
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲਾਹੌਰ ਕਿਲ੍ਹੇ ਵਿਚ ਮੰਗਲਵਾਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨੌ ਫੁੱਟ ਉੱਚੇ ਕਾਂਸੀ ਦੇ ਬੁੱਤ ਨਾਲ ਭੰਨ-ਤੋੜ ਕੀਤੀ ਗਈ।
ਨਵੀਂ ਦਿੱਲੀ: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲਾਹੌਰ ਕਿਲ੍ਹੇ ਵਿਚ ਮੰਗਲਵਾਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨੌ ਫੁੱਟ ਉੱਚੇ ਕਾਂਸੀ ਦੇ ਬੁੱਤ ਨਾਲ ਭੰਨ-ਤੋੜ ਕੀਤੀ ਗਈ। ਇਸ ਘਟਨਾ ਤੋਂ ਬਾਅਦ ਕਾਫੀ ਰੋਸ ਪਾਇਆ ਜਾ ਰਿਹਾ ਹੈ। ਵਾਇਰਲ ਵੀਡੀਓ ਵਿਚ ਇਕ ਵਿਅਕਤੀ ਨੂੰ ਨਾਅਰੇ ਲਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀਐਲਪੀ) ਦਾ ਕਾਰਕੁਨ ਹੈ।ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।
India condemns vandalism of Maharaja Ranjit Singh statue in Lahore
ਹੋਰ ਪੜ੍ਹੋ:ਅਰਵਿੰਦ ਕੇਜਰੀਵਾਲ ਦਾ ਵਾਅਦਾ- ਉੱਤਰਾਖੰਡ ਨੂੰ ਬਣਾਵਾਂਗੇ ਦੁਨੀਆਂ ਦੀ ਅਧਿਆਤਮਕ ਰਾਜਧਾਨੀ
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, “ਅਸੀਂ ਅੱਜ ਲਾਹੌਰ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਢਾਹੁਣ ਦੀ ਪ੍ਰੇਸ਼ਾਨ ਕਰਨ ਵਾਲੀ ਖ਼ਬਰ ਵੇਖੀ। ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰਿਆਂ ਦੀ ਸਭਿਆਚਾਰਕ ਵਿਰਾਸਤ 'ਤੇ ਇਸ ਤਰ੍ਹਾਂ ਦੇ ਹਮਲੇ ਉੱਥੋਂ ਦੇ ਸਮਾਜ ਵਿਚ ਵਧ ਰਹੀ ਅਸਹਿਣਸ਼ੀਲਤਾ ਅਤੇ ਘੱਟ ਗਿਣਤੀ ਭਾਈਚਾਰਿਆਂ ਪ੍ਰਤੀ ਸਤਿਕਾਰ ਦੀ ਕਮੀ ਨੂੰ ਦਰਸਾਉਂਦੇ ਹਨ”।
India condemns vandalism of Maharaja Ranjit Singh statue in Lahore
ਹੋਰ ਪੜ੍ਹੋ: ਅਫ਼ਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਦਾ ਅਸਰ: ਭਾਰਤ ਦਾ 22,251 ਕਰੋੜ ਦਾ ਨਿਵੇਸ਼ ਫਸਿਆ
ਉਹਨਾਂ ਨੇ ਅੱਗੇ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਇਸ ਦੇ ਤਹਿਤ ਉਹਨਾਂ ਦੇ ਧਾਰਮਿਕ ਸਥਾਨਾਂ, ਉਹਨਾਂ ਦੀ ਸੱਭਿਆਚਾਰਕ ਵਿਰਾਸਤ ਅਤੇ ਉਹਨਾਂ ਦੀ ਨਿੱਜੀ ਸੰਪਤੀ 'ਤੇ ਹਮਲੇ ਵੀ ਖਤਰਨਾਕ ਤਰੀਕੇ ਨਾਲ ਵਧ ਰਹੇ ਹਨ। ਅਰਿੰਦਮ ਬਾਗਚੀ ਨੇ ਕਿਹਾ ਕਿ ਪਾਕਿਸਤਾਨ ਅਜਿਹੇ ਹਮਲਿਆਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਇਸ ਕਾਰਨ ਘੱਟ ਗਿਣਤੀਆਂ ਦੇ ਮਨਾਂ ਵਿਚ ਡਰ ਦਾ ਮਾਹੌਲ ਹੈ। ਉਹਨਾਂ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਥੋਂ ਦੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਅਤੇ ਬਿਹਤਰੀ ਲਈ ਉਪਰਾਲੇ ਕੀਤੇ ਜਾਣ।
Maharaja Ranjit Singh Ji
ਹੋਰ ਪੜ੍ਹੋ:ਰੰਧਾਵਾ ਨੇ ਬੁੱਢੇਵਾਲ ਖੰਡ ਮਿੱਲ ਦੇ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ
ਇਸ ਤੋਂ ਬਾਅਦ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਇਸ ਮਾਮਲੇ 'ਤੇ ਇੱਕ ਟਵੀਟ ਕੀਤਾ ਅਤੇ ਕਿਹਾ ਕਿ "ਅਜਿਹੇ ਅਨਪੜ੍ਹ ਅਸਲ ਵਿਚ ਪਾਕਿਸਤਾਨ ਦੇ ਅੰਤਰਰਾਸ਼ਟਰੀ ਅਕਸ ਲਈ ਖਤਰਨਾਕ ਹਨ"। ਇਸ ਦੇ ਨਾਲ ਹੀ ਰਾਜਨੀਤਿਕ ਮਾਮਲਿਆਂ 'ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸਹਾਇਕ ਡਾਕਟਰ ਸ਼ਾਹਬਾਜ਼ ਗਿੱਲ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਬਿਮਾਰ ਸੋਚ ਦੇ ਲੱਛਣ ਹਨ।
India condemns vandalism of Maharaja Ranjit Singh statue in Lahore
ਹੋਰ ਪੜ੍ਹੋ:ਚੀਫ ਜਸਟਿਸ ਦੇ ਬਿਆਨ ਤੋਂ ਬਾਅਦ ਰਾਕੇਸ਼ ਟਿਕੈਤ ਦਾ ਕੇਂਦਰ 'ਤੇ ਹਮਲਾ, 'ਹੁਣ ਤਾਂ ਸ਼ਰਮ ਕਰੇ ਸਰਕਾਰ'
ਜ਼ਿਕਰਯੋਗ ਹੈ ਕਿ ਇਸ ਬੁੱਤ ਦਾ ਉਦਘਾਟਨ ਜੂਨ 2019 ਵਿਚ ਕੀਤਾ ਗਿਆ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਇਸ ਨੂੰ ਤੀਜੀ ਵਾਰ ਨੁਕਸਾਨ ਪਹੁੰਚਾਇਆ ਗਿਆ ਹੈ। ਨੌਂ ਫੁੱਟ ਉੱਚਾ ਇਹ ਬੁੱਤ ਕਾਂਸੀ ਦਾ ਬਣਿਆ ਹੋਇਆ ਹੈ। ਇਸ ਵਿਚ ਮਹਾਰਾਜਾ ਰਣਜੀਤ ਸਿੰਘ ਨੂੰ ਇੱਕ ਘੋੜੇ ਉੱਤੇ ਬੈਠਾ ਦਿਖਾਇਆ ਗਿਆ ਹੈ ਜਿਨ੍ਹਾਂ ਦੇ ਹੱਥ ਵਿਚ ਤਲਵਾਰ ਹੈ।