Jammu and Kashmir : ਅਖਨੂਰ ਬਾਰਡਰ 'ਤੇ ਫੌਜ ਦੇ ਮੇਜਰ ਨੇ ਖੁਦ ਨੂੰ ਗੋਲ਼ੀ ਮਾਰ ਕੇ ਕੀਤੀ ਖੁਦਕੁਸ਼ੀ

By : BALJINDERK

Published : May 17, 2024, 6:32 pm IST
Updated : May 17, 2024, 6:40 pm IST
SHARE ARTICLE
ਮੇਜਰ  ਰਮਿਤ ਸਿੰਘ
ਮੇਜਰ ਰਮਿਤ ਸਿੰਘ

Jammu and Kashmir : ਦੋ ਸਾਲ ਪਹਿਲਾਂ ਹੋਇਆ ਸੀ ਵਿਆਹ, ਫ਼ਿਲਹਾਲ ਅਜੇ ਕੋਈ ਨਹੀਂ ਸੀ ਬੱਚਾ

Jammu and Kashmir : ਜੰਮੂ-ਕਸ਼ਮੀਰ ਦੇ ਅਖਨੂਰ ਬਾਰਡਰ 'ਤੇ ਤਾਇਨਾਤ ਜਲੰਧਰ ਦੇ ਲੱਧੇਵਾਲੀ ਦੇ ਰਹਿਣ ਵਾਲੇ ਮੇਜਰ ਨੇ ਖੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਮੇਜਰ ਦੀ ਪਛਾਣ ਮੁਬਾਰਕ ਸਿੰਘ ਪੱਡਾ ਵਜੋਂ ਹੋਈ ਹੈ। ਅੱਜ ਮੇਜਰ ਪੱਡਾ ਦੀ ਮ੍ਰਿਤਕ ਦੇਹ ਨੂੰ ਜਲੰਧਰ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।  ਮੁਬਾਰਕ ਸਿੰਘ ਦੇ ਨਾਲ ਤਾਇਨਾਤ ਫੌਜ ਦੇ ਮੇਜਰ ਰਮਿਤ ਸਿੰਘ ਨੇ ਦੱਸਿਆ ਕਿ ਮੇਜਰ ਪੱਡਾ ਉਨ੍ਹਾਂ ਦੇ ਨਾਲ ਤਾਇਨਾਤ ਸੀ। ਦੋਵਾਂ ਨੇ ਇਕੱਠੇ ਟ੍ਰੇਨਿੰਗ ਕੀਤੀ ਸੀ ਤੇ ਦੋਵੇਂ ਇਕੱਠੇ ਪਾਸ ਆਊਟ ਹੋਏ ਸਨ। ਇਸ ਤੋਂ ਬਾਅਦ ਮੇਜਰ ਮੁਬਾਰਕ ਸਿੰਘ ਪੱਡਾ ਨੂੰ ਸਭ ਤੋਂ ਪਹਿਲਾਂ ਉਤਰਾਖੰਡ ’ਚ ਤਾਇਨਾਤ ਕੀਤਾ ਗਿਆ। ਫਿਰ ਉਹ ਪੱਛਮੀ ਬੰਗਾਲ ਤੇ ਬਾਅਦ ’ਚ ਜੰਮੂ-ਕਸ਼ਮੀਰ ਵਿਚ ਤਾਇਨਾਤ ਸਨ।  ਮੇਜਰ ਰਮਿਤ ਸਿੰਘ ਨੇ ਦੱਸਿਆ ਕਿ ਮੁਬਾਰਕ ਸਿੰਘ ਨੇ ਇਹ ਕਦਮ ਕਿਉਂ ਚੁੱਕਿਆ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਨਹੀਂ ਪਰ ਇਹ ਜ਼ਰੂਰ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ ਹੈ। ਖੁਦਕੁਸ਼ੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਰਿਪੋਰਟ ਆਵੇਗੀ, ਉਸ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:Kerala News : ਕੇਰਲ ’ਚ ਡਾਕਟਰ ਨੇ 4 ਸਾਲਾ ਬੱਚੇ ਦੀ ਉਂਗਲ ਦੀ ਥਾਂ ਕਰ ਦਿੱਤਾ ਜੀਭ ਦਾ ਆਪ੍ਰੇਸ਼ਨ, ਡਾਕਟਰ ਕੀਤਾ ਮੁਅੱਤਲ  

ਪ੍ਰਾਪਤ ਜਾਣਕਾਰੀ ਅਨੁਸਾਰ ਮੇਜਰ ਮੁਬਾਰਕ ਸਿੰਘ ਪੱਡਾ ਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ। ਮੁਬਾਰਕ ਦਾ ਵਿਆਹੁਤਾ ਜੀਵਨ ਵਧੀਆ ਚੱਲ ਰਿਹਾ ਸੀ ਪਰ ਫ਼ਿਲਹਾਲ ਉਸ ਦਾ ਕੋਈ ਬੱਚਾ ਨਹੀਂ ਸੀ। ਇਸ ਦੇ ਨਾਲ ਹੀ ਮੁਬਾਰਕ ਸਿੰਘ ਦਾ ਇੱਕ ਭਰਾ ਵੀ ਹੈ, ਜੋ ਭਾਰਤੀ ਹਵਾਈ ਸੈਨਾ ਵਿੱਚ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਕਿ ਮੁਬਾਰਕ ਸਿੰਘ ਨੇ ਅਜਿਹਾ ਕਿਉਂ ਕੀਤਾ। ਉਸ ਨੂੰ ਕੋਈ ਟੈਨਸ਼ਨ ਵੀ ਨਹੀਂ ਸੀ। ਨਾ ਹੀ ਮੁਬਾਰਕ ਸਿੰਘ ਨੇ ਕਦੇ ਅਜਿਹੀ ਕੋਈ ਗੱਲ ਸਾਂਝੀ ਕੀਤੀ ਸੀ।

ਇਹ ਵੀ ਪੜੋ:Jalandhar News : ਜਲੰਧਰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ  

ਸੂਤਰਾਂ ਮੁਤਾਬਕ ਮੇਜਰ ਨੇ ਖੁਦ ਨੂੰ ਕਮਰੇ ਵਿਚ ਬੰਦ ਕਰ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਗੋਲ਼ੀ ਮਾਰ ਲਈ। ਗੋਲ਼ੀ ਦੀ ਆਵਾਜ਼ ਸੁਣ ਕੇ ਆਸਪਾਸ ਦੇ ਜਵਾਨ ਮੌਕੇ 'ਤੇ ਪਹੁੰਚ ਗਏ। ਤੁਰੰਤ ਦਰਵਾਜ਼ਾ ਤੋੜਿਆ ਗਿਆ ਤੇ ਜ਼ਖ਼ਮੀ ਮੇਜਰ ਨੂੰ ਹਸਪਤਾਲ ਲਿਜਾਇਆ ਗਿਆ। ਇਸ ਤੋਂ ਬਾਅਦ ਵਿਗੜਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਊਧਮਪੁਰ ਕਮਾਂਡ ਹਸਪਤਾਲ ਲਿਜਾਇਆ ਗਿਆ ਪਰ ਬਚਾਇਆ ਨਹੀਂ ਜਾ ਸਕਿਆ। ਮੁਬਾਰਕ ਸਿੰਘ 28 ਇਨਫੈਂਟਰੀ ਬ੍ਰਿਗੇਡ ਸੁੰਦਰਬਨੀ ਵਿੱਚ ਤਾਇਨਾਤ ਸੀ।

(For more news apart from Army major committed suicide by shooting himself on Akhnoor border News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement