
ਭੂਚਾਲ ਦਾ ਕੇਂਦਰ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਨਾਲ ਰਾਮਬਨ ਜ਼ਿਲ੍ਹੇ ਵਿਚ ਸੀ
ਜੰਮੂ: ਜੰਮੂ-ਕਸ਼ਮੀਰ ਵਿਚ ਸ਼ਨਿਚਰਵਾਰ ਨੂੰ 3.0 ਤੀਬਰਤਾ ਦਾ ਭੂਚਾਲ ਆਇਆ ਪਰ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿਤੀ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦਸਿਆ ਕਿ ਦੁਪਹਿਰ 2.03 ਵਜੇ ਆਏ ਭੂਚਾਲ ਦਾ ਕੇਂਦਰ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਨਾਲ ਰਾਮਬਨ ਜ਼ਿਲ੍ਹੇ ਵਿਚ ਸੀ।
ਇਹ ਵੀ ਪੜ੍ਹੋ: ਪ੍ਰਕਾਸ਼ ਸਿੰਘ ਬਾਦਲ ਨੇ ਕਮੀਜ਼ ਵਾਂਗ ਜਥੇਦਾਰ ਬਦਲੇ ਤੇ ਅੱਜ ਉਨ੍ਹਾਂ ਦਾ ਪੁੱਤਰ ਵੀ ਉਹੀ ਕਰ ਰਿਹੈ : ਭਾਈ ਰਣਜੀਤ ਸਿੰਘ
ਉਨ੍ਹਾਂ ਕਿਹਾ ਕਿ ਭੂਚਾਲ ਦਾ ਕੇਂਦਰ ਸਤ੍ਹਾ ਤੋਂ ਪੰਜ ਕਿਲੋਮੀਟਰ ਹੇਠਾਂ 33.31 ਡਿਗਰੀ ਉਤਰੀ ਅਕਸ਼ਾਂਸ਼ ਅਤੇ 75.19 ਡਿਗਰੀ ਪੂਰਬੀ ਦੇਸ਼ਾਂਤਰ 'ਤੇ ਸਥਿਤ ਸੀ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।