ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੀ ਮੁਕਤੀ ਦਾ ਸਹਾਰਾ ਬਣਿਆ ਇਹ ਸਿੱਖ
Published : Jul 17, 2020, 2:58 pm IST
Updated : Jul 17, 2020, 3:13 pm IST
SHARE ARTICLE
Jitender Singh Shunty
Jitender Singh Shunty

ਸਾਬਕਾ ਵਿਧਾਇਕ ਨੇ ਹੁਣ ਤੱਕ 165 ਲਾਸ਼ਾਂ ਦਾ ਕੀਤਾ ਸਸਕਾਰ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਇੱਥੇ ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਰਹੀ ਹੈ। ਅਜਿਹੇ ਵਿਚ ਮਹਾਂਮਾਰੀ ਦੇ ਡਰ ਕਾਰਨ ਕਈ ਮਰੀਜਾਂ ਦੇ ਪਰਿਵਾਰ ਲਾਸ਼ਾਂ ਦਾ ਅੰਤਿਮ ਸਸਕਾਰ ਕਰਨ ਤੋਂ ਮਨ੍ਹਾਂ ਕਰ ਰਹੇ ਹਨ। ਕਈ ਲਾਸ਼ਾਂ ਲਾਵਾਰਿਸ ਵੀ ਰਹਿ ਜਾਂਦੀਆਂ ਹਨ, ਜਿਨ੍ਹਾਂ ਦਾ ਕੋਈ ਨਹੀਂ ਹੁੰਦਾ। ਅਜਿਹੇ ਵਿਚ ਇਹਨਾਂ ਲਾਸ਼ਾਂ ਦੇ ਅੰਤਿਮ ਸਸਕਾਰ ਕਰਨ ਦੀ ਜ਼ਿੰਮੇਵਾਰੀ ਸਾਬਕਾ ਵਿਧਾਇਕ ਅਤੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਜਤਿੰਦਰ ਸਿੰਘ ਸ਼ੰਟੀ ਨੇ ਚੁੱਕੀ ਹੈ।

Jitender Singh Shunty Jitender Singh Shunty

ਸ਼ਹੀਦ ਭਗਤ ਸਿੰਘ ਸੇਵਾ ਦਲ ਇਸ ਕੋਰੋਨਾ ਕਾਲ ਵਿਚ ਦਿੱਲੀ ਅਤੇ ਐਨਸੀਆਰ ਦੇ ਇਲਾਕਿਆਂ ਵਿਚ ਕੋਰੋਨਾ ਪੀੜਤਾਂ ਨੂੰ ਹਸਪਤਾਲ ਪਹੁੰਚਾਉਣ ਅਤੇ ਕੋਰੋਨਾ ਕਾਰਨ ਜਾਨ ਗਵਾ ਚੁੱਕੇ ਲੋਕਾਂ ਦੀਆਂ ਲਾਸ਼ਾਂ ਨੂੰ ਸ਼ਮਸ਼ਾਨ ਘਾਟ ਲਿਜਾਉਣ ਦੀ ਸੇਵਾ ਵਿਚ ਜੁਟੇ ਹਨ।ਇਸ ਦੌਰਾਨ ਸਾਬਕਾ ਵਿਧਾਇਕ ਨੇ ਹੁਣ ਤੱਕ 165 ਲਾਸ਼ਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਸ਼ੰਟੀ ਨੇ ਦੱਸਿਆ ਕਿ, ‘ਅਸੀਂ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਾਅਦ ਦਿੱਲੀ ਵਿਚ ਸੇਵਾ ਸ਼ੁਰੂ ਕੀਤੀ ਅਤੇ 165 ਲਾਸ਼ਾਂ ਦਾ ਅੰਤਿਮ ਸਸਕਾਰ ਕੀਤਾ ਹੈ।

Jitender Singh ShuntyPhoto

ਇਹਨਾਂ ਵਿਚੋਂ 35 ਲਾਸ਼ਾਂ ਅਜਿਹੀਆਂ ਸਨ, ਜਿਨ੍ਹਾਂ ਨੂੰ ਕੋਰੋਨਾ ਦੇ ਡਰੋਂ ਪਰਿਵਾਰ ਵਾਲਿਆਂ ਨੇ ਛੂਹਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ 7 ਲਾਵਾਰਸ ਲਾਸ਼ਾਂ ਸੀ’। ਸ਼ੰਟੀ ਦੇ ਆਜ਼ਾਦ ਸੰਗਠਨ, ਸ਼ਹੀਦ ਭਗਤ ਸਿੰਘ ਸੇਵਾ ਦਲ ਨੇ ਪਿਛਲੇ ਤਿੰਨ ਮਹੀਨਿਆਂ ਵਿਚ 45 ਲਾਵਾਰਸ ਜਾਂ ਅਣਪਛਾਤੇ ਕੋਰੋਨਾ ਵਾਇਰਸ ਪੀੜਤਾਂ ਦਾ ਅੰਤਿਮ ਸਸਕਾਰ ਕੀਤਾ ਹੈ। ਇਸ ਦਲ ਵਿਚ 22 ਵਲੰਟੀਅਰ ਅਤੇ 18 ਐਂਬੂਲੈਂਸ ਵੈਨਾਂ ਹਨ।

Jitender Singh ShuntyJitender Singh Shunty

ਇਸ ਦੀ ਮਦਦ ਨਾਲ 58 ਸਾਲਾ ਸ਼ੰਟੀ ਲੋਕਾਂ ਨੂੰ ਹਸਪਤਾਲ ਤੱਕ ਪਹੁੰਚਾਉਂਦੇ ਹਨ। ਉੱਥੇ ਹੀ ਜੇਕਰ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਲਾਸ਼ ਨੂੰ ਸ਼ਮਸ਼ਾਨ ਘਾਟ ਲਿਜਾਉਣ ਵਿਚ ਮਦਦ ਕਰਦੇ ਹਨ।ਨਿੱਜੀ ਤੌਰ ‘ਤੇ ਸੇਵਾ ਵਿਚ ਸ਼ਾਮਲ ਹੋਣ ਕਾਰਨ ਇਸੇ ਮਹੀਨੇ ਦੀ ਸ਼ੁਰੂਆਤ ਵਿਚ ਸ਼ੰਟੀ ਖੁਦ ਇਸ ਵਾਇਰਸ ਦੀ ਚਪੇਟ ਵਿਚ ਆ ਗਏ ਸੀ। ਬਾਅਦ ਵਿਚ ਉਹਨਾਂ ਦੀ ਪਤਨੀ ਅਤੇ ਬੱਚੇ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਪਰ ਇਸ ਦੇ ਬਾਵਜੂਦ ਵੀ ਉਹ ਅਤੇ ਉਹਨਾਂ ਦੇ ਪੁੱਤਰ ਫੋਨ ਦੇ ਜ਼ਰੀਏ ਇਸ ਸੇਵਾ ਨਾਲ ਜੁੜੇ ਰਹੇ।

Jitender Singh Shunty and OthersJitender Singh Shunty and Others

ਸ਼ੰਟੀ ਦਾ ਕਹਿਣਾ ਹੈ ਕਿ ਉਹ ਦੋ ਦਹਾਕਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਲਾਸ਼ਾਂ ਨੂੰ ਸ਼ਮਸ਼ਾਨ ਘਾਟ ਲਿਜਾਉਣ ਲਈ ਮੁਫਤ ਐਂਬੂਲੈਂਸ ਸੇਵਾ ਚਲਾ ਰਹੇ ਹਨ। ਇਸ ਕੋਰੋਨਾ ਕਾਲ ਵਿਚ ਵੀ ਉਹ ਕੋਵਿਡ-19 ਮਰੀਜਾਂ ਨੂੰ ਹਸਪਤਾਲ ਲਿਜਾਉਣ ਅਤੇ ਲਾਸ਼ਾਂ ਨੂੰ ਸ਼ਮਸ਼ਾਨ ਘਾਟ ਲਿਜਾਉਣ ਵਿਚ ਜੁਟੇ ਰਹੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement