ਵਿਜੀਲੈਂਸ ਨੇ 9,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਬਲਦੇਵ ਰਾਜ ਨੂੰ ਕੀਤਾ ਗ੍ਰਿਫ਼ਤਾਰ

By : GAGANDEEP

Published : May 17, 2023, 5:14 pm IST
Updated : May 17, 2023, 5:14 pm IST
SHARE ARTICLE
photo
photo

ਮੁਲਜ਼ਮ ਨੇ ਪੁਲਿਸ ਮੁਕੱਦਮਾ ਦਰਜ ਨਾ ਕਰਨ ਬਦਲੇ ਮੰਗੇ ਸੀ ਪੈਸੇ

 

ਮੁਹਾਲੀ :  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ, ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ ਦੀ ਮੰਗ ਕਰਨ ਅਤੇ ਦੋ ਕਿਸ਼ਤਾਂ ਵਿਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਰਾਮ ਸਿੰਘ, ਵਾਸੀ ਪਿੰਡ ਭੱਲ ਮਾਜਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ  ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਏ.ਐਸ.ਆਈ ਬਲਦੇਵ ਰਾਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸਦੀ ਲੜਕੀ ਅਤੇ ਜਵਾਈ ਵਿਰੁੱਧ ਕੋਈ ਪੁਲਿਸ ਮੁਕੱਦਮਾ ਦਰਜ ਨਾ ਕਰਨ ਬਦਲੇ ਰਿਸ਼ਵਤ ਵਜੋਂ ਪਹਿਲਾਂ ਹੀ ਦੋ ਕਿਸ਼ਤਾਂ ਵਿਚ 9000 ਰੁਪਏ ਲੈ ਚੁਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਰਿਸ਼ਵਤ ਲੈਣ ਦੇ ਬਾਵਜੂਦ ਉਕਤ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਹੈ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੇਣ ਸਬੰਧੀ ਏਐਸਆਈ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿਤੀ। ਬੁਲਾਰੇ ਨੇ ਦਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 9,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement