
Delhi News : ਅਦਾਲਤ ਤੋਂ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ ਦਾ ਹਵਾਲਾ ਦਿਤਾ
Delhi News in Punjabi : ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ ਬਰਤਾਨੀਆਂ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾਂ ਕਰਨ) ਦੇ ਮਾਮਲੇ ’ਚ ਦੂਜੀ ਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਏ।
ਵਾਡਰਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ ਅਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ ’ਚ ਸ਼ਾਮਲ ਹੋਣ ਲਈ ਅਦਾਲਤ ਦੀ ਅਗਾਊਂ ਇਜਾਜ਼ਤ ਨਾਲ ਵਿਦੇਸ਼ ਜਾ ਰਿਹਾ ਸੀ। 10 ਜੂਨ ਨੂੰ ਵੀ ਪੇਸ਼ ਹੋਣ ਤੋਂ ਅਸਫਲ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਮੰਗਲਵਾਰ (17 ਜੂਨ) ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੰਘੀ ਜਾਂਚ ਏਜੰਸੀ ਉਨ੍ਹਾਂ ਦੇ ਜਵਾਬ ਦੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਨਵੀਂ ਤਰੀਕ ਜਾਰੀ ਕਰ ਸਕਦੀ ਹੈ।
ਮੰਨਿਆ ਜਾ ਰਿਹਾ ਹੈ ਕਿ ਏਜੰਸੀ ਵਾਡਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਬਿਆਨ ਦਰਜ ਕਰਨ ਅਤੇ ਬਾਅਦ ’ਚ ਇਸ ਮਾਮਲੇ ’ਚ ਚਾਰਜਸ਼ੀਟ ਦਾਇਰ ਕਰਨ ਲਈ ਤਲਬ ਕਰ ਰਹੀ ਹੈ।
(For more news apart from Vadra fails to appear again on ED summons News in Punjabi, stay tuned to Rozana Spokesman)