
ਮਰਨ ਵਾਲਿਆਂ 'ਚ ਤਿੰਨ ਔਰਤਾਂ
ਭਰੂਚ: ਗੁਜਰਾਤ ਦੇ ਭਰੂਚ ਜ਼ਿਲ੍ਹੇ 'ਚ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਤਿੰਨ ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਹੈ। ਇਸ ਦੇ ਨਾਲ ਹੀ ਹਾਦਸੇ 'ਚ ਇਕ ਸਾਲ ਦਾ ਬੱਚਾ ਵਾਲ-ਵਾਲ ਬਚ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਆਪਸੀ ਰੰਜਿਸ਼ ਕਾਰਨ ਗੁਆਂਢੀਆਂ ਨੇ ਨੌਜਵਾਨ ਦਾ ਇੱਟਾਂ ਮਾਰ ਕੇ ਕੀਤਾ ਕਤਲ
ਪ੍ਰਾਪਤ ਜਾਣਕਾਰੀ ਅਨੁਸਾਰ ਹੰਸੋਟ ਤਾਲੁਕਾ ਦੇ ਪਿੰਡ ਅਲਵਾ ਨੇੜੇ ਹੁੰਡਈ ਵੈਨਿਊ ਅਤੇ ਵਰਨਾ ਕਾਰ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਕਾਰਾਂ ਦੀ ਰਫ਼ਤਾਰ ਤੇਜ਼ ਸੀ। ਇਸ ਕਾਰਨ ਦੋਵੇਂ ਕਾਰਾਂ ਦੇ ਅਗਲੇ ਹਿੱਸੇ ਚਕਨਾਚੂਰ ਹੋ ਗਏ। ਹਾਦਸੇ ਤੋਂ ਬਾਅਦ ਦੋਵੇਂ ਕਾਰਾਂ ਖੇਤ ਵਿਚ ਜਾ ਡਿੱਗੀਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ।
ਇਹ ਵੀ ਪੜ੍ਹੋ: ਹਰਿਆਣਾ 'ਚ 7ਵੀਂ ਕਲਾਸ ਦੇ ਵਿਦਿਆਰਥੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ