ਸਾਲ ਅਪ੍ਰੈਲ ਤੋਂ ਲਗਾਤਾਰ 13ਵੇਂ ਮਹੀਨੇ ਦੋਹਰੇ ਅੰਕਾਂ ਵਿੱਚ ਬਣੀ ਹੋਈ ਹੈ।

Rising inflationRising inflation

ਵਣਜ ਅਤੇ ਉਦਯੋਗ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਅਪ੍ਰੈਲ 2022 ਵਿੱਚ ਮਹਿੰਗਾਈ ਦੀ ਉੱਚ ਦਰ ਮੁੱਖ ਤੌਰ 'ਤੇ ਖਣਿਜ ਤੇਲ, ਬੁਨਿਆਦੀ ਧਾਤਾਂ, ਕੱਚੇ ਪੈਟਰੋਲੀਅਮ ਅਤੇ ਕੁਦਰਤੀ ਗੈਸ, ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਹੋਇਆ ਵਾਧਾ ਹੈ।ਇਹ ਗ਼ੈਰ-ਭੋਜਨ ਪਦਾਰਥ, ਖਾਣ-ਪੀਣ ਵਾਲੀਆਂ ਵਸਤਾਂ ਅਤੇ ਰਸਾਇਣਾਂ ਅਤੇ ਰਸਾਇਣਕ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਹੋਇਆ ਹੈ। 

wholesale inflationwholesale inflation

ਸਰਕਾਰੀ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਖੁਰਾਕੀ ਵਸਤਾਂ ਦੀ ਮਹਿੰਗਾਈ ਦਰ 8.35 ਫ਼ੀਸਦੀ ਰਹੀ ਕਿਉਂਕਿ ਸਬਜ਼ੀਆਂ, ਕਣਕ, ਫਲਾਂ ਅਤੇ ਆਲੂ ਦੀਆਂ ਕੀਮਤਾਂ 'ਚ ਇਕ ਸਾਲ ਪਹਿਲਾਂ ਦੇ ਮੁਕਾਬਲੇ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਤੋਂ ਇਲਾਵਾ, ਈਂਧਨ ਅਤੇ ਬਿਜਲੀ ਦੀ ਮਹਿੰਗਾਈ ਦਰ 38.66 ਪ੍ਰਤੀਸ਼ਤ ਰਹੀ, ਜਦੋਂ ਕਿ ਨਿਰਮਿਤ ਉਤਪਾਦਾਂ ਅਤੇ ਤੇਲ ਬੀਜਾਂ ਵਿੱਚ ਇਹ ਕ੍ਰਮਵਾਰ 10.85 ਪ੍ਰਤੀਸ਼ਤ ਅਤੇ 16.10 ਪ੍ਰਤੀਸ਼ਤ ਰਹੀ। ਕੱਚੇ ਪੈਟਰੋਲੀਅਮ ਅਤੇ ਕੁਦਰਤੀ ਗੈਸ (Natural Gas) ਦੀ ਮਹਿੰਗਾਈ ਅਪ੍ਰੈਲ 'ਚ 69.07 ਫ਼ੀਸਦੀ ਰਹੀ।

Inflation Inflation

ਦੱਸਣਯੋਗ ਹੈ ਕਿ ਸਰਕਾਰ ਦੁਆਰਾ ਪਿਛਲੇ ਹਫ਼ਤੇ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਪ੍ਰਚੂਨ ਮਹਿੰਗਾਈ ਦਰ ਅਪ੍ਰੈਲ ਵਿੱਚ ਅੱਠ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ। ਮਾਰਚ ਵਿਚ 6.95 ਫ਼ੀਸਦੀ ਦੇ ਮੁਕਾਬਲੇ ਅਪ੍ਰੈਲ ਵਿਚ ਇਹ 7.79 ਫ਼ੀਸਦੀ ਦੀ ਦਰ ਨਾਲ ਵਧਿਆ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪ੍ਰਚੂਨ ਮਹਿੰਗਾਈ ਦਰ ਲਗਾਤਾਰ ਚੌਥੇ ਮਹੀਨੇ ਰਿਜ਼ਰਵ ਬੈਂਕ ਦੇ ਮਹਿੰਗਾਈ ਟੀਚੇ ਤੋਂ ਉੱਪਰ ਰਹੀ ਹੈ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement