ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਨਾਂ ਵੀ ਇਸ ਟੀਮ ਵਿਚ ਸ਼ਾਮਲ ਹੈ।
ਨਵੀਂ ਦਿੱਲੀ: ਰਾਸ਼ਟਰਪਤੀ ਚੋਣ ਦੇ ਮੱਦੇਨਜ਼ਰ ਭਾਜਪਾ ਨੇ 14 ਮੈਂਬਰੀ ਪ੍ਰਬੰਧਕੀ ਟੀਮ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਇਸ ਟੀਮ ਦਾ ਕਨਵੀਨਰ ਬਣਾਇਆ ਗਿਆ ਹੈ। ਉਹਨਾਂ ਤੋਂ ਇਲਾਵਾ ਇਸ ਟੀਮ ਵਿਚ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ, ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ, ਕੇਂਦਰੀ ਰਾਜ ਮੰਤਰੀ ਡਾ. ਭਾਰਤੀ ਪਵਾਰ ਵੀ ਸ਼ਾਮਲ ਹਨ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਨਾਂ ਵੀ ਇਸ ਟੀਮ ਵਿਚ ਸ਼ਾਮਲ ਹੈ।