ਸੰਸਦੀ ਇਜਲਾਸ: ਮੋਦੀ ਨੇ ਰਾਜਸੀ ਪਾਰਟੀਆਂ ਕੋਲੋਂ ਮੰਗਿਆ ਸਹਿਯੋਗ
Published : Jul 17, 2018, 11:06 pm IST
Updated : Jul 17, 2018, 11:06 pm IST
SHARE ARTICLE
Prime Minister Narendra Modi while addressing the All-Party Meeting.
Prime Minister Narendra Modi while addressing the All-Party Meeting.

ਸੰਸਦੀ ਇਜਲਾਸ ਵਿਚ ਕੰਮਕਾਜ ਚੰਗੀ ਤਰ੍ਹਾਂ ਚਲਾਉਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ...........

ਨਵੀਂ ਦਿੱਲੀ : ਸੰਸਦੀ ਇਜਲਾਸ ਵਿਚ ਕੰਮਕਾਜ ਚੰਗੀ ਤਰ੍ਹਾਂ ਚਲਾਉਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਸਾਰੀਆਂ ਰਾਜਸੀ ਪਾਰਟੀਆਂ ਦੁਆਰਾ ਚੁੱਕੇ ਗਏ ਮੁੱਦਿਆਂ ਨੂੰ ਕਾਫ਼ੀ ਅਹਿਮੀਅਤ ਦਿੰਦੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਜਲਾਸ ਦੌਰਾਨ ਸਾਰੀਆਂ ਰਾਜਸੀ ਪਾਰਟੀਆਂ ਕੌਮੀ ਅਹਿਮੀਅਤ ਦੇ ਵਿਸ਼ਿਆਂ ਬਾਰੇ ਹਾਂਪੱਖੀ ਚਰਚਾ ਕਰਨਗੀਆਂ। 18 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਗਈ ਸਰਬਪਾਰਟੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਰਾਸ਼ਟਰ ਹਿੱਤ

ਨੂੰ ਵੇਖਦਿਆਂ ਮਾਨਸੂਨ ਇਜਲਾਸ ਜਿਹੜਾ 10 ਅਗੱਸਤ ਤਕ ਚਲੇਗਾ, ਦੌਰਾਨ ਹਾਂਪੱਖੀ ਮਾਹੌਲ ਕਾਇਮ ਕਰਨ ਦਾ ਯਤਨ ਕਰਨ ਦੀ ਅਪੀਲ ਕੀਤੀ। ਮੋਦੀ ਨੇ ਕਿਹਾ, 'ਸਰਕਾਰ ਸਾਰੀਆਂ ਰਾਜਸੀ ਪਾਰਟੀਆਂ ਦੁਆਰਾ ਚੁੱਕੇ ਜਾਣ ਵਾਲੇ ਮੁੱÎਦਿਆਂ ਨੂੰ ਕਾਫ਼ੀ ਅਹਿਮੀਅਤ ਦਿੰਦੀ ਹੈ। ਮੈਨੂੰ ਉਮੀਦ ਹੈ ਕਿ ਸਾਰੀਆਂ ਰਾਜਸੀ ਪਾਰਟੀਆਂ ਸੰਸਦ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਵਿਚ ਸਹਿਯੋਗ ਕਰਨਗੀਆਂ ਅਤੇ ਕੌਮੀ ਅਹਿਮੀਅਤ ਦੇ ਵਿਸ਼ਿਆਂ ਬਾਰੇ ਚਰਚਾ ਕਰਨਗੀਆਂ।' 
ਸਰਕਾਰ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਸੰਸਦ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਵਿਚ ਸਹਿਯੋਗ ਦਾ ਭਰੋਸਾ ਦਿਤਾ ਹੈ।

ਸੰਸਦ ਭਵਨ ਵਿਚ ਹੋਈ ਬੈਠਕ ਮਗਰੋਂ ਸੰਸਦ ਕਾਰਜ ਮੰਤਰੀ ਅਨੰਤ ਕੁਮਾਰ ਨੇ ਕਿਹਾ, 'ਪ੍ਰਧਾਨ ਮੰਤਰੀ ਨੇ ਸੰਸਦ ਦੇ ਸੁਚਾਰੂ ਅਤੇ ਸਾਰਥਕ ਇਜਲਾਸ ਲਈ ਸਾਰੀਆਂ ਰਾਜਸੀ ਪਾਰਟੀਆਂ ਦਾ ਸਹਿਯੋਗ ਮੰਗਿਆ ਹੈ।  ਲੋਕ ਉਮੀਦ ਕਰਦੇ ਹਨ ਕਿ ਸੰਸਦ ਵਿਚ ਕੰਮਕਾਜ ਹੋਵੇ ਅਤੇ ਸਾਨੂੰ ਸਾਰਿਆਂ ਨੂੰ ਇਹ ਯਕੀਨੀ ਕਰਨਾ ਚਾਹੀਦਾ ਹੈ।' ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਮਾਨਸੂਨ ਇਜਲਾਸ ਦੇ ਸਾਰਥਕ ਕੰਮਕਾਜ ਦੇ ਹੱਕ ਵਿਚ ਹਨ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement