Pakistan News: ਗੁਰਦੁਆਰਾ ਸਾਹਿਬ ਵਿਚ ਸਾਥੀਆਂ ਸਮੇਤ ਜੋੜੇ ਪਾ ਕੇ ਪਹੁੰਚੇ PSGPC ਦੇ ਮੁਖੀ ਰਮੇਸ਼ ਅਰੋੜਾ 
Published : Jun 17, 2024, 11:05 am IST
Updated : Jun 17, 2024, 11:25 am IST
SHARE ARTICLE
File Photo
File Photo

ਮਹਿੰਦਰਪਾਲ ਸਿੰਘ ਨੇ ਕਿਹਾ, "ਸਿੱਖ ਰਹਿਤ ਮਰਿਆਦਾ ਤੋਂ ਅਣਜਾਣ ਕੋਈ ਵਿਅਕਤੀ ਦੂਜਿਆਂ ਨੂੰ ਸਿੱਖੀ ਦਾ ਪ੍ਰਚਾਰ ਕਿਵੇਂ ਕਰਵਾਏਗਾ।

Pakistan News: ਅੰਮ੍ਰਿਤਸਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦੇ ਪ੍ਰਧਾਨ ਅਤੇ ਪਾਕਿਸਤਾਨੀ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਆਪਣੇ ਹੀ ਭਾਈਚਾਰੇ ਦੇ ਧਾਰਮਿਕ ਜਜ਼ਬਾਤਾਂ ਦੀ ਉਲੰਘਣਾ ਕਰਦਿਆਂ ਗੁਰਦੁਆਰਾ ਸਾਹਿਬ ਵਿਚ ਆਪਣੇ ਜੋੜੇ ਪਾ ਕੇ ਦਾਖਲ ਹੋ ਗਏ ਹਨ।

ਗੁੱਸੇ ਵਿਚ ਆਏ ਪਾਕਿਸਤਾਨੀ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪਾਕਿਸਤਾਨੀ ਪੰਜਾਬ ਦੇ ਜੇਹਲਮ ਸ਼ਹਿਰ ਵਿਚ ਇਤਿਹਾਸਕ ਗੁਰਦੁਆਰਾ ਭਾਈ ਕਰਮ ਸਿੰਘ ਵਿਖੇ ਰਹਿਤ ਮਰਿਆਦਾ ਦੀ ਇਸ ਉਲੰਘਣਾ ਲਈ ਪੀਐਸਜੀਪੀਸੀ ਪ੍ਰਧਾਨ (ਘੱਟ ਗਿਣਤੀ ਮਾਮਲਿਆਂ ਦੇ ਵਿਭਾਗ ਸਮੇਤ) ਵਿਰੁੱਧ ਕਾਰਵਾਈ ਕਰਨ।

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਇਨਸਾਫ਼ ਘੱਟ ਗਿਣਤੀ ਵਿੰਗ ਦੇ ਮੁਖੀ ਮਹਿੰਦਰਪਾਲ ਸਿੰਘ ਨੇ ਦੋਸ਼ ਲਾਇਆ ਹੈ ਕਿ ਅਰੋੜਾ ਗੈਰ-ਸਿੱਖਾਂ ਦੇ ਨਾਲ ਸਨ, ਜੋ ਮਰਿਆਦਾ ਦੀ ਇਕ ਹੋਰ ਉਲੰਘਣਾ ਹੈ। ਉਨ੍ਹਾਂ ਕਿਹਾ, "ਮੈਨੂੰ ਇਹ ਦੇਖ ਕੇ ਬਹੁਤ ਦੁੱਖ ਹੋਇਆ ਕਿ ਉਹ ਦੀਵਾਨ ਹਾਲ (ਸੰਗਠ, ਅਰਦਾਸ, ਕੀਰਤਨ ਅਤੇ ਕਥਾ ਲਈ ਗੁਰਦੁਆਰਾ ਭਾਗ) ਵਿਚ ਅਪਣੇ ਜੋੜੇ ਪਾ ਕੇ ਖੜ੍ਹੇ ਸਨ, ਜੇ ਅਰੋੜਾ ਨੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਣ ਤੋਂ ਪਹਿਲਾਂ ਅਪਣੇ ਜੋੜੇ ਉਤਾਰ ਦਿੱਤੇ ਹੁੰਦੇ ਤਾਂ ਬਾਕੀ ਲੋਕ ਵੀ ਸਿੱਖ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਉਨ੍ਹਾਂ ਦੇ ਇਸ ਕੰਮ ਦੀ ਨਕਲ ਕਰਦੇ ਤੇ ਅਪਣੇ ਜੋੜੇ ਉਤਾਰਨ ਦੇ ਨਾਲ-ਨਾਲ ਅਪਣਾ ਸਿਰ ਵੀ ਢੱਕਦੇ।

ਵਾਲਡ ਸਿਟੀ ਲਾਹੌਰ ਅਥਾਰਟੀ (ਡਬਲਯੂਸੀਐਲਏ) ਨੇ ਇਤਿਹਾਸਕ ਗੁਰਦੁਆਰੇ ਦੀ ਸੰਭਾਲ ਲਈ ਪਾਕਿਸਤਾਨ ਦੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨਾਲ ਸਹਿਯੋਗ ਕੀਤਾ ਹੈ। ਇਮਾਰਤ ਦੀ ਬਹਾਲੀ ਤੋਂ ਬਾਅਦ ਪਵਿੱਤਰ ਗ੍ਰੰਥ ਨੂੰ ਉਸ ਦੇ ਮੂਲ ਸਥਾਨ 'ਤੇ ਸਥਾਪਿਤ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਇਸ ਦੇ ਦੀਵਾਨ ਹਾਲ ਵਿਚ ਆਯੋਜਿਤ ਕੀਤਾ ਗਿਆ ਸੀ।

ਮਹਿੰਦਰਪਾਲ ਸਿੰਘ ਨੇ ਕਿਹਾ, "ਸਿੱਖ ਰਹਿਤ ਮਰਿਆਦਾ ਤੋਂ ਅਣਜਾਣ ਕੋਈ ਵਿਅਕਤੀ ਦੂਜਿਆਂ ਨੂੰ ਸਿੱਖੀ ਦਾ ਪ੍ਰਚਾਰ ਕਿਵੇਂ ਕਰਵਾਏਗਾ। ਪਾਕਿਸਤਾਨ ਦੀ ਸੂਬਾਈ ਅਸੈਂਬਲੀ ਦੇ ਸਾਬਕਾ ਮੈਂਬਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਅਰੋੜਾ ਦੀ ਇਕ ਵੀਡੀਓ ਭੇਜੀ ਹੈ, ਜਿਸ ਵਿਚ ਉਹ ਆਪਣੇ ਨੰਗੇ ਸਿਰ ਵਾਲੇ ਸਾਥੀਆਂ ਨਾਲ ਖੜ੍ਹੇ ਹਨ।

 

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement