Breaking News: ਮੁੰਬਈ ਹਮਲਿਆਂ ਦੇ ਮਾਸਟਰਮਾਇੰਡ ਹਾਫ਼ਿਜ਼ ਸਈਦ ਨੂੰ ਗ੍ਰਿਫ਼ਤਾਰ ਕਰ ਹਿਰਾਸਤ ‘ਚ ਭੇਜਿਆ
Published : Jul 17, 2019, 1:02 pm IST
Updated : Jul 17, 2019, 1:15 pm IST
SHARE ARTICLE
Hafiz Saeed
Hafiz Saeed

ਮੁੰਬਈ ਹਮਲਿਆਂ ਦੇ ਮਾਸਟਰਮਾਇੰਡ ਹਾਫ਼ਿਜ਼ ਸਈਦ ਨੂੰ ਗ੍ਰਿਫ਼ਤਾਰ ਕਰਕੇ ਨਿਆਇਕ ਹਿਰਾਸਤ ‘ਚ ਭੇਜਿਆ ਗਿਆ...

ਨਵੀਂ ਦਿੱਲੀ: ਮੁੰਬਈ ਹਮਲਿਆਂ ਦੇ ਮਾਸਟਰਮਾਇੰਡ ਹਾਫ਼ਿਜ਼ ਸਈਦ ਨੂੰ ਗ੍ਰਿਫ਼ਤਾਰ ਕਰਕੇ ਨਿਆਇਕ ਹਿਰਾਸਤ ‘ਚ ਭੇਜਿਆ ਗਿਆ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਕਾਰ ਹਾਫ਼ਿਜ਼ ਸਈਦ ਦੀ ਜਥੇਬੰਦੀ ਜਮਾਤ-ਉਦ-ਦਾਵਾ ‘ਤੇ ਰੋਕ ਲਾ ਦਿੱਤੀ ਗਈ ਸੀ। ਪਾਕਿਸਤਾਨ ਦੀ ਇਹ ਕਾਰਵਾਈ ਪੁਲਵਾਮਾ ਫਿਦਾਈਨ ਹਮਲੇ ਤੋਂ ਕੁਝ ਹੀ ਦਿਨਾਂ ਮਗਰੋਂ ਸਾਹਮਣੇ ਆਈ ਸੀ।

Hafiz Saeed not allowed to lead Eid prayers at Gaddafi Stadium in LahoreHafiz Saeed 

ਪਾਕਿਸਤਾਨ ਦੀ ਕੌਮੀ ਸੁਰੱਖਿਆ ਕਮੇਟੀ ਵੱਲੋਂ ਹਾਫਿਜ਼ ਸਈਦ ਦੀਆਂ ਦੋ ਸੰਸਥਾਵਾਂ ਨੂੰ ਪਾਬੰਦੀਸ਼ੁਦਾ ਸੂਚੀ ਵਿੱਚ ਰੱਖਣ ਦੇ ਆਦੇਸ਼ ਜਾਰੀ ਵੀ ਕੀਤੇ ਗਏ ਸੀ। ਹਾਫ਼ਿਜ਼ ਸਈਦ ਵੱਲੋਂ ਚਲਾਈ ਜਾਣ ਵਾਲੀ ਜਮਾਤ-ਉਦ-ਦਾਵਾ ਅਤੇ ਇਸ ਦੀ ਚੰਦਾ ਇਕੱਠਾ ਕਰਨ ਵਾਲੀ ਸੰਸਥਾ ਫਲਾਹ-ਇਨਸਾਨੀਅਤ ਫਾਊਂਡੇਸ਼ਨ ‘ਤੇ ਸਰਕਾਰ ਨੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਸੀ। ਪਾਕਿਸਤਾਨ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੀ ਜਾਣਕਾਰੀ ਵਿੱਚ ਅਜਿਹਾ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ।

Hafiz Saeed-1Hafiz Saeed

ਇਹ ਜ਼ਰੂਰ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਪਾਬੰਦੀਸ਼ੁਦਾ ਅਦਾਰਿਆਂ ਖ਼ਿਲਾਫ਼ ਛੇਤੀ ਕਾਰਵਾਈ ਕਰਨ ਦੇ ਹੱਕ ਵਿੱਚ ਹਨ। ਜ਼ਿਕਰਯੋਗ ਹੈ ਕਿ ਕਸ਼ਮੀਰ ਦੇ ਪੁਲਵਾਮਾ ਵਿੱਚ ਬੀਤੀ 14 ਫਰਵਰੀ ਨੂੰ ਹੋਏ ਫਿਦਾਈਨ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋਣ ਮਗਰੋਂ ਪਾਕਿਸਤਾਨ ‘ਤੇ ਭਾਰਤ ਦੇ ਕੌਮਾਂਤਰੀ ਪੱਧਰ ‘ਤੇ ਦਬਾਅ ਕਾਫੀ ਵਧਿਆ ਹੈ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਵੱਲੋਂ ਲਈ ਗਈ ਸੀ ਤੇ ਹਾਫ਼ਿਜ਼ ਸਈਦ ਇਸ ਅੱਤਵਾਦੀ ਜਥੇਬੰਦੀ ਦਾ ਸਿਖਰਲਾ ਲੀਡਰ ਵੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement