
ਜੰਮੂ-ਕਸ਼ਮੀਰ ਵਿਚ ਰਜ਼ਮਾਨ ਦੌਰਾਨ ਇਕਤਰਫ਼ਾ ਜੰਗਬੰਦੀ ਦੇ ਐਲਾਨ ਦੇ ਬਾਵਜੂਦ ਇਕ ਤੋਂ ਬਾਅਦ ਇਕ ਅਤਿਵਾਦੀ ਹਮਲੇ, ਪੱਥਰਬਾਜ਼ੀ ਅਤੇ ...
ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਚ ਰਜ਼ਮਾਨ ਦੌਰਾਨ ਇਕਤਰਫ਼ਾ ਜੰਗਬੰਦੀ ਦੇ ਐਲਾਨ ਦੇ ਬਾਵਜੂਦ ਇਕ ਤੋਂ ਬਾਅਦ ਇਕ ਅਤਿਵਾਦੀ ਹਮਲੇ, ਪੱਥਰਬਾਜ਼ੀ ਅਤੇ ਹਿੰਸਾ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਹੁਣ ਘਾਟੀ ਵਿਚ ਅਤਿਵਾਦੀਆਂ ਵਿਰੁਧ ਦੁਬਾਰਾ ਅਪਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੁਰੱਖਿਆ ਬਲਾਂ ਨੂੰ ਨਿਰਦੇਸ਼ ਦੇ ਦਿਤਾ ਹੈ ਕਿ ਉਹ ਘਾਟੀ ਵਿਚ ਅਤਿਵਾਦੀ ਘਟਨਾਵਾ ਅਤੇ ਹਿੰਸਕ ਵਾਰਦਾਤਾਂ ਨੂੰ ਰੋਕਣ ਲਈ ਜ਼ਰੂਰੀ ਕਦਮ ਉਠਾਉਣ।
army operation in jammu-kashmirਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ 17 ਮਈ ਨੂੰ ਫ਼ੈਸਲਾ ਲਿਆ ਗਿਆ ਸੀ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਵਿਚ ਸੁਰੱਖਿਆ ਬਲ ਅਪਰੇਸ਼ਨ ਨਹੀਂ ਚਲਾਉਣਗੇ। ਇਹ ਫ਼ੈਸਲਾ ਜੰਮੂ-ਕਸ਼ਮੀਰ ਦੇ ਸ਼ਾਂਤੀ ਪਸੰਦ ਲੋਕਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਸੀ ਤਾਕਿ ਉਨ੍ਹਾਂ ਨੂੰ ਰਮਜ਼ਾਨ ਦੌਰਾਨ ਕੋਈ ਦਿੱਕਤ ਨਾ ਹੋਵੇ। ਸਾਰੀਆਂ ਉਕਸਾਉਣ ਵਾਲੀਆਂ ਘਟਨਾਵਾਂ ਦੇ ਬਾਵਜੂਦ ਇਸ ਫ਼ੈਸਲੇ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਸਰਕਾਰ ਸੁਰੱਖਿਆ ਬਲਾਂ ਦੀ ਸ਼ਲਾਘਾ ਕਰਦੀ ਹੈ।
army operation in jammu-kashmirਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਦੀ ਇਕਤਰਫ਼ਾ ਜੰਗਬੰਦੀ ਦੇ ਐਲਾਨ ਦਾ ਜੰਮੂ ਕਸ਼ਮੀਰ ਸਮੇਤ ਦੇਸ਼ ਭਰ ਵਿਚ ਸਵਾਗਤ ਹੋਓਿੲਆ ਸੀ ਅਤੇ ਇਸ ਦੀ ਵਜ੍ਹਾ ਨਾਲ ਆਮ ਜਨਤਾ ਨੂੰ ਕਾਫ਼ੀ ਰਾਹਤ ਮਿਲੀ। ਉਮੀਦ ਸੀ ਕਿ ਸਾਰੇ ਇਸ ਪਹਿਲ ਦੀ ਸਫ਼ਲਤਾ ਲਈ ਪੂਰਾ ਸਹਿਯੋਗ ਕਰਨਗੇ। ਇਕਤਰਫ਼ਾ ਜੰਗਬੰਦੀ ਦੌਰਾਨ ਜਿੱਥੇ ਸੁਰੱਖਿਆ ਬਲਾਂ ਨੇ ਸੰਜ਼ਮ ਦਾ ਸਬੂਤ ਦਿਤਾ ਤਾਂ ਦੂਜੇ ਪਾਸੇ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਅਤੇ ਆਮ ਨਾਗਰਿਕਾਂ 'ਤੇ ਹਮਲੇ ਜਾਰੀ ਰੱਖੇ। ਇਸ ਦੀ ਵਜ੍ਹਾ ਨਾਲ ਫ਼ੌਜੀਆਂ ਅਤੇ ਆਮ ਨਾਗਰਿਕਾਂ ਦੀ ਮੌਤ ਹੋਈ ਅਤੇ ਜ਼ਖ਼ਮੀ ਵੀ ਹੋਏ।
army operation in jammu-kashmir ਉਨ੍ਹਾਂ ਕਿਹਾ ਕਿ ਸਰਕਾਰ ਜੰਮੂ ਕਸ਼ਮੀਰ ਵਿਚ ਅਤਿਵਾਦ ਅਤੇ ਹਿੰਸਾ ਤੋਂ ਮੁਕਤ ਵਾਤਾਵਰਣ ਦੇ ਨਿਰਮਾਣ ਲਈ ਅਪਣਾ ਯਤਨ ਜਾਰੀ ਰੱਖੇਗੀ। ਰਾਜਨਾਥ ਸਿੰਘ ਨੇ ਕਿਹਾ ਕਿ ਅਤਿਵਾਦੀਆਂ ਦੇ ਪੂਰਨ ਖ਼ਾਤਮੇ ਲਈ ਸਮਾਜ ਦੇ ਸ਼ਾਂਤੀ ਪਸੰਦ ਵਰਗ ਦੇ ਸਾਰੇ ਲੋਕਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਨਾਲ ਹੀ ਅਜਿਹੇ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ ਜਿਨ੍ਹਾਂ ਨੂੰ ਸ਼ਾਂਤੀ ਦੇ ਰਸਤੇ 'ਤੇ ਆਉਣ ਤੋਂ ਭਟਕਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਰਮਜ਼ਾਨ ਮਹੀਨੇ ਦੌਰਾਨ ਜੰਮੂ ਕਸ਼ਮੀਰ ਵਿਚ ਇਕਤਰਫ਼ਾ ਜੰਗਬੰਦੀ ਦਾ ਐਲਾਨ ਕੀਤਾ ਸੀ।
army operation in jammu-kashmirਸਰਕਾਰ ਵਲੋਂ ਕਿਹਾ ਗਿਆ ਸੀ ਕਿ ਰਮਜ਼ਾਨ ਮਹੀਨੇ ਵਿਚ ਆਪਣੇ ਵਲੋਂ ਕੋਈ ਕਾਰਵਾਈ ਨਹੀਂ ਹੋਵੇਗੀ ਪਰ ਜੇਕਰ ਕੋਈ ਹਮਲਾ ਹੁੰਦਾ ਹੈ ਤਾਂ ਸੁਰੱਖਿਆ ਬਲ ਅਪਣੀ ਜਾਂ ਬੇਗੁਨਾਹ ਨਾਗਰਿਕਾਂ ਦੀ ਜਾਨ ਬਚਾਉਣ ਲਈ ਜਵਾਬੀ ਕਾਰਵਾਈ ਕਰ ਸਕਦੇ ਹਨ। ਫ਼ੌਜ ਦੇ ਸੂਤਰਾਂ ਦਾ ਕਹਿਣਾ ਸੀ ਕਿ ਹੁਣ ਕਾਸਾਂ ਭਾਵ ਕਿ ਕਾਰਡਨ ਐਂਡ ਸਰਚ ਅਪਰੇਸ਼ਨ ਅਤੇ ਸਾਡੋ ਯਾਨੀ ਸਰਚ ਐਂਡ ਡਿਸਟ੍ਰਾਏ ਅਪਰੇਸ਼ਨ ਪਹਿਲਾਂ ਦੇ ਮੁਕਾਬਲੇ ਘੱਟ ਹੋਣਗੇ। ਹਾਲਾਂਕਿ ਸਰਕਾਰ ਦੇ ਇਸ ਐਲਾਨ ਦੇ ਬਾਵਜੂਦ ਘਾਟੀ ਵਿਚ ਅਤਿਵਾਦੀ ਘਟਨਾਵਾਂ ਵਿਚ ਕਮੀ ਦੀ ਜਗ੍ਹਾ ਵਾਧਾ ਹੋਇਆ ਅਤੇ ਕਈ ਜਵਾਨ ਸ਼ਹੀਦ ਹੋਏ। ਆਮ ਨਾਗਰਿਕਾਂ ਦੀ ਵੀ ਮੌਤ ਹੋਈ।