
ਇਕ ਹੋਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
Jharkhand News: ਝਾਰਖੰਡ - ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ 'ਚ ਸੋਮਵਾਰ ਤੜਕੇ ਪੁਲਿਸ ਨਾਲ ਮੁਕਾਬਲੇ 'ਚ ਇਕ ਔਰਤ ਸਮੇਤ ਘੱਟੋ-ਘੱਟ ਚਾਰ ਅਤਿਵਾਦੀ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਟੋਂਟੋ ਅਤੇ ਗੋਇਲਕੇਰਾ ਇਲਾਕਿਆਂ 'ਚ ਹੋਇਆ। ਝਾਰਖੰਡ ਪੁਲਿਸ ਦੇ ਬੁਲਾਰੇ ਅਤੇ ਇੰਸਪੈਕਟਰ ਜਨਰਲ (ਆਪਰੇਸ਼ਨ) ਅਮੋਲ ਵੀ ਹੋਮਕਰ ਨੇ ਦੱਸਿਆ ਕਿ ਮੁਕਾਬਲੇ 'ਚ ਚਾਰ ਮਾਓਵਾਦੀ ਮਾਰੇ ਗਏ ਜਦਕਿ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ''
ਇੰਸਪੈਕਟਰ ਜਨਰਲ ਨੇ ਦੱਸਿਆ ਕਿ ਮਾਰੇ ਗਏ ਚਾਰ ਮਾਓਵਾਦੀਆਂ ਵਿਚ ਇਕ ਜ਼ੋਨਲ ਕਮਾਂਡਰ, ਇਕ ਸਬ-ਜ਼ੋਨਲ ਕਮਾਂਡਰ, ਇਕ ਏਰੀਆ ਕਮਾਂਡਰ ਅਤੇ ਸੰਗਠਨ ਦਾ ਇਕ ਕਾਰਕੁਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਕ ਔਰਤ ਸਮੇਤ ਦੋ ਮਾਓਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਇਕ ਸੰਗਠਨ ਦਾ ਏਰੀਆ ਕਮਾਂਡਰ ਹੈ। ਇਕ ਹੋਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਕਾਬਲੇ 'ਚ ਮਾਓਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਜਵਾਬੀ ਕਾਰਵਾਈ 'ਚ ਪੁਲਸ ਗੋਲੀਬਾਰੀ 'ਚ ਚਾਰ ਮਾਓਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।