ਨਤਾਸ਼ਾ, ਦੇਵਾਂਗਨਾ ਤੇ ਆਸਿਫ਼ ਨੂੰ ਵੱਡੀ ਰਾਹਤ, ਅਦਾਲਤ ਵੱਲੋਂ ਤੁਰੰਤ ਰਿਹਾਅ ਕਰਨ ਦੇ ਆਦੇਸ਼
Published : Jun 17, 2021, 3:29 pm IST
Updated : Jun 17, 2021, 3:29 pm IST
SHARE ARTICLE
Delhi Court Orders Immediate Release of Natasha, Devangana and Asif
Delhi Court Orders Immediate Release of Natasha, Devangana and Asif

ਦਿੱਲੀ ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਕੜਕੜਡੁਮਾ ਕੋਰਟ ਨੇ ਦੇਵਾਂਗਨਾ ਕਾਲਿਤਾ, ਨਤਾਸ਼ਾ ਨਰਵਾਲ ਅਤੇ ਆਸਿਫ਼ ਇਕਬਾਲ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ। 

ਨਵੀਂ ਦਿੱਲੀ: ਦਿੱਲੀ ਦੰਗਿਆਂ (Delhi riots) ਨਾਲ ਸਬੰਧਤ ਮਾਮਲੇ ਵਿਚ ਕੜਕੜਡੁਮਾ ਕੋਰਟ (Karkardooma Court) ਨੇ ਦੇਵਾਂਗਨਾ ਕਾਲਿਤਾ, ਨਤਾਸ਼ਾ ਨਰਵਾਲ ਅਤੇ ਆਸਿਫ਼ ਇਕਬਾਲ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ।  ਕੋਰਟ ਨੇ ਦਿੱਲੀ ਪੁਲਿਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਕੋਰਟ ਕੋਲੋਂ ਵੈਰੀਫਿਕੇਸ਼ਨ ਲਈ 21 ਜੂਨ ਤੱਕ ਦਾ ਸਮਾਂ ਮੰਗਿਆ ਸੀ।

Delhi HC grants bail to Devangana Kalita, Natasha Narwal, Asif Iqbal Tanha
Delhi Court Orders Immediate Release of Natasha, Devangana and Asif

ਹੋਰ ਪੜ੍ਹੋ: World Giving Index 2021: ਦੁਨੀਆਂ ਦੇ 300 ਕਰੋੜ ਲੋਕਾਂ ਨੇ ਕੀਤੀ ਅਣਜਾਣ ਲੋਕਾਂ ਦੀ ਮਦਦ

ਤਿਹਾੜ ਜੇਲ੍ਹ ਵਿਚ ਇਹਨਾਂ ਤਿੰਨ ਵਿਦਿਆਰਥੀਆਂ ਦੀ ਰਿਹਾਈ ਲਈ ਵਾਰੰਟ ਭੇਜ ਦਿੱਤੇ ਗਏ ਹਨ। ਇਹ ਆਦੇਸ਼ ਇਹਨਾਂ ਤਿੰਨ ਵਿਦਿਆਰਥੀਆਂ ਦੀ ਤੁਰੰਤ ਰਿਹਾਈ ਲਈ ਦਿੱਲੀ ਹਾਈ ਕੋਰਟ ਵਿਚ ਜਾਣ ਤੋਂ ਬਾਅਦ ਆਇਆ ਹੈ। ਜ਼ਿਕਰਯੋਗ ਹੈ ਕਿ ਦੇਵਾਂਗਨਾ ਕਾਲਿਤਾ (Devangana Kalita), ਨਤਾਸ਼ਾ ਨਾਰਵਾਲ (Natasha Narwal) ਅਤੇ ਜਾਮੀਆ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ (Asif Iqbal Tanha) ਨੂੰ ਉੱਤਰ-ਪੂਰਬੀ ਦਿੱਲੀ ਹਿੰਸਾ ਮਾਮਲੇ ਵਿਚ ਯੂਏਪੀਏ ਐਕਟ (UAPA Act) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

Delhi High CourtDelhi High Court

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਸਿਰਫ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਹੀ ਲੱਗੇਗੀ ਇਹ ਕੋਰੋਨਾ ਵੈਕਸੀਨ

ਇਹਨਾਂ ਨੂੰ ਜ਼ਮਾਨਤ ਦਿੰਦੇ ਹੋਏ ਹਾਈ ਕੋਰਟ ਨੇ ਕਿਹਾ ਕਿ, ‘ਵਿਰੋਧ ਪ੍ਰਦਰਸ਼ਨ ਕਰਨਾ ਅੱਤਵਾਦ ਨਹੀਂ ਹੈ’। ਕੋਰਟ ਵੱਲੋਂ ਜ਼ਮਾਨਤ ਇਸ ਅਧਾਰ ’ਤੇ ਦਿੱਤੀ ਗਈ ਹੈ ਕਿ ਉਹ ਅਪਣਾ ਪਾਸਪੋਰਟ ਸਰੰਡਰ ਕਰਨਗੇ ਅਤੇ ਅਜਿਹੀ ਕਿਸੀ ਵੀ ਗੈਰਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਨਹੀਂ ਹੋਣਗੇ, ਜਿਸ ਨਾਲ ਜਾਂਚ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੋਵੇ।

PHOTODelhi Court Orders Immediate Release of Natasha, Devangana and Asif

ਇਹ ਵੀ ਪੜ੍ਹੋ: ਜਲੰਧਰ: ਦਰਦਨਾਕ ਸੜਕ ਹਾਦਸੇ 'ਚ ਉਜੜੀਆਂ ਪਰਿਵਾਰ ਦੀਆਂ ਖੁਸ਼ੀਆਂ, ਮਾਂ-ਪੁੱਤ ਦੀ ਮੌਤ

ਜ਼ਿਕਰਯੋਗ ਹੈ ਕਿ ਨਤਾਸ਼ਾ ਨਾਰਵਾਲ ਅਤੇ ਦੇਵਾਂਗਨਾ ਕਾਲਿਤਾ, ਦਿੱਲੀ ਸਥਿਤ ਮਹਿਲਾ ਅਧਿਕਾਰ ਗਰੁੱਪ ‘ਪਿੰਜਰਾ ਤੋੜ’ ਦੇ ਮੈਂਬਰ (Pinjra Tod activists) ਹਨ ਜਦਕਿ ਆਸਿਫ ਜਾਮੀਆ ਮਿਲਿਆ ਇਸਲਾਮੀਆ ਦਾ ਵਿਦਿਆਰਥੀ ਹੈ। ਇਹਨਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋਈ ਹਿੰਸਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement