
ਕਿਹਾ, ਨਸ਼ਿਆਂ ਵਿਰੁਧ ਲੜਾਈ ਜਿੱਤਣ ਲਈ ਜਾਗਰੂਕਤਾ ਫੈਲਾਉਣ ਦੀ ਲੋੜ
ਨਵੀਂ ਦਿੱਲੀ: ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ’ਤੇ 10 ਸੂਬਿਆਂ ਨਾਲ ਹੋਈ ਮੀਟਿੰਗ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਆਉਣ ਵਾਲੀਆਂ ਪੀੜ੍ਹੀਆਂ ਦੇ ਨਾਲ-ਨਾਲ ਕੌਮੀ ਸੁਰੱਖਿਆ ਲਈ ਵੀ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਹਥਿਆਰਾਂ ਦੀ ਤਸਕਰੀ ਨੂੰ ਵੀ ਉਤਸ਼ਾਹਤ ਕਰ ਰਹੀ ਹੈ, ਇਸ ਲਈ ਜ਼ੀਰੋ ਟਾਲਰੈਂਸ ਨੀਤੀ ਅਪਨਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ 30 ਹਜ਼ਾਰ ਕਰਮਚਾਰੀਆਂ ਦੀ ਕੀਤੀ ਰੈਗੂਲਰ ਭਰਤੀ : ਬ੍ਰਹਮ ਸ਼ੰਕਰ ਜਿੰਪਾ
ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਪਧਰੀ ਮੀਟਿੰਗਾਂ ਵਧਾਉਣ 'ਤੇ ਜ਼ੋਰ ਦਿਤਾ, ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਵਿਚ ਜ਼ਿਲ੍ਹਾ ਪਧਰੀ ਮੀਟਿੰਗਾਂ ਵਧਾਉਣ ਦੀ ਜ਼ਿਆਦਾ ਲੋੜ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਸਿਰਫ਼ ਸ਼ਿਕੰਜਾ ਕੱਸਣ ਦੀ ਲੜਾਈ ਨਹੀਂ ਹੈ। ਨਸ਼ਾ ਤਸਕਰੀ ਨੂੰ ਰੋਕਣ ਲਈ ਸਾਨੂੰ ਤਸਕਰਾਂ ਦੀ ਵਿੱਤੀ ਚੇਨ ਨੂੰ ਤੋੜਨ ਦੀ ਵੀ ਲੋੜ ਹੈ, ਇਸ ਬਿਨ੍ਹਾਂ ਮੁਹਿੰਮ ਸਫ਼ਲ ਨਹੀਂ ਹੋ ਸਕਦੀ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ : ਨਾਨਕੇ ਆਏ ਦੋ ਭਰਾ ਰੀਲ ਬਣਾਉਂਦੇ ਸਮੇਂ ਨਦੀ ਵਿਚ ਰੁੜ੍ਹੇ, 1 ਨੌਜੁਆਨ ਦੀ ਲਾਸ਼ ਬਰਾਮਦ ਤੇ ਦੂਜਾ ਲਾਪਤਾ
ਇਸ ਤੋਂ ਇਲਾਵਾ ਮੀਟਿੰਗ ਵਿਚ ਮੌਜੂਦ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਨੇ ਕਿਹਾ ਕਿ ਮੈਂ ਸਾਰੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨੂੰ ਬੇਨਤੀ ਕਰਦਾ ਹਾਂ ਕਿ ਇਸ ਕਦਮ ਨੂੰ ਸਾਰੇ ਸੂਬਿਆਂ ਵਿਚ ਲਾਗੂ ਕੀਤਾ ਜਾਵੇ। ਇਸ ਲੜਾਈ ਨੂੰ ਜਿੱਤਣ ਲਈ ਸੱਭ ਤੋਂ ਵੱਡਾ ਕਦਮ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ। ਅਸੀਂ ਇਸ ਲੜਾਈ ਨੂੰ ਉਦੋਂ ਤਕ ਜਿੱਤਣ ਦੇ ਯੋਗ ਨਹੀਂ ਹੋਵਾਂਗੇ ਜਦੋਂ ਤਕ ਅਸੀਂ ਨੌਜਵਾਨਾਂ ਵਿਚ ਨਸ਼ਿਆਂ ਵਿਰੁਧ ਜਾਗਰੂਕਤਾ ਨਹੀਂ ਫੈਲਾਉਂਦੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਸਿਰਫ਼ ਸ਼ਿਕੰਜਾ ਕੱਸਣ ਦੀ ਲੜਾਈ ਨਹੀਂ ਹੈ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ: ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਤਿੰਨ ਸਰਕਾਰੀ ਕਰਮਚਾਰੀ ਬਰਖ਼ਾਸਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਸਿਆ, '2006 ਤੋਂ 2013 ਤਕ 1250 ਮਾਮਲੇ ਦਰਜ ਕੀਤੇ ਗਏ ਅਤੇ 2014 ਤੋਂ 2023 ਤਕ ਦੇ ਨੌਂ ਸਾਲਾਂ 'ਚ 3700 ਮਾਮਲੇ ਦਰਜ ਕੀਤੇ ਗਏ। ਇਨ੍ਹਾਂ ਵਿਚ 200 ਫ਼ੀ ਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। 2006 ਤੋਂ 2013 ਤਕ ਕੁੱਲ 1307 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਦਕਿ 2014 ਤੋਂ 2023 ਤਕ ਕੁੱਲ 5650 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ 300 ਫ਼ੀ ਸਦੀ ਵਧਾ ਹੈ। ਇਸ ਨਾਲ ਸਾਡੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ’।