PM ਨੂੰ ਲਿਖੀ ਚਿੱਠੀ 'ਤੇ ਮਾਇਆਵਤੀ ਦਾ ਕੈਪਟਨ ਨੂੰ ਜਵਾਬ, ਲਾਏ ਅੰਦੋਲਨ ਨੂੰ ਬਦਨਾਮ ਕਰਨ ਦੇ ਦੋਸ਼
Published : Jul 17, 2021, 2:26 pm IST
Updated : Jul 17, 2021, 2:26 pm IST
SHARE ARTICLE
Captain Amarinder Singh and Mayawati
Captain Amarinder Singh and Mayawati

ਪੰਜਾਬ ਦੇ ਮੁੱਖ ਮੰਤਰੀ ਵੱਲ਼ੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਗਈ ਚਿੱਠੀ ’ਤੇ ਬਸਪਾ ਸੁਪ੍ਰੀਮੋ ਮਾਇਆਵਤੀ ਦੀ ਪ੍ਰਤੀਕਿਰਿਆ ਆਈ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਵੱਲ਼ੋਂ ਡਰੋਨ ਸਰਗਰਮੀਆਂ ਵਧਣ ਅਤੇ ਕਿਸਾਨ ਲੀਡਰਾਂ ਨੂੰ ਅੱਤਵਾਦ ਦੇ ਖ਼ਤਰੇ ਦੇ ਸੰਦਰਭ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਲਿਖੀ ਗਈ ਚਿੱਠੀ ’ਤੇ ਬਸਪਾ ਸੁਪ੍ਰੀਮੋ ਮਾਇਆਵਤੀ ਦੀ ਪ੍ਰਤੀਕਿਰਿਆ ਆਈ ਹੈ। ਮਾਇਆਵਤੀ ਨੇ ਕਿਹਾ ਕਿ ਜਨਤਾ ਕਾਂਗਰਸ ਦੀ ਚੁਣਾਵੀ ਸਵਾਰਥ ਦੀ ਰਾਜਨੀਤੀ ਨੂੰ ਸਮਝਦੀ ਹੈ। ਅਜਿਹਾ ਕਰਕੇ ਕਾਂਗਰਸ ਨੂੰ ਕੋਈ ਲਾਭ ਨਹੀਂ ਹੋਣ ਵਾਲਾ। ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ (Captain Amarinder Singh) ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਆਰੋਪ ਲਗਾਇਆ ਹੈ।

PM Narendra Modi and Captain Amarinder Singh PM Narendra Modi and Captain Amarinder Singh

ਹੋਰ ਪੜ੍ਹੋ: ਜਲਦ ਖੁੱਲ੍ਹੇਗਾ 131 ਸਾਲ ਪੁਰਾਣਾ ਕਪੂਰਥਲਾ ਦਾ ਦਰਬਾਰ ਹਾਲ, ਸਤੰਬਰ ਦੇ ਅਖੀਰ ਤੱਕ ਪੂਰਾ ਹੋਵੇਗਾ ਕੰਮ

ਮਾਇਆਵਤੀ ਨੇ ਟਵੀਟ (BSP Supremo Mayawati Tweets) ਵਿਚ ਲਿਖਿਆ, ‘ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਵੱਲੋਂ ਕਿਸਾਨੀ ਅੰਦੋਲਨ ਬਾਰੇ ਵੱਖ-ਵੱਖ ਖਦਸ਼ਿਆਂ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੀ ਜਾਨ ਦੀ ਕੁਰਬਾਨੀ ਦੇ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਅਤੇ ਉਸ ਦੀ ਆੜ ਵਿਚ ਚੋਣ ਰਾਜਨੀਤੀ ਕਰਨਾ ਅਨੁਚਿਤ ਹੈ’।

TweetTweet

ਹੋਰ ਪੜ੍ਹੋ: ਯੂਰੋਪ ਵਿਚ ਭਿਆਨਕ ਹੜ੍ਹ ਨੇ ਮਚਾਈ ਤਬਾਹੀ, 125 ਤੋਂ ਵੱਧ ਮੌਤਾਂ ਤੇ ਹਜ਼ਾਰਾਂ ਲੋਕ ਲਾਪਤਾ

ਉਹਨਾਂ ਅੱਗੇ ਲਿਖਿਆ ਕਿ  ਸਰਹੱਦੀ ਸੂਬੇ ਪੰਜਾਬ ਦੀ ਸਰਕਾਰ ਨੂੰ ਦਰਪੇਸ਼ ਚੁਣੌਤੀਆਂ ਪ੍ਰਤੀ ਗੰਭੀਰ ਹੋ ਕੇ ਕੇਂਦਰ ਦਾ ਸਹਿਯੋਗ ਲੈਣਾ ਗੈਰ ਵਾਜਬ ਨਹੀਂ ਹੈ, ਪਰ ਇਸ ਦੀ ਆੜ ਕਿਸਾਨ ਅੰਦੋਲਨ (Farmers Protest) ਨੂੰ ਬਦਨਾਮ ਕਰਨਾ ਅਤੇ ਚੁਣਾਵੀ ਸਵਾਰਥ ਦੀ ਰਾਜਨੀਤੀ ਨੂੰ ਜਨਤਾ ਖੂਬ ਸਮਝਦੀ ਹੈ। ਅਜਿਹਾ ਕਰਕੇ ਕਾਂਗਰਸ ਨੂੰ ਕੋਈ ਲਾਭ ਨਹੀਂ ਹੋਣ ਵਾਲਾ’।

Mayawati Mayawati

ਹੋਰ ਪੜ੍ਹੋ: ਭਾਰਤ ਵਿਚ ਅਗਸਤ ਦੇ ਅਖੀਰ ਤੱਕ ਆਵੇਗੀ ਕੋਰੋਨਾ ਦੀ ਤੀਜੀ ਲਹਿਰ: ICMR

ਦਰਅਸਲ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਤੇ ਉਹਨਾਂ ਦੇ ਮਸਲੇ ਸੁਲਝਾਉਣ ਲਈ ਉਸਾਰੂ ਯਤਨ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨਾਲ ਲੰਮੀ ਅੰਤਰਰਾਸ਼ਟਰੀ ਸਰਹੱਦ ਲਗਦੀ ਹੋਣ ਕਰਕੇ ਸਰਹੱਦ ਪਾਰ ਦੀਆਂ ਤਾਕਤਾਂ ਸਾਡੇ ਗੌਰਵ, ਸੁਹਿਰਦ ਅਤੇ ਮਿਹਨਤਕਸ਼ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀਆਂ ਕੋਸ਼ਿਸ਼ ਕਰ ਸਕਦੀਆਂ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement