
ਪੁਲਿਸ ਨੇ ਕੰਟੇਨਰ ਚਾਲਕ ਖਿਲਾਫ ਮਾਮਲਾ ਕੀਤਾ ਦਰਜ
ਪੁਣੇ: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਭਿਆਨਕ ਹਾਦਸਾ ਵਾਪਰ ਗਿਆ। ਇਥੇ ਸੜਕ ਦੇ ਗਲਤ ਪਾਸੇ ਤੋਂ ਆ ਰਿਹਾ ਇੱਕ ਕੰਟੇਨਰ ਇੱਕ ਕਾਰ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਤਿੰਨ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ।
Tragic accident
ਰੰਜਨਗਾਂਵ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਹਾਦਸਾ ਪੁਣੇ-ਅਹਿਮਦਨਗਰ ਹਾਈਵੇ 'ਤੇ ਰੰਜਨਗਾਂਵ ਦੇ ਕੋਲ ਸਵੇਰੇ ਕਰੀਬ 1.30 ਵਜੇ ਵਾਪਰਿਆ। ਇੱਕ ਪਰਿਵਾਰ ਦੇ ਛੇ ਮੈਂਬਰ ਕਾਰ ਵਿੱਚ ਸਵਾਰ ਹੋ ਕੇ ਪੁਣੇ ਜਾ ਰਹੇ ਸਨ।
DEATH
ਜਦੋਂ ਉਹ ਕਰੇਗਾਂਵ ਨੇੜੇ ਪਹੁੰਚੇ ਤਾਂ ਗਲਤ ਦਿਸ਼ਾ ਤੋਂ ਆ ਰਹੇ ਇੱਕ ਕੰਟੇਨਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇਕ ਔਰਤ ਜ਼ਖਮੀ ਹੋ ਗਈ। ਮਰਨ ਵਾਲਿਆਂ ਵਿੱਚ ਚਾਰ ਸਾਲ ਦੀ ਬੱਚੀ ਸਮੇਤ ਤਿੰਨ ਬੱਚੇ ਵੀ ਸ਼ਾਮਲ ਹਨ।
Tragic accident
ਹਾਦਸੇ 'ਚ ਜ਼ਖਮੀ ਔਰਤ ਨੂੰ ਨੇੜਲੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਕੰਟੇਨਰ ਦੇ ਡਰਾਈਵਰ ਖਿਲਾਫ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।