ਫੋਰਟਿਸ ਹਸਪਤਾਲ ’ਚ ਦਾਖ਼ਲ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ
Published : Jun 17, 2022, 8:31 pm IST
Updated : Jun 17, 2022, 8:31 pm IST
SHARE ARTICLE
photo
photo

ਜਾਣਿਆ ਉਹਨਾਂ ਦਾ ਹਾਲ-ਚਾਲ

 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੁਝ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਹਨ। ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਫੋਰਟਿਸ ਹਸਪਤਾਲ ’ਚ ਪਹੁੰਚੇ ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਿਆ।

 

PHOTOPHOTO

 

ਦੁਸ਼ਯੰਤ ਚੌਟਾਲਾ ਨੇ ਸੋਸ਼ਲ ਮੀਡੀਆ ’ਤੇ ਇਕ ਫੋਟੋ ਸ਼ੇਅਰ ਕੀਤੀ, ਜਿਸ ’ਚ ਉਹ ਪ੍ਰਕਾਸ਼ ਸਿੰਘ ਬਾਦਲ ਨਾਲ ਕੋਲ ਬੈਠੇ ਹਨ। ਇਸ ਦੌਰਾਨ ਉਨ੍ਹਾਂ ਲਿਖਿਆ ਕਿ ਪ੍ਰਮਾਤਮਾ ਉਨ੍ਹਾਂ ਨੂੰ ਜਲਦ ਸਿਹਤਮੰਦ ਕਰਨ ਤੇ ਉਨ੍ਹਾਂ ਦਾ ਆਸ਼ੀਰਵਾਦ ਸਾਡੇ ਸਾਰਿਆਂ ’ਤੇ ਇਸੇ ਤਰ੍ਹਾਂ ਹੀ ਬਣਿਆ ਰਹੇ।

 

ਦੱਸ ਦੇਈਏ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਛਾਤੀ ’ਚ ਦਰਦ ਦੀ ਸ਼ਿਕਾਇਤ ਕਾਰਨ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਹੋ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਫੋਰਟਿਸ ਹਸਪਤਾਲ ’ਚ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।      

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: Gangster Arsh Dalla ਦੀ ਗ੍ਰਿਫ਼ਤਾਰੀ 'ਤੇ ਵੱਡੀ ਖ਼ਬਰ

13 Nov 2024 12:23 PM

Dalvir Goldy ਪਾਰਟੀ 'ਚ ਕਦੇ ਸ਼ਾਮਿਲ ਨਹੀਂ ਹੋਵੇਗਾ, ਗਦਾਰਾਂ ਦੀ ਪਾਰਟੀ 'ਚ ਕੋਈ ਥਾਂ ਨਹੀਂ

13 Nov 2024 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

12 Nov 2024 12:33 PM

Dalveer Goldy ਦੀ ਹੋਈ Congress 'ਚ ਵਾਪਸੀ? Raja Warring ਨਾਲ ਕੀਤਾ ਪ੍ਰਚਾਰ

12 Nov 2024 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

10 Nov 2024 1:32 PM
Advertisement