
ਅਧਿਕਾਰੀ ਨੇ ਦੱਸਿਆ ਕਿ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸਹਾਇਕ ਸਬ-ਇੰਸਪੈਕਟਰ ਵਿਨੋਦ ਕੁਮਾਰ ਜ਼ਖਮੀ ਹੋ ਗਏ।
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਐਤਵਾਰ ਨੂੰ ਹੋਏ ਅੱਤਵਾਦੀ ਹਮਲੇ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਦੱਸਿਆ, "ਦੁਪਹਿਰ ਕਰੀਬ 2.20 ਵਜੇ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਗੰਗੂ ਖੇਤਰ ਵਿਚ ਪੁਲਿਸ ਅਤੇ ਸੀਆਰਪੀਐਫ ਦੀ ਇਕ ਸਾਂਝੀ ਨਾਕਾ ਪਾਰਟੀ 'ਤੇ ਗੋਲੀਬਾਰੀ ਕੀਤੀ।"
CRPF officer killed in Pulwama militant attack
ਅਧਿਕਾਰੀ ਨੇ ਦੱਸਿਆ ਕਿ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸਹਾਇਕ ਸਬ-ਇੰਸਪੈਕਟਰ ਵਿਨੋਦ ਕੁਮਾਰ ਜ਼ਖਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਪੁਲਵਾਮਾ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।