ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ
Published : Jun 17, 2023, 6:51 pm IST
Updated : Jun 17, 2023, 6:51 pm IST
SHARE ARTICLE
photo
photo

• ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 140 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ

• ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 140 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ

 
• ਭਾਰਤ ਦੇ ਰਾਸ਼ਟਰਪਤੀ ਵੱਲੋਂ ਏਅਰ ਫੋਰਸ ਅਕੈਡਮੀ, ਡੰਡੀਗਲ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖ

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਰ ਕੈਡਿਟਾਂ ਇਸ਼ਾਨ ਬਖ਼ਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖ਼ਸ਼ੀ ਅਤੇ ਅਰਮਾਨਦੀਪ ਸਿੰਘ ਸੋਢੀ ਨੂੰ ਅੱਜ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਵਿਖੇ ਸ਼ਾਨਦਾਰ ਪਾਸਿੰਗ ਆਊਟ ਪਰੇਡ ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲ ਗਿਆ ਹੈ।  ਭਾਰਤ ਦੇ ਰਾਸ਼ਟਰਪਤੀ ਅਤੇ ਹਥਿਆਰਬੰਦ ਸੈਨਾਵਾਂ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ।

ਇਨ੍ਹਾਂ ਕੈਡਿਟਾਂ ਸਮੇਤ ਪਿਛਲੇ 11 ਸਾਲਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 140 ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮਾਰਚ 2022 ਤੋਂ ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 38 ਕੈਡਿਟਾਂ ਨੂੰ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ।

ਇਨ੍ਹਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਬਣਨ ਉਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਮੁੱਚੇ ਪੰਜਾਬ ਨੂੰ ਇਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਮਾਣ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ.ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ ਮੋਟੋ 'ਨਿਸਚੈ ਕਰਿ ਅਪੁਨੀ ਜੀਤ ਕਰੋ' ਉਤੇ ਖਰਾ ਉਤਰਨ ਅਤੇ ਪੰਜਾਬ ਦੇ ਯੋਗ ਸਪੂਤ ਅਤੇ ਮੁਲਕ ਦੇ ਸੱਚੇ ਸਿਪਾਹੀ ਬਣਨ ਦਾ ਸੱਦਾ ਦਿੱਤਾ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement