Indian Navy Spying Case : NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ ਆਰੋਪੀ ਅਮਾਨ ਸਲੀਮ ਸ਼ੇਖ ਖਿਲਾਫ਼ ਚਾਰਜਸ਼ੀਟ ਦਾਇਰ
Published : May 17, 2024, 3:20 pm IST
Updated : May 17, 2024, 3:20 pm IST
SHARE ARTICLE
Indian Navy Spying Case
Indian Navy Spying Case

ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ 'ਚ ਫਸਾਉਣ ਦੀ ਸਾਜ਼ਿਸ਼ ਰਚ ਰਹੀ ਹੈ

Indian Navy Spying Case : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ 'ਚ ਫਸਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਇਸ ਨਾਲ ਜੁੜੇ ਵਿਸ਼ਾਖਾਪਟਨਮ ਜਾਸੂਸੀ ਮਾਮਲੇ 'ਚ ਮੁੰਬਈ ਦੇ ਇਕ ਵਿਅਕਤੀ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ।abc

ਦੱਸਿਆ ਜਾ ਰਿਹਾ ਹੈ ਕਿ NIA ਨੇ ਰੱਖਿਆ ਅਦਾਰਿਆਂ ਨਾਲ ਜੁੜੀ ਗੁਪਤ ਸੂਚਨਾਵਾਂ ਇਕੱਠੀਆਂ ਕਰਨ ਲਈ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ 'ਚ ਫਸਾਉਣ ਦੀ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ ਦੋਸ਼ੀ ਅਮਾਨ ਸਲੀਮ ਸ਼ੇਖ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਦੱਸ ਦੇਈਏ ਕਿ ਸ਼ੇਖ ਨੂੰ ਪਿਛਲੇ ਸਾਲ 20 ਨਵੰਬਰ ਨੂੰ ਰਾਸ਼ਟਰੀ ਜਾਂਚ ਏਜੰਸੀ ਨੇ ਗ੍ਰਿਫਤਾਰ ਕੀਤਾ ਸੀ।

ਇਸ ਵਿਚ ਕਿਹਾ ਗਿਆ ਹੈ ਕਿ ਅੱਤਵਾਦ ਵਿਰੋਧੀ ਏਜੰਸੀ ਨੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਚ ਐਨਆਈਏ ਦੀ ਵਿਸ਼ੇਸ ਅਦਾਲਤ ਵੀਰਵਾਰ ਨੂੰ ਅਮਾਨ ਸਲੀਮ ਸ਼ੇਖ ਦੇ ਖਿਲਾਫ ਪੂਰਕ ਚਾਰਜਸ਼ੀਟ ਦਾਇਰ ਕੀਤੀ।

ਅਸਾਮ ਦੇ ਹੋਜਈ ਅਤੇ ਨਾਗਾਂਵ ਜ਼ਿਲ੍ਹਿਆਂ ਵਿੱਚ ਕੀਤੀ ਗਈ ਛਾਪੇਮਾਰੀ  

ਅਮਾਨ ਸਲੀਮ ਸ਼ੇਖ ਨੂੰ NIA ਵੱਲੋਂ ਮੁੰਬਈ (ਮਹਾਰਾਸ਼ਟਰ) 'ਚ ਦੋ ਸਥਾਨਾਂ ਅਤੇ ਅਸਾਮ ਦੇ ਹੋਜਈ ਅਤੇ ਨਗਾਓਂ ਜ਼ਿਲ੍ਹਿਆਂ ਵਿੱਚ ਕੀਤੀ ਗਈ ਛਾਪੇਮਾਰੀ ਕਰਨ ਤੋਂ ਬਾਅਦ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸ਼ੇਖ ਦੀ ਗ੍ਰਿਫਤਾਰੀ ਨਾਲ ਇਸ ਮਾਮਲੇ 'ਚ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਗਿਣਤੀ ਤਿੰਨ ਹੋ ਗਈ ਹੈ। NIA ਪਹਿਲਾਂ ਹੀ ਦੋ ਫਰਾਰ ਪਾਕਿਸਤਾਨੀ ਕਾਰਕੁਨਾਂ ਸਮੇਤ ਕੁੱਲ ਚਾਰ ਲੋਕਾਂ ਖਿਲਾਫ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ।

 

ਅਮਾਨ ਸਲੀਮ ਸ਼ੇਖ ਨੂੰ ਰੈਕੇਟ ਵਿਚ ਸ਼ਾਮਲ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਦੁਆਰਾ ਵਰਤੇ ਜਾ ਰਹੇ ਸਿਮ ਕਾਰਡਾਂ ਦੇ ਮਾਮਲੇ ਵਿਚ ਸ਼ਾਮਲ ਪਾਇਆ ਗਿਆ ਸੀ, ਜੋ ਪਹਿਲੀ ਵਾਰ 2021 ਵਿਚ ਸਾਹਮਣੇ ਆਇਆ ਸੀ ਅਤੇ ਆਂਧਰਾ ਪ੍ਰਦੇਸ਼ ਕਾਊਂਟਰ ਇੰਟੈਲੀਜੈਂਸ ਸੈੱਲ ਨੇ 12 ਜਨਵਰੀ, 2021 ਨੂੰ ਕੇਸ ਦਰਜ ਕੀਤਾ ਸੀ।

 

ਛਾਪੇਮਾਰੀ ਦੌਰਾਨ ਦੋ ਮੋਬਾਈਲ ਫ਼ੋਨ ਵੀ ਜ਼ਬਤ


ਐਨਆਈਏ ਨੇ ਪਿਛਲੇ ਸਾਲ ਜੂਨ ਵਿੱਚ ਇਸ ਕੇਸ ਨੂੰ ਆਪਣੇ ਹੱਥ ਵਿੱਚ ਲਿਆ ਸੀ। ਅੱਜ ਟੀਮਾਂ ਨੇ ਅਮਾਨ ਸਲੀਮ ਸ਼ੇਖ ਨੂੰ ਗ੍ਰਿਫਤਾਰ ਕਰਨ ਵਾਲੀ ਥਾਂ ਤੋਂ ਦੋ ਮੋਬਾਈਲ ਫੋਨ ਵੀ ਜ਼ਬਤ ਕੀਤੇ ਹਨ। ਟੀਮ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਹੋਰ ਥਾਵਾਂ ਤੋਂ ਦੋ ਹੋਰ ਮੋਬਾਈਲ ਫ਼ੋਨ ਅਤੇ ਕਈ ਸੰਵੇਦਨਸ਼ੀਲ ਦਸਤਾਵੇਜ਼ ਜ਼ਬਤ ਕੀਤੇ ਗਏ ਸਨ।

ਪਿਛਲੇ ਸਾਲ 19 ਜੁਲਾਈ ਨੂੰ NIA ਨੇ ਫਰਾਰ ਪਾਕਿਸਤਾਨੀ ਨਾਗਰਿਕ ਮੀਰ ਬਲਾਜ਼ ਖਾਨ ਸਮੇਤ ਦੋ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਗ੍ਰਿਫਤਾਰ ਮੁਲਜ਼ਮ ਆਕਾਸ਼ ਸੋਲੰਕੀ ਦੇ ਨਾਲ ਮੀਰ ਬਲਾਜ਼ ਖਾਨ ਇੱਕ ਜਾਸੂਸੀ ਮਾਡਿਊਲ ਦਾ ਹਿੱਸਾ ਸਨ, ਜੋ ਭਾਰਤੀ ਜਲ ਸੈਨਾ ਨਾਲ ਸਬੰਧਤ ਸੰਵੇਦਨਸ਼ੀਲ ਅਹਿਮ ਜਾਣਕਾਰੀਆਂ ਪ੍ਰਾਪਤ ਕਰ ਰਹੇ ਸੀ ਅਤੇ ਇਸਨੂੰ ਪਾਕਿਸਤਾਨ ਸਥਿਤ ਹੈਂਡਲਰਾਂ ਨੂੰ ਲੀਕ ਕਰ ਰਹੇ ਸੀ।

 ਪਿਛਲੇ ਸਾਲ ਦੋ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਸੀ

ਐਨਆਈਏ ਨੇ ਪਿਛਲੇ ਸਾਲ 6 ਨਵੰਬਰ ਨੂੰ ਦੋ ਹੋਰ ਮੁਲਜ਼ਮਾਂ ਮਨਮੋਹਨ ਸੁਰੇਂਦਰ ਪਾਂਡਾ ਅਤੇ ਐਲਵੇਨ ਵਜੋਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ।

Location: India, Maharashtra

SHARE ARTICLE

ਏਜੰਸੀ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement