
ਮੌਸਮ ਵਿਭਾਗ ਵਲੋਂ ਕੇਰਲ 'ਚ ਭਾਰੀ ਮੀਂਹ ਦਾ ਅਲਰਟ
ਅਸਾਮ : ਆਸਾਮ 'ਚ ਹੜ੍ਹ (Assam Flood) ਕਾਰਨ ਹਾਲਾਤ ਵਿਗੜ ਗਏ ਹਨ। ਹੁਣ ਤੱਕ ਕਛਾਰ, ਚਰਾਈਦੇਓ, ਦਾਰੰਗ, ਧੇਮਾਜੀ, ਡਿਬਰੂਗੜ੍ਹ ਅਤੇ ਦੀਮਾ ਹਸਾਓ ਸਮੇਤ 24 ਜ਼ਿਲ੍ਹਿਆਂ ਵਿੱਚ ਹੜ੍ਹ ਨਾਲ 2 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਸਮ ਵਿਭਾਗ ਨੇ ਕੇਰਲ ਦੇ 4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ।
Assam Flood
ਆਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ASDMA) ਦੇ ਅਨੁਸਾਰ, ਪਹਾੜੀ ਜ਼ਿਲ੍ਹਾ ਦੀਮਾ ਹਸਾਓ ਮੀਂਹ ਕਾਰਨ ਜ਼ਮੀਨ ਖਿਸਕਣ ਤੋਂ ਬਾਅਦ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਕੱਟ ਗਿਆ ਹੈ। ਸੰਚਾਰ ਪੂਰੀ ਤਰ੍ਹਾਂ ਬੰਦ ਹੈ। ਹਾਫਲਾਂਗ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਅਤੇ ਰੇਲਵੇ ਲਾਈਨਾਂ 15 ਮਈ ਤੋਂ ਬੰਦ ਕਰ ਦਿੱਤੀਆਂ ਗਈਆਂ ਹਨ।
Assam Flood
ਲਗਾਤਾਰ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਸੜਕਾਂ, ਪੁਲ ਨੁਕਸਾਨੇ ਗਏ ਹਨ ਅਤੇ ਫਸਲਾਂ ਤਬਾਹ ਹੋ ਗਈਆਂ ਹਨ। ਕਈ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਕਚਾਰ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਦੋ ਮੌਤਾਂ ਹੋਈਆਂ ਹਨ ਜਦੋਂ ਕਿ ਦੀਮਾ ਹਸਾਓ ਵਿੱਚ ਜ਼ਮੀਨ ਖਿਸਕਣ ਕਾਰਨ ਤਿੰਨ ਮੌਤਾਂ ਹੋਈਆਂ ਹਨ।
Assam Flood
20 ਜ਼ਿਲ੍ਹਿਆਂ ਦੇ 46 ਮਾਲ ਡਵੀਜ਼ਨਾਂ ਦੇ ਕੁੱਲ 652 ਪਿੰਡ ਹੁਣ ਤੱਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਲੋਕਾਂ ਨੂੰ ਰਾਹਤ ਦੇਣ ਲਈ ਸੱਤ ਜ਼ਿਲ੍ਹਿਆਂ ਵਿੱਚ ਕਰੀਬ 55 ਰਾਹਤ ਕੈਂਪ ਖੋਲ੍ਹੇ ਗਏ ਹਨ, ਜਿਨ੍ਹਾਂ ਵਿੱਚ 32 ਹਜ਼ਾਰ 959 ਲੋਕਾਂ ਨੂੰ ਪਨਾਹ ਦਿੱਤੀ ਗਈ ਹੈ। NDRF, ਫ਼ੌਜ, SDRF ਦੇ ਜਵਾਨ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬਚਾਅ ਅਤੇ ਰਾਹਤ ਕਾਰਜਾਂ 'ਚ ਲੱਗੇ ਹੋਏ ਹਨ। ਕੇਰਲ 'ਚ ਭਾਰੀ ਮੀਂਹ, 4 ਜ਼ਿਲਿਆਂ 'ਚ ਆਰੇਂਜ ਅਲਰਟ ਜਾਰੀ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ 'ਚ ਹੜ੍ਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
Assam Flood
ਕੋਟਾਯਮ 'ਚ ਭਾਰੀ ਬਾਰਿਸ਼ ਨੇ ਜਨਜੀਵਨ ਪ੍ਰਭਾਵਿਤ ਕੀਤਾ, ਨਦੀਆਂ 'ਚ ਹੜਕੰਪ, ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਅਤੇ ਫਸਲਾਂ ਤਬਾਹ ਹੋ ਗਈਆਂ। ਇਸ ਦੌਰਾਨ ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਮਾਨਸੂਨ ਦੀ ਤਿਆਰੀ ਲਈ ਸਿਹਤ ਵਿਭਾਗ ਨਾਲ ਮੀਟਿੰਗ ਕੀਤੀ। ਮੁੱਖ ਸਕੱਤਰ ਨੇ ਜ਼ਿਲ੍ਹਾ ਕੁਲੈਕਟਰਾਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਇਹਤਿਆਤੀ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ।