ਖ਼ਬਰਾਂ |

ਤਾਜ਼ਾ |

PM ਮੋਦੀ ਦੀ ਪੰਜਾਬ ਫੇਰੀ ਅੱਜ, ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
Published : Jul 17, 2026, 6:51 am IST
Updated : Jul 17, 2026, 8:31 am IST
SHARE ARTICLE
photo
photo

ਪ੍ਰਧਾਨ ਮੰਤਰੀ ਨਵੇਂ ਪੁਨਰ-ਵਿਕਸਤ ਜਲੰਧਰ ਰੇਲਵੇ ਸਟੇਸ਼ਨ ਦਾ ਵੀ ਉਦਘਾਟਨ ਕਰਨਗੇ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ। ਇਸੇ ਲੜੀ ਤਹਿਤ ਪ੍ਰਧਾਨ ਮੰਤਰੀ ਜਲੰਧਰ ਵਿਖੇ 5,470 ਕਰੋੜ ਤੋਂ ਵੱਧ ਦੇ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ ਜਿਸ ਦਾ ਮੰਤਵ ਸੰਪਰਕ ਨੂੰ ਮਜ਼ਬੂਤ ਕਰਨਾ, ਯਾਤਰੀਆਂ ਦੀ ਸਹੂਲਤ ’ਚ ਸੁਧਾਰ ਕਰਨਾ ਅਤੇ ਖੇਤਰ ’ਚ ਆਰਥਕ ਵਿਕਾਸ ਨੂੰ ਤੇਜ਼ ਕਰਨਾ ਹੈ।

ਪ੍ਰਧਾਨ ਮੰਤਰੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਜਲੰਧਰ ਛਾਉਣੀ ਸਮੇਤ 75 ਮੁੜ ਵਿਕਸਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਲਗਭਗ 1,570 ਕਰੋੜ ਦੀ ਲਾਗਤ ਨਾਲ ਵਿਕਸਤ ਕੀਤੇ ਗਏ ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ, ਯਾਤਰੀ-ਅਨੁਕੂਲ ਸਹੂਲਤਾਂ ’ਚ ਬਦਲ ਦਿਤਾ ਗਿਆ ਹੈ।

ਸਟੇਸ਼ਨਾਂ ’ਚ ਸਥਾਨਕ ਸਭਿਆਚਾਰ, ਵਿਰਾਸਤ ਅਤੇ ਆਰਕੀਟੈਕਚਰ ਨੂੰ ਦਰਸਾਉਣ ਵਾਲੇ ਤੱਤ ਸ਼ਾਮਲ ਹਨ। ਪ੍ਰਧਾਨ ਮੰਤਰੀ ਮੋਦੀ ਅੰਮ੍ਰਿਤਸਰ (ਛੇਹਰਟਾ) ਵਾਰਾਨਸੀ ਰੇਲ ਸੇਵਾ ਨੂੰ ਵੀ ਜਲੰਧਰ ਵਿਖੇ ਹਰੀ ਝੰਡੀ ਦਿਖਾਉਣਗੇ ਜਿਸ ਨਾਲ ਭਾਰਤ ਦੇ ਦੋ ਸੱਭ ਤੋਂ ਸਤਿਕਾਰਤ, ਅਧਿਆਤਮਕ ਅਤੇ ਸਭਿਆਚਾਰਕ ਕੇਂਦਰਾਂ ਵਿਚਾਲੇ ਸਿੱਧਾ ਰੇਲ ਸੰਪਰਕ ਸਥਾਪਤ ਹੋਵੇਗਾ। 

 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement