ਥੋੜੀ ਜਿਹੀ ਲਾਪਰਵਾਹੀ ਸਾਰੀ ਮਿਹਨਤ 'ਤੇ ਪਾਣੀ ਫੇਰ ਸਕਦੀ ਹੈ : ਮੋਦੀ
Published : Jun 17, 2020, 7:41 am IST
Updated : Jun 17, 2020, 7:41 am IST
SHARE ARTICLE
PM Modi
PM Modi

ਕੋਰੋਨਾ ਵਾਇਰਸ ਬਾਰੇ ਪ੍ਰਧਾਨ ਮੰਤਰੀ ਨੇ ਕੀਤੀ ਮੁੱਖ ਮੰਤਰੀਆਂ ਨਾਲ ਬੈਠਕ

ਨਵੀਂ ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਤਾਲਾਬੰਦੀ ਤੋਂ ਬਾਹਰ ਆਉਣ ਮਗਰੋਂ ਅਰਥਚਾਰੇ ਵਿਚ ਸੁਧਾਰ ਦੇ ਸੰਕੇਤ ਦਿਸਣ ਲਗੇ ਹਨ। ਉਨ੍ਹਾਂ ਕਿਹਾ ਕਿ ਮਹਾਮਾਰੀ ਵਿਰੁਧ ਲੜਾਈ ਵਿਚ ਕੇਂਦਰ ਅਤੇ ਰਾਜਾਂ ਨੇ ਜਿਸ ਤਰ੍ਹਾਂ ਮਿਲ ਕੇ ਕੰਮ ਕੀਤਾ ਹੈ, ਇਹ ਤਾਲਮੇਲ ਵਾਲਾ ਸੰਘਵਾਦ ਦੀ ਸੱਭ ਤੋਂ ਵੱਡੀ ਮਿਸਾਲ ਹੈ। ਪ੍ਰਧਾਨ ਮੰਤਰੀ ਨੇ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨਾਲ ਵੀਡੀਉ ਕਾਨਫ਼ਰੰਸ ਜ਼ਰੀਏ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ ਕੋਰੋਨਾ ਵਾਇਰਸ ਵਿਰੁਧ ਲੜਾਈ ਨੂੰ ਕਮਜ਼ੋਰ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਲਾਗ ਵਿਰੁਧ ਲੜਾਈ ਵਿਚ ਜ਼ਰਾ ਵੀ ਢਿੱਲ ਨਾ ਵਰਤਣ। ਉਨ੍ਹਾਂ ਕਿਹਾ, 'ਅਨਲਾਕ ਇਕ ਨੂ ੰਦੋ ਹਫ਼ਤੇ ਹੋ ਰਹੇ ਹਨ। ਇਸ ਦੌਰਾਨ ਜਿਹੜੇ ਅਨੁਭਵ ਆਏ ਹਨ, ਉਨ੍ਹਾਂ ਦੀ ਸਮੀਖਿਆ, ਉਨ੍ਹਾਂ ਬਾਰੇ ਚਰਚਾ ਕਰਨਾ ਜ਼ਰੂਰੀ ਹੈ।' ਮੋਦੀ ਨੇ ਕਿਹਾ, 'ਕਿਸੇ ਵੀ ਸੰਕਟ ਨਾਲ ਸਿੱਝਣ ਲਈ ਸਹੀ ਸਮੇਂ ਦੀ ਬਹੁਤ ਅਹਿਮੀਅਤ ਹਨ। ਸਹੀ ਸਮੇਂ 'ਤੇ ਲਏ ਗਏ ਫ਼ੈਸਲਿਆਂ ਨੇ ਦੇਸ਼ ਵਿਚ ਕੋਰੋਨਾ ਲਾਗ ਨੂੰ ਕੰਟਰੋਲ ਕਰਨ ਵਿਚ ਬਹੁਤ ਮਦਦ ਕੀਤੀ ਹੈ।'

PM ModiPM Modi

ਪ੍ਰਧਾਨ ਮੰਤਰੀ ਨੇ ਕਿਹਾ, 'ਜਦ ਕੋਰੋਨਾ ਵਾਇਰਸ ਦੁਨੀਆਂ ਦੇ ਅਨੇਕ ਦੇਸ਼ਾਂ ਵਿਚ ਚਰਚਾ ਦਾ ਵਿਸ਼ਾ ਵੀ ਨਹੀਂ ਬਣਿਆ ਸੀ ਤਦ ਭਾਰਤ ਨੇ ਇਸ ਨਾਲ ਸਿੱਝਣ ਲਈ ਤਿਆਰੀਆਂ ਸ਼ੁਰੂ ਕਰ ਦਿਤੀਆਂ ਸਨ, ਫ਼ੈਸਲੇ ਕਰਨੇ ਸ਼ੁਰੂ ਕਰ ਦਿਤੇ ਸਨ। ਅਸੀਂ ਇਕ ਇਕ ਭਾਰਤੀ ਦੀ ਜ਼ਿੰਦਗੀ ਨੂੰ ਬਚਾਉਣ ਲਈ ਦਿਨ ਰਾਤ ਮਿਹਨਤ ਕੀਤੀ ਹੈ।' ਮੋਦੀ ਨੇ ਕਿਹਾ, 'ਬੀਤੇ ਹਫ਼ਤਿਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਭਾਰਤੀ ਵਿਦੇਸ਼ ਤੋਂ ਅਪਣੇ ਵਤਨ ਵਾਪਸ ਮੁੜੇ ਹਨ। ਬੀਤੇ ਹਫ਼ਤਿਆਂ ਵਿਚ ਲੱਖਾਂ ਦੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਅਪਣੇ ਪਿੰਡਾਂ ਵਿਚ ਪਹੁੰਚੇ ਹਨ। ਰੇਲ ਰੋਡ, ਹਵਾਈ, ਸਮੁੰਦਰ ਸਾਰੇ ਰਾਹ ਖੁਲ੍ਹ ਚੁਕੇ ਹਨ।' ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੇ ਜਾਣਕਾਰ, ਤਾਲਾਬੰਦੀ ਅਤੇ ਭਾਰਤ ਦੇ ਲੋਕਾਂ ਦੁਆਰਾ ਵਿਖਾਏ ਗਏ ਅਨੁਸ਼ਾਸਨ ਦੀ ਅੱਜ ਚਰਚਾ ਕਰ ਰਹੇ ਹਨ। ਮੋਦੀ ਨੇ ਕਿਹਾ, 'ਅੱਜ ਭਾਰਤ ਵਿਚ ਠੀਕ ਹੋਣ ਦੀ ਦਰ 50 ਫ਼ੀ ਸਦੀ ਤੋਂ ਉਪਰ ਹੈ। ਅੱਜ ਭਾਰਤ ਦੁਨੀਆਂ ਦੇ ਉਨ੍ਹਾਂ ਦੇਸ਼ਾਂ ਵਿਚ ਮੋਹਰੀ ਹੈ ਜਿਥੇ ਕੋਰੋਨਾ ਪੀੜਤ ਮਰੀਜ਼ਾਂ ਦਾ ਜੀਵਨ ਬਚਿਆ ਹੈ। ਸਾਡੇ ਲਈ ਕਿਸੇ ਇਕ ਭਾਰਤੀ ਦੀ ਵੀ ਮੌਤ ਦੁਖਦ ਹੈ। ਭਾਰਤ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ ਜਿਥੇ ਕੋਰੋਨਾ ਕਾਰਨ ਬਹੁਤ ਘੱਟ ਮੌਤਾਂ ਹੋ ਰਹੀਆਂ ਹਨ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement