Kiren Rijiju: ਮੋਦੀ ਸਰਕਾਰ ਨੇ ਘੱਟ ਗਿਣਤੀਆਂ ਦੇ ਨੌਜਵਾਨ ਵਰਗ ਨੂੰ ਸਕਿੱਲ ਟਰੇਨਿੰਗ ਦੇਣ ਵਾਸਤੇ ਵਿਸ਼ੇਸ਼ ਸਕੀਮਾਂ ਲਿਆਂਦੀਆਂ: ਕਿਰਨ ਰਿਜੂਜੂ
Published : Jul 17, 2025, 9:47 am IST
Updated : Jul 17, 2025, 9:47 am IST
SHARE ARTICLE
Kiren Rijiju
Kiren Rijiju

ਮੋਦੀ ਸਰਕਾਰ ਘੱਟ ਗਿਣਤੀ ਨੌਜਵਾਨਾਂ ਦਾ ਭਵਿੱਖ ਸੰਵਾਰਨ ਬਾਰੇ ਸੋਚਣ ਵਾਲੀ ਪਹਿਲੀ ਸਰਕਾਰ: ਕਾਲਕਾ, ਕਾਹਲੋਂ

Kiren Rijiju : ਕੇਂਦਰੀ ਘੱਟ ਗਿਣਤੀ ਮਾਮਲੇ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੂਜੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ  ਅਗਵਾਈ ਵਾਲੀ ਸਰਕਾਰ ਨੇ ਦੇਸ਼ ਵਿਚ ਘੱਟ ਗਿਣਤੀਆਂ ਦੇ ਨੌਜਵਾਨ ਵਰਗ ਨੂੰ ਸਕਿੱਲ ਟਰੇਨਿੰਗ ਦੇਣ ਵਾਸਤੇ ਵਿਸ਼ੇਸ਼ ਸਕੀਮਾਂ ਲਿਆਂਦੀਆਂ ਹਨ ਜਿਸ ਦਾ ਇਹਨਾਂ ਨੌਜਵਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

ਉਹ ਅੱਜ ਇੱਥੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਕੇਂਦਰ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ  ਚਲਾਏ ਜਾ ਰਹੇ ਪ੍ਰਧਾਨ ਮੰਤਰੀ ਵਿਕਾਸ ਟਰੇਨਿੰਗ ਸੈਂਟਰ ਵਿਖੇ ਪ੍ਰਧਾਨ ਮੰਤਰੀ ਵਿਰਾਸਤ ਕਾ ਸਮਵਰਧਨ ਅਤੇ ਤਿੰਨ ਲੈਬਸ ਦੇ ਉਦਘਾਟਨ ਉਪਰੰਤ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਉਹਨਾਂ ਕਿਹਾ ਕਿ ਦੇਸ਼ ਵਿਚ ਘੱਟ ਗਿਣਤੀਆਂ ਸਿੱਖ, ਮੁਸਲਿਮ, ਈਸਾਈ, ਪਾਰਸੀ, ਬੋਧੀ, ਜੈਨੀ ਭਾਈਚਾਰਿਆਂ ਦੇ ਨੌਜਵਾਨਾਂ ਵਾਸਤੇ ਅਸੀਂ ਵਿਸ਼ੇਸ਼ ਉਪਰਾਲੇ ਕੀਤੇ ਹਨ। 

ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਸਕਿੱਲ (ਹੁਨਰ) ਸਿਖਲਾਈ ਵਾਸਤੇ ਅਸੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪ੍ਰੈਲ ਮਹੀਨੇ ਵਿਚ ਐਮ ਓ ਯੂ ਸਾਈਨ ਕੀਤਾ ਸੀ ਤੇ ਉਨ੍ਹਾਂ ਨੂੰ ਇਹ ਵੇਖ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਕਮੇਟੀ ਨੇ ਬਹੁਤ ਤੇਜ਼ ਰਫ਼ਤਾਰ ਨਾਲ ਟਰੇਨਿੰਗ ਸੈਂਟਰ ਸਥਾਪਿਤ ਕਰ ਕੇ ਨੌਜਵਾਨਾਂ ਨੂੰ ਸਿਖਲਾਈ ਵੀ ਦਿੱਤੀ ਹੈ ਤੇ ਅਗਲੇ ਤਿੰਨ ਮਹੀਨਿਆਂ ਦੀ ਟਰੇਨਿੰਗ ਸਮਾਪਤ ਹੋਣ ’ਤੇ ਇਹਨਾਂ ਦੀਆਂ ਕਿਸੇ ਨਾ ਕਿਸੇ ਕੰਪਨੀ ਵਿਚ ਨੌਕਰੀ ਦਾ ਪਰ ਬੰਧ ਵੀ ਕਰ ਦਿੱਤਾ ਹੈ।

 ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਸਿਖਲਾਈ ਲੈ ਰਹੇ ਹਰ ਨੌਜਵਾਨ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਦਿੱਲੀ ਗੁਰਦੁਆਰਾ ਕਮੇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕੇਂਦਰੀ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦਿੱਲੀ ਕਮੇਟੀ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ  ਮੰਗਵਾਈ ਸੀ ਜਿਸ ਨੂੰ ਵੇਖ ਕੇ ਉਹ ਬਹੁਤ ਹੈਰਾਨ ਹੋਏ ਕਿ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਵਾਸਤੇ ਸਿਰਫ਼ ਦਿੱਲੀ ਹੀ ਨਹੀਂ ਬਲਕਿ ਦੇਸ਼ ਵਿਦੇਸ਼ ਵਿਚ ਕੰਮ ਕੀਤੇ  ਗਏ ਹਨ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਪੱਧਰ ’ਤੇ ਸਫਲਤਾ, ਅਨੁਸ਼ਾਸਨ ਤੇ ਸਮਰਪਣ ਨਾਲ ਕੰਮ ਕਰਨਾ ਬਹੁਤ ਵੱਡੀ ਗੱਲ ਹੈ।

 ਉਨ੍ਹਾਂ ਨੇ ਸਕਿੱਲ ਸੈਂਟਰ ਨੂੰ ਸਫਲਤਾ ਨਾਲ ਚਲਾਉਣ ਲਈ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ  ਕਾਹਲੋਂ ਸਮੇਤ ਸਮੁੱਚੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ ਕਿ ਕੇਂਦਰ ਸਰਕਾਰ ਨੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਨੂੰ ਸਕਿੱਲ ਟਰੇਨਿੰਗ ਦੇਣ ਵਾਸਤੇ ਅਜਿਹੀ  ਸਕੀਮ ਲਿਆਂਦੀ ਜਿਸ ਦਾ ਵੱਡਾ ਲਾਹਾ ਨੌਜਵਾਨ ਵਰਗ ਨੂੰ ਮਿਲ ਰਿਹਾ ਹੈ।

 ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਸਕੀਮ ਤਹਿਤ ਦਿੱਲੀ ਗੁਰਦੁਆਰਾ ਕਮੇਟੀ ਨਾਲ ਜੋ ਐਮ ਓ ਯੂ ਸਾਈਨ ਕੀਤਾ ਗਿਆ ਹੈ, ਉਸ ਮੁਤਾਬਿਕ 100 ਕਰੋੜ  ਰੁਪਏ ਦੀ ਲਾਗਤ ਨਾਲ 10 ਹਜ਼ਾਰ ਨੌਜਵਾਨ ਸਕਿੱਲ ਟਰੇਨਿੰਗ ਲੈਣਗੇ।

 ਉਨ੍ਹਾਂ ਦੱਸਿਆ ਕਿ ਮੌਜੂਦਾ ਸੈਂਟਰ ਪਿਛਲੇ ਇੱਕ ਮਹੀਨੇ ਤੋਂ ਕੰਮ ਕਰ ਰਿਹਾ ਹੈ ਅਤੇ ਜਿੱਥੇ ਜਿੱਥੇ ਵੀ ਸਾਨੂੰ ਨੌਜਵਾਨ ਵਰਗ ਲੋੜੀਂਦੀ ਗਿਣਤੀ ਵਿਚ ਮਿਲਣਗੇ, ਉਨ੍ਹਾਂ ਇਲਾਕਿਆਂ ਵਿਚ ਅਜਿਹੇ ਸਕਿੱਲ ਟਰੇਨਿੰਗ ਸੈਂਟਰ ਸਥਾਪਿਤ ਕਰ ਕੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਨੇ ਸਾਨੂੰ ਭਰੋਸਾ ਦੁਆਇਆ ਹੈ ਕਿ ਸਕੀਮ ਤਹਿਤ 10 ਹਜ਼ਾਰ ਤੋਂ ਇਲਾਵਾ ਵੀ ਹੋਰ ਜਿੰਨੇ ਨੌਜਵਾਨਾਂ ਨੂੰ ਸਕਿੱਲ  ਟਰੇਨਿੰਗ ਦੀ ਜ਼ਰੂਰਤ ਹੋਵੇਗੀ, ਅਸੀਂ ਪ੍ਰਦਾਨ ਕਰਾਂਗੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪਹਿਲੀ ਅਜਿਹੀ ਸਰਕਾਰ ਸਾਬਤ ਹੋਈ ਹੈ ਜਿਸਨੇ ਘੱਟ ਗਿਣਤੀਆਂ ਦੇ ਨੌਜਵਾਨਾਂ ਦਾ ਭਵਿੱਖ ਸੰਵਾਰਨ ਬਾਰੇ ਸੋਚਿਆ ਹੈ ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਬਾਹਰ ਹੋਰ ਰਾਜਾਂ ਵਿਚ ਵੀ ਅਜਿਹੇ ਕੇਂਦਰ ਸਥਾਪਿਤ ਕਰ ਕੇ ਸਿੱਖ ਨੌਜਵਾਨਾਂ ਨੂੰ ਸਿਕਲ ਟਰੇਨਿੰਗ ਦਿੱਤੀ ਜਾਵੇਗੀ।

 ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ ਆਪਣੇ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਹ ਸਕਿੱਲ ਟਰੇਨਿੰਗ ਜ਼ਰੂਰ ਦੁਆਉਣ ਜਿਸ ਦਾ ਉਸ ਨੂੰ ਰੋਜ਼ਗਾਰ ਹਾਸਲ ਕਰਨ ਵਿਚ ਵੱਡਾ ਲਾਭ ਮਿਲੇਗਾਸਮਾਗਮ ਵਿਚ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਕੇਂਦਰੀ ਘੱਟ ਗਿਣਤੀ ਮੰਤਰਾਲੇ  ਦੇ ਜੁਆਇੰਟ ਸਕੱਤਰ ਸਰਦਾਰ ਚਰਨਪ੍ਰੀਤ ਸਿੰਘ ਬਖ਼ਸ਼ੀ ਉਚੇਚੇ ਤੌਰ ’ਤੇ ਸ਼ਾਮਲ ਸਨ ਸਮਾਗਮ ਵਿਚ ਮੰਚ ਸੰਚਾਨਲ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ  ਜਸਮੇਨ ਸਿੰਘ ਨੋਨੀ ਨੇ ਕੀਤਾ।

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement