Delhi News : ਈ.ਡੀ. ਦੇ ਸੰਮਨ ’ਤੇ ਮੁੜ ਹਾਜ਼ਰ ਨਹੀਂ ਹੋਏ ਵਾਡਰਾ 

By : BALJINDERK

Published : Jun 17, 2025, 6:44 pm IST
Updated : Jun 17, 2025, 6:44 pm IST
SHARE ARTICLE
ਈ.ਡੀ. ਦੇ ਸੰਮਨ ’ਤੇ ਮੁੜ ਹਾਜ਼ਰ ਨਹੀਂ ਹੋਏ ਵਾਡਰਾ 
ਈ.ਡੀ. ਦੇ ਸੰਮਨ ’ਤੇ ਮੁੜ ਹਾਜ਼ਰ ਨਹੀਂ ਹੋਏ ਵਾਡਰਾ 

Delhi News : ਅਦਾਲਤ ਤੋਂ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ ਦਾ ਹਵਾਲਾ ਦਿਤਾ

Delhi News in Punjabi : ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ ਬਰਤਾਨੀਆਂ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾਂ ਕਰਨ) ਦੇ ਮਾਮਲੇ ’ਚ ਦੂਜੀ ਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਏ।

ਵਾਡਰਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ ਅਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ ’ਚ ਸ਼ਾਮਲ ਹੋਣ ਲਈ ਅਦਾਲਤ ਦੀ ਅਗਾਊਂ ਇਜਾਜ਼ਤ ਨਾਲ ਵਿਦੇਸ਼ ਜਾ ਰਿਹਾ ਸੀ। 10 ਜੂਨ ਨੂੰ ਵੀ ਪੇਸ਼ ਹੋਣ ਤੋਂ ਅਸਫਲ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਮੰਗਲਵਾਰ (17 ਜੂਨ) ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੰਘੀ ਜਾਂਚ ਏਜੰਸੀ ਉਨ੍ਹਾਂ ਦੇ ਜਵਾਬ ਦੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਨਵੀਂ ਤਰੀਕ ਜਾਰੀ ਕਰ ਸਕਦੀ ਹੈ। 

ਮੰਨਿਆ ਜਾ ਰਿਹਾ ਹੈ ਕਿ ਏਜੰਸੀ ਵਾਡਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਬਿਆਨ ਦਰਜ ਕਰਨ ਅਤੇ ਬਾਅਦ ’ਚ ਇਸ ਮਾਮਲੇ ’ਚ ਚਾਰਜਸ਼ੀਟ ਦਾਇਰ ਕਰਨ ਲਈ ਤਲਬ ਕਰ ਰਹੀ ਹੈ। 

(For more news apart from Vadra fails to appear again on ED summons News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement