ਲਾਲ ਕਿਲ੍ਹਾ ਹਿੰਸਾ ਮਾਮਲਾ: ਪੁਲਿਸ ਵਲੋਂ ਦੀਪ ਸਿੱਧੂ ਸਣੇ 16 ਖਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖਲ
Published : Jun 17, 2021, 4:06 pm IST
Updated : Jun 17, 2021, 4:07 pm IST
SHARE ARTICLE
Delhi Police files Supplementary Charge sheet in Red Fort Violence case
Delhi Police files Supplementary Charge sheet in Red Fort Violence case

26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਅਤੇ ਹੋਰਾਂ ਖਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਹੋਈ ਦਾਇਰ।

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ (Farmers Protest) ਦੌਰਾਨ ਲਾਲ ਕਿਲ੍ਹੇ ’ਤੇ ਹੋਈ ਹਿੰਸਾ (Red Fort Violence) ਮਾਮਲੇ ਵਿੱਚ ਦੀਪ ਸਿੱਧੂ ਅਤੇ ਹੋਰਾਂ ਖਿਲਾਫ਼ ਪੂਰਕ ਚਾਰਜਸ਼ੀਟ (Supplementary Chargesheet) ਦਾਇਰ ਕੀਤੀ ਹੈ। ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਗਰ 19 ਜੂਨ ਨੂੰ ਨਵੀਂ ਚਾਰਜਸ਼ੀਟ ਦਾ ਨੋਟਿਸ ਲੈਣ ਦੇ ਮਾਮਲੇ ਦੇ ਸਬੰਧ ਵਿੱਚ ਹੁਕਮ ਜਾਰੀ ਕਰਨਗੇ। ਅਦਾਲਤ ਨੇ ਕਿਹਾ, “ਇਸ ਕੇਸ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਚਸ਼ਮਦੀਦਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਹੈ ਜੋ ਹਿੰਸਾ ਵਿਚ ਬੁਰੀ ਤਰ੍ਹਾਂ ਜ਼ਖਮੀ ਹੋਏ ਸਨ ਜਾਂ ਜਿਨ੍ਹਾਂ ਕੋਲੋਂ ਹਥਿਆਰ ਖੋਹ ਲਏ ਗਏ ਸਨ।”

ਇਹ ਵੀ ਪੜ੍ਹੋ-ਕੋਰੋਨਾ ਦੀ ਦੂਜੀ ਲਹਿਰ ਨਾਲ ਅਰਥਵਿਵਸਥਾ ਨੂੰ 2 ਲੱਖ ਕਰੋੜ ਰੁਪਏ ਦਾ ਨੁਕਸਾਨ : RBI ਦੀ ਰਿਪੋਰਟ

Deep SidhuDeep Sidhu

ਇਸ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ (Crime Branch) ਕਰ ਰਹੀ ਹੈ। ਉਨ੍ਹਾਂ ਨੇ 17 ਮਈ ਨੂੰ 3,224 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਅਤੇ ਸਿੱਧੂ ਸਣੇ 16 ਮੁਲਜ਼ਮਾਂ ਖਿਲਾਫ਼ ਮੁਕੱਦਮਾ ਚਲਾਉਣ ਦੀ ਬੇਨਤੀ ਕੀਤੀ ਸੀ। ਹਿੰਸਾ ਦੇ ਮਾਮਲੇ ਵਿਚ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪੁਲਿਸ ਨੇ ਉਸ ਨੂੰ ਲਾਲ ਕਿਲ੍ਹੇ ’ਤੇ ਹਿੰਸਾ ਭੜਕਾਉਣ ਦਾ ਕਸੂਰਵਾਰ ਵੀ ਠਿਹਰਾਇਆ।

ਇਹ ਵੀ ਪੜ੍ਹੋ-ਹਾਈ ਕੋਰਟ ਨੇ ਜੈਪਾਲ ਭੁੱਲਰ ਦੇ ਪਿਤਾ ਦੀ ਪਟੀਸ਼ਨ ਕੀਤੀ ਖਾਰਜ, ਹੁਣ ਸੁਪਰੀਮ ਕੋਰਟ ਜਾਵੇਗਾ ਪਰਿਵਾਰ

PHOTOPHOTO

ਤੀਸ ਹਜ਼ਾਰੀ ਅਦਾਲਤ (Tis Hazari Court) ਵਿੱਚ ਦਾਇਰ ਕੀਤੀ ਗਈ ਇਸ ਚਾਰਜਸ਼ੀਟ ਵਿਚ ਦੀਪ ਸਿੱਧੂ (Deep Sidhu) ਸਣੇ ਤਕਰੀਬਨ 16 ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਪੁਲਿਸ ਨੇ ਲਾਲ ਕਿਲ੍ਹੇ ਕੰਪਲੈਕਸ ਵਿੱਚ ਹੋਈ ਭੰਨਤੋੜ ਦੀ ਘਟਨਾ ਨੂੰ ‘ਦੇਸ਼ ਵਿਰੋਧੀ ਗਤੀਵਿਧੀ’(Anti National Activity) ਕਰਾਰ ਦਿੱਤਾ ਸੀ। ਫੋਰੈਂਸਿਕ ਮਾਹਰਾਂ ਦੀ ਇਕ ਟੀਮ ਨੇ ਇਸ ਘਟਨਾ ਤੋਂ ਬਾਅਦ ਲਾਲ ਕਿਲ੍ਹੇ ਦਾ ਦੌਰਾ ਕੀਤਾ ਸੀ ਅਤੇ ਸਬੂਤ ਇਕੱਠੇ ਕੀਤੇ ਸਨ।

ਇਹ ਵੀ ਪੜ੍ਹੋ-ਆਸਟ੍ਰੇਲੀਆ 'ਚ ਸਿਰਫ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਹੀ ਲੱਗੇਗੀ ਇਹ ਕੋਰੋਨਾ ਵੈਕਸੀਨ

PHOTOPHOTO

ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ (3 Farm Laws) ਨੂੰ ਰੱਦ ਕਰਨ ਦੀ ਮੰਗ ਕਰਦਿਆਂ 26 ਜਨਵਰੀ ਨੂੰ ਕਿਸਾਨ ਯੂਨੀਅਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਸੀ। ਜਿਸ ਦੌਰਾਨ ਹਜ਼ਾਰਾਂ ਮੁਜ਼ਾਹਰਾਕਾਰੀਆਂ ਦੀ ਪੁਲਿਸ ਨਾਲ ਝੜਪ ਹੋਈ ਸੀ ਅਤੇ ਕਈ ਪ੍ਰਦਰਸ਼ਨਕਾਰੀ ਟਰੈਕਟਰ ਚਲਾਉਂਦੇ ਹੋਏ ਲਾਲ ਕਿਲ੍ਹੇ ਤੱਕ ਪਹੁੰਚ ਗਏ ਸਨ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਲਾਲ ਕਿਲ੍ਹੇ 'ਤੇ ਇਕ ਧਾਰਮਿਕ ਝੰਡਾ ਵੀ ਲਹਿਰਾਇਆ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement