Pahalgam Terror Attack: ਪਹਿਲਗਾਮ ਅਤਿਵਾਦੀ ਹਮਲੇ ਦਾ ਬਦਲਾ ਲੈਣ ਲਈ 'ਆਪ੍ਰੇਸ਼ਨ ਸਿੰਦੂਰ' ਜਾਰੀ ਰਹਿਣਾ ਚਾਹੀਦਾ ਹੈ: ਓਵੈਸੀ
Published : Jul 17, 2025, 7:18 am IST
Updated : Jul 17, 2025, 7:18 am IST
SHARE ARTICLE
Asaduddin Owaisi
Asaduddin Owaisi

ਉਨ੍ਹਾਂ ਕਿਹਾ, "ਪਹਿਲਗਾਮ ਮੋਦੀ ਸਰਕਾਰ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਇੱਕ ਜ਼ਿੰਦਾ ਉਦਾਹਰਣ ਹੈ।"

Asaduddin Owaisi Say 'Operation Sindoor' should continue to avenge Pahalgam terror attack News In Punjabi:  ਆਲ ਇੰਡੀਆ ਮਜਲਿਸ-ਏ-ਇਤੇਹਾਦ-ਉਲ-ਮੁਸਲਿਮੀਨ (ਏਆਈਐਮਆਈਐਮ) ਦੇ ਪ੍ਰਧਾਨ ਅਸਦੁਦੀਨ ਓਵੈਸੀ ਨੇ ਬੁੱਧਵਾਰ ਨੂੰ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦਾ ਬਦਲਾ ਲਿਆ ਜਾਣਾ ਚਾਹੀਦਾ ਹੈ ਅਤੇ 'ਆਪ੍ਰੇਸ਼ਨ ਸਿੰਦੂਰ' ਜਾਰੀ ਰੱਖਣਾ ਚਾਹੀਦਾ ਹੈ।

ਵਕਫ਼ (ਸੋਧ) ਐਕਟ ਦੇ ਵਿਰੋਧ ਵਿੱਚ ਬੁੱਧਵਾਰ ਰਾਤ ਨੂੰ ਤੇਲੰਗਾਨਾ ਦੇ ਬੋਧਨ ਕਸਬੇ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਗਾਮ ਅਤਿਵਾਦੀ ਹਮਲਾ ਪ੍ਰਧਾਨ ਮੰਤਰੀ ਮੋਦੀ ਸਰਕਾਰ ਦੀ ਸੁਰੱਖਿਆ ਵਿੱਚ ਲਾਪਰਵਾਹੀ ਦੀ ਇੱਕ ਉਦਾਹਰਣ ਹੈ।

ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੁਆਰਾ ਪਹਿਲਗਾਮ ਅਤਿਵਾਦੀ ਹਮਲੇ ਦੀ ਸੁਰੱਖਿਆ ਅਸਫ਼ਲਤਾ ਦੀ ਜ਼ਿੰਮੇਵਾਰੀ ਖ਼ੁਦ ਲਏ ਜਾਣ ਸਬੰਧੀ ਕਥਿਤ ਟਿੱਪਣੀ ਦੇ ਲਈ ਓਬੈਸੀ ਨੇ ਉਨ੍ਹਾਂ ਉੱਤੇ ਨਿਸ਼ਾਨਾ ਸਾਧਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਓਵੈਸੀ ਨੇ ਕਿਹਾ, "ਸਿਨਹਾ ਘਟਨਾ ਦੇ ਲਗਭਗ ਤਿੰਨ ਮਹੀਨੇ ਬਾਅਦ ਜ਼ਿੰਮੇਵਾਰੀ ਲੈ ਰਿਹਾ ਹੈ। ਜੇਕਰ ਉਹ ਇਸ ਲਈ ਜ਼ਿੰਮੇਵਾਰ ਹੈ, ਤਾਂ ਉਸ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।"

ਕੇਂਦਰ ਵੱਲ ਇਸ਼ਾਰਾ ਕਰਦੇ ਹੋਏ, ਏਆਈਐਮਆਈਐਮ ਪ੍ਰਧਾਨ ਨੇ ਕਿਹਾ, "ਪਹਿਲਗਾਮ ਦਾ ਬਦਲਾ ਲੈਣਾ ਚਾਹੀਦਾ ਹੈ। ਆਪ੍ਰੇਸ਼ਨ ਸਿੰਦੂਰ ਜਾਰੀ ਰੱਖੋ। ਅਸੀਂ ਤੁਹਾਡੇ ਤੋਂ ਉਦੋਂ ਤੱਕ ਪੁੱਛਗਿੱਛ ਕਰਾਂਗੇ ਜਦੋਂ ਤੱਕ ਉਹ ਚਾਰ ਅਤਿਵਾਦੀ ਨਹੀਂ ਫੜੇ ਜਾਂਦੇ ਜਿਨ੍ਹਾਂ ਨੇ 26 ਭਾਰਤੀਆਂ ਨੂੰ ਉਨ੍ਹਾਂ ਦਾ ਧਰਮ ਪੁੱਛਣ ਤੋਂ ਬਾਅਦ ਮਾਰ ਦਿੱਤਾ ਸੀ।"

ਉਨ੍ਹਾਂ ਕਿਹਾ, "ਪਹਿਲਗਾਮ ਮੋਦੀ ਸਰਕਾਰ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਇੱਕ ਜ਼ਿੰਦਾ ਉਦਾਹਰਣ ਹੈ।"

"(For more news apart from “Asaduddin Owaisi Say 'Operation Sindoor' should continue to avenge Pahalgam terror attack, ” stay tuned to Rozana Spokesman.)"

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement