ਅੰਮਿ੍ਰਤਸਰ ਭਾਰਤ ਦਾ ਦੂਜਾ ਸੱਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਬਣ ਕੇ ਉਭਰਿਆ 
Published : Jul 17, 2020, 10:27 am IST
Updated : Jul 17, 2020, 10:27 am IST
SHARE ARTICLE
Sri Guru Ram Das International Airport
Sri Guru Ram Das International Airport

ਹਜ਼ਾਰਾਂ ਫਸੇ ਹੋਏ ਵਿਦੇਸ਼ੀ ਨਾਗਰਿਕ ਅੰਮਿ੍ਰਤਸਰ ਹਵਾਈ ਅੱਡੇ ਰਾਹੀਂ ਸੁਰੱਖਿਅਤ ਵਾਪਸ ਘਰ ਪਰਤੇ : ਸਮੀਪ ਸਿੰਘ ਗੁਮਟਾਲਾ

ਅੰਮਿ੍ਰਤਸਰ, 16 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮਿ੍ਰਤਸਰ ਮਈ ਦੇ ਮਹੀਨੇ ਦੌਰਾਨ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿਚ ਭਾਰਤ ਦਾ ਦੂਜਾ ਸੱਭ ਤੋਂ ਵਿਅਸਤ ਅੰਤਰ ਰਾਸ਼ਟਰੀ ਹਵਾਈ ਅੱਡਾ ਰਿਹਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਫ਼ਲਾਈ ਅੰਮਿ੍ਰਤਸਰ ਇਨੀਸ਼ੀਏਟਿਵ ਅਭਿਆਨ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦਸਿਆ ਕਿ ਹਜ਼ਾਰਾਂ ਫਸੇ ਹੋਏ ਵਿਦੇਸ਼ੀ ਨਾਗਰਿਕ ਅੰਮਿ੍ਰਤਸਰ ਹਵਾਈ ਅੱਡੇ ਰਾਹੀਂ ਸੁਰੱਖਿਅਤ ਵਾਪਸ ਘਰ ਪਰਤੇ।

PhotoPhoto

ਅਪ੍ਰੈਲ ਮਹੀਨੇ ਵਿਚ ਭਾਰਤ ਦੁਆਰਾ ਉਡਾਣਾਂ ਦੀ ਮੁਅੱਤਲੀ ਦੇ ਬਾਵਜੂਦ, ਅੰਮਿ੍ਰਤਸਰ ਯਾਤਰੀਆ ਦੀ ਕੁੱਲ ਗਿਣਤੀ ਵਿਚ ਤੀਜੇ ਸਥਾਨ ’ਤੇ ਆਇਆ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੁਆਰਾ ਹਾਲ ਹੀ ਵਿਚ ਜਾਰੀ ਕੀਤੇ ਗਈ ਮਈ 2020 ਦੀ ਯਾਤਰੀਆਂ ਦੇ ਅੰਕੜਿਆਂ ਦੀ ਰਿਪੋਰਟ ਅਨੁਸਾਰ, ਅੰਮਿ੍ਰਤਸਰ ਤੋਂ 11,681 ਅੰਤਰਰਾਸ਼ਟਰੀ ਮੁਸਾਫ਼ਰਾਂ ਨੇ ਸਫਰ ਕੀਤਾ। ਇਹ ਗਿਣਤੀ ਦਿੱਲੀ ਨੂੰ ਛੱਡ ਕੇ ਭਾਰਤ ਦੇ ਹੋਰ ਸਾਰੇ ਵੱਡੇ ਹਵਾਈ ਅੱਡੇ ਜਿਵੇਂ ਮੁੰਬਈ, ਬੰਗਲੌਰ, ਅਹਿਮਦਾਬਾਦ, ਕੋਲਕਾਤਾ ਤੋਂ ਵੀ ਵੱਧ ਰਹੀ।

ਦਿੱਲੀ ਏਅਰਪੋਰਟ 40,212 ਦੇ ਨਾਲ ਚੋਟੀ ਅਤੇ ਮੁੰਬਈ 10,280 ਯਾਤਰੀਆਂ ਨਾਲ ਤੀਜੇ ਨੰਬਰ ਤੇ ਸੀ। ਮਾਰਚ ਮਾਰਚ ਦੇ ਅਖੀਰ ਵਿਚ ਭਾਰਤ ਸਰਕਾਰ ਵਲੋਂ ਉਡਾਣਾਂ ਦੀ ਮੁਕੰਮਲ ਮੁਅੱਤਲੀ ਕਾਰਨ ਹਜ਼ਾਰਾਂ ਵਿਦੇਸ਼ੀ ਪੰਜਾਬ ਸਮੇਤ ਦੇਸ਼ ਭਰ ਵਿਚ ਫਸ ਗਏ ਜਿਸ ਵਿਚ ਯੂ.ਕੇ. ਅਤੇ ਕੈਨੇਡਾ ਦੇ ਵਸਨੀਕਾਂ ਦੀ ਸੱਭ ਤੋਂ ਵੱਧ ਗਿਣਤੀ ਪੰਜਾਬ ਵਿਚ ਸੀ। ਅਪਣੇ ਨਾਗਰਿਕਾਂ ਨੂੰ ਵਾਪਸ ਭੇਜਣ ਲਈ, ਯੂ.ਕੇ ਅਤੇ ਕੈਨੇਡਾ ਦੀ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ ਇੱਥੋਂ ਵਿਸ਼ੇਸ਼ ਉਡਾਨਾਂ ਸ਼ੁਰੂ ਕੀਤੀਆਂ ਸਨ।

PhotoPhoto

ਵੱਡੀ ਗਿਣਤੀ ਵਿੱਚ ਇਨਾਂ ਦੋਹਾਂ ਮੁਲਕਾ ਦੇ ਵਸਨੀਕ ਪੰਜਾਬ ਵਿੱਚ ਫਸੇ ਹੋਣ ਕਾਰਨ, ਇਹ ਉਡਾਣਾਂ ਮਈ ਦੇ ਮਹੀਨੇ ਵਿਚ ਵੀ ਚਲਦੀਆਂ ਰਹੀਆਂ।। ਯੂ.ਕੇ. ਦੀ ਸਰਕਾਰ ਨੇ ਅਪ੍ਰੈਲ ਤੋਂ 15 ਮਈ, 2020 ਤਕ ਬਿ੍ਰਟਿਸ਼ ਅਤੇ ਕਤਰ ਏਅਰਵੇਜ਼ ਦੁਆਰਾ ਸੰਚਾਲਿਤ ਕੁੱਲ 28 ਉਡਾਣਾਂ ਦਾ ਪ੍ਰਬੰਧ ਕੀਤਾ ਜਿਸ ਨਾਲ ਲਗਭਗ 8271 ਯਾਤਰੀ ਅਪਣੇ ਘਰ ਵਾਪਸ ਪਰਤੇ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement