
ਕਲਕੱਤਾ 'ਚ ਇੰਜਣ 'ਚ ਗੜਬੜੀ ਦਾ ਲੱਗਿਆ ਪਤਾ
Air India flight makes emergency landing in Kolkata news in punjabi: ਸੈਨ ਫਰਾਂਸਿਸਕੋ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿੱਚ ਮੰਗਲਵਾਰ ਸਵੇਰੇ ਕੋਲਕਾਤਾ ਹਵਾਈ ਅੱਡੇ 'ਤੇ ਤਕਨੀਕੀ ਨੁਕਸ ਪੈ ਗਿਆ, ਜਿਸ ਕਾਰਨ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰਨਾ ਪਿਆ।
ਫਲਾਈਟ ਨੰਬਰ AI180 ਕੋਲਕਾਤਾ ਰਾਹੀਂ ਮੁੰਬਈ ਜਾ ਰਹੀ ਸੀ। ਬੋਇੰਗ 777-200LR (ਵਰਲਡਲਾਈਨਰ) ਜਹਾਜ਼ 17 ਜੂਨ ਨੂੰ ਰਾਤ 12:45 ਵਜੇ ਸਮੇਂ ਸਿਰ ਕੋਲਕਾਤਾ ਪਹੁੰਚਿਆ। ਇਸ ਨੇ 2:00 ਵਜੇ ਮੁੰਬਈ ਲਈ ਰਵਾਨਾ ਹੋਣਾ ਸੀ।
ਜਹਾਜ਼ ਦੇ ਖੱਬੇ ਇੰਜਣ ਵਿੱਚ ਤਕਨੀਕੀ ਨੁਕਸ ਕਾਰਨ ਉਡਾਣ ਵਿੱਚ ਦੇਰੀ ਹੋਈ। ਇਸ ਤੋਂ ਬਾਅਦ ਸਵੇਰੇ 5:20 ਵਜੇ ਦੇ ਕਰੀਬ ਕੈਪਟਨ ਨੇ ਯਾਤਰੀਆਂ ਨੂੰ ਜਹਾਜ਼ ਤੋਂ ਉਤਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਡਾਣ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
(For more news apart from Air India flight makes emergency landing in Kolkata news in punjabi, stay tuned to Rozana Spokesman)