
16 ਜੂਨ ਨੂੰ ਹੀ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਸੀ
2024 Reasi attack: ਸ੍ਰੀਨਗਰ - ਸੋਮਵਾਰ (17 ਜੂਨ) ਸਵੇਰੇ ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਮਾਰ ਦਿੱਤਾ। ਇੱਥੇ ਦੋ ਤੋਂ ਤਿੰਨ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਉਸ ਦੀ ਭਾਲ ਜਾਰੀ ਹੈ। ਐਤਵਾਰ (16 ਜੂਨ) ਨੂੰ ਅਰਗਾਮ ਦੇ ਜੰਗਲਾਂ ਵਿਚ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਫੌਜ ਅਤੇ ਪੁਲਸ ਨੇ ਤਲਾਸ਼ੀ ਲਈ। ਸੋਮਵਾਰ ਸਵੇਰੇ ਜਦੋਂ ਤਲਾਸ਼ੀ ਤੇਜ਼ ਕੀਤੀ ਗਈ ਤਾਂ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਮਾਰੇ ਗਏ ਅਤਿਵਾਦੀ ਦੀ ਲਾਸ਼ ਜੰਗਲ 'ਚ ਪਈ ਹੈ। ਉਸ ਨੂੰ ਡਰੋਨ ਤੋਂ ਦੇਖਿਆ ਗਿਆ ਸੀ। ਹਾਲਾਂਕਿ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਇੱਥੇ ਦੱਸ ਦਈਏ ਕਿ 9 ਜੂਨ ਨੂੰ ਰਿਆਸੀ 'ਚ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ NIA ਨੂੰ ਸੌਂਪ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਵਿਚ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ।
16 ਜੂਨ ਨੂੰ ਹੀ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਸੀ। ਜਿਸ 'ਚ ਉਨ੍ਹਾਂ ਨੇ ਅਤਿਵਾਦ ਨੂੰ ਕੁਚਲਣ ਅਤੇ ਅਤਿਵਾਦੀਆਂ ਦੀ ਮਦਦ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।