
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਜਾਰੀ ਵਾਧਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ।
ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਜਾਰੀ ਵਾਧਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀ (HPCL, BPCL, IOC) ਨੇ ਲਗਾਤਾਰ 11ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਵਧਾ ਦਿੱਤਾ ਹੈ। ਰਾਜਧਾਨੀ ਦਿੱਲੀ ਵਿਚ ਬੁੱਧਵਾਰ ਨੂੰ ਇਕ ਲੀਟਰ ਪੈਟਰੋਲ ਦੀ ਕੀਮਤ ਵਧ ਕੇ 77,28 ਰੁਪਏ ਹੋ ਗਏ।
Petrol Diesel Rates
ਉੱਥੇ ਹੀ ਡੀਜ਼ਲ ਦੀ ਕੀਮਤ 75.79 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ। ਇਸ ਦੌਰਾਨ ਪੈਟਰੋਲ ਦੀਆਂ ਕੀਮਤਾਂ ਵਿਚ 53 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 60 ਪੈਸੇ ਦਾ ਵਾਧਾ ਹੋਇਆ ਹੈ। ਦੱਸ ਦਈਏ ਕਿ 11 ਦਿਨਾਂ ਵਿਚ ਪੈਟਰੋਲ 6 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 6.40 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ।
Petrol diesel rates
ਪੈਟਰੋਲ-ਡੀਜ਼ਲ ਦੇ ਨਵੇਂ ਰੇਟ
ਦਿੱਲੀ
ਪੈਟਰੋਲ ਦੀ ਕੀਮਤ 77.28 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 75.79 ਰੁਪਏ ਪ੍ਰਤੀ ਲੀਟਰ
Petrol diesel
ਮੁੰਬਈ
ਪੈਟਰੋਲ ਦੀ ਕੀਮਤ 84.15 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 74.32 ਰੁਪਏ ਪ੍ਰਤੀ ਲੀਟਰ
ਕੋਲਕਾਤਾ
ਪੈਟਰੋਲ ਦੀ ਕੀਮਤ 79.08 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 71.38 ਰੁਪਏ ਪ੍ਰਤੀ ਲੀਟਰ
Petrol diesel price
ਚੇਨਈ
ਪੈਟਰੋਲ ਦੀ ਕੀਮਤ 80.86 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 73.69 ਰੁਪਏ ਪ੍ਰਤੀ ਲੀਟਰ
Petrol diesel price
ਐਨਰਜੀ ਮਾਹਿਰਾਂ ਦਾ ਕਹਿਣਾ ਹੈ ਕਿ ਲੌਡਕਾਊਨ ਦੌਰਾਨ ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀ ਮੰਗ ਘੱਟ ਹੋ ਗਈ ਹੈ। ਇਸੇ ਕਾਰਨ ਸਰਕਾਰ ਦੀ ਆਮਦਨੀ ਵਿਚ ਭਾਰੀ ਗਿਰਾਵਟ ਆਈ ਹੈ। ਇਸ ਲਈ ਸਰਕਾਰ ਨੇ ਟੈਕਸ ਵਧਾ ਕੇ ਅਪਣੀ ਆਮਦਨ ਵਧਾਈ ਹੈ। ਕਿਉਂਕਿ ਮੌਜੂਦਾ ਸਮੇਂ ਵਿਚ ਡਾਇਰੈਕਟ ਅਤੇ ਇਨਡਾਇਰੈਕਟ ਟੈਕਸ ਨਾਲ ਸਰਕਾਰ ਦੀ ਆਮਦਨ ਬਹੁਤ ਘੱਟ ਹੋ ਗਈ ਹੈ।