69 ਸਾਲ ਦੇ ਭਾਨੂਪ੍ਰਕਾਸ਼ ਭਾਜਪਾ ਦੇ ਸੂਬਾ ਉਪ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਰਹਿ ਚੁਕੇ ਹਨ
ਸ਼ਿਵਮੋਗਾ (ਕਰਨਾਟਕ): ਕਰਨਾਟਕ ’ਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦੇ ਵਿਰੋਧ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਅਤੇ ਸਾਬਕਾ ਵਿਧਾਇਕ ਐਮ.ਬੀ. ਭਾਨੂਪ੍ਰਕਾਸ਼ ਦੀ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਭਾਨੂਪ੍ਰਕਾਸ਼ (69) ਭਾਜਪਾ ਦੇ ਸੂਬਾ ਉਪ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਰਹਿ ਚੁਕੇ ਹਨ। ਸੋਮਵਾਰ ਨੂੰ ਉਨ੍ਹਾਂ ਨੇ ਕਰਨਾਟਕ ’ਚ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ।
ਪੁਲਿਸ ਦੇ ਇਕ ਸੂਤਰ ਨੇ ਕਿਹਾ, ‘‘ਕਾਰ ’ਚ ਬੈਠਣ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਤੁਰਤ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।’’