ਹਿਮਾਚਲ ਪ੍ਰਦੇਸ਼ ’ਚ ਬੱਦਲ ਫਟਣ ਨਾਲ ਕਈ ਸੜਕਾਂ ਬੰਦ, ਸੇਬ ਦੇ ਬਾਗ ਵੀ ਨੁਕਸਾਨੇ 
Published : Aug 17, 2024, 10:45 pm IST
Updated : Aug 17, 2024, 10:45 pm IST
SHARE ARTICLE
Representative Image.
Representative Image.

ਸਿਰਮੌਰ ਅਤੇ ਚੰਬਾ ਜ਼ਿਲ੍ਹਿਆਂ ’ਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਸੜਕਾਂ ਬੰਦ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸੇਬ ਉਗਾਉਣ ਵਾਲੇ ਇਲਾਕੇ ’ਚ ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਰੋਹੜੂ-ਰਾਮਪੁਰ ਸੜਕ ਨੂੰ ਨੁਕਸਾਨ ਪਹੁੰਚਿਆ ਹੈ। ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਇਲਾਕੇ ’ਚ ਬੀਤੀ ਦੇਰ ਰਾਤ ਬੱਦਲ ਫਟਣ ਕਾਰਨ ਕੌਮੀ ਰਾਜ ਮਾਰਗ-5 ਸਮੇਤ 132 ਸੜਕਾਂ ਬੰਦ ਹੋ ਗਈਆਂ। 

ਉਨ੍ਹਾਂ ਕਿਹਾ ਕਿ ਕਿੰਨੌਰ ’ਚ ਨੇਗੁਲਸਰੀ ਸਲਾਈਡਿੰਗ ਪੁਆਇੰਟ ਨੇੜੇ ਜ਼ਮੀਨ ਖਿਸਕਣ ਕਾਰਨ ਖੇਤਰ ਸ਼ਿਮਲਾ ਜ਼ਿਲ੍ਹੇ ਤੋਂ ਕੱਟਿਆ ਗਿਆ ਸੀ। ਜ਼ਮੀਨ ਖਿਸਕਣ ਕਾਰਨ ਬਿਜਲੀ ਸਪਲਾਈ ਵੀ ਪ੍ਰਭਾਵਤ ਹੋਈ ਹੈ। 

ਅਧਿਕਾਰੀਆਂ ਨੇ ਦਸਿਆ ਕਿ ਸਿਰਮੌਰ ਅਤੇ ਚੰਬਾ ਜ਼ਿਲ੍ਹਿਆਂ ’ਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਸੜਕਾਂ ਬੰਦ ਹੋਣ ਦੀਆਂ ਵੀ ਖਬਰਾਂ ਹਨ। ਸ਼ਿਮਲਾ ਦੇ ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਦਸਿਆ ਕਿ ਰਾਮਪੁਰ ਦੀ ਟਕਲੋਪਚ ਪੰਚਾਇਤ ’ਚ ਬੱਦਲ ਫਟਣ ਕਾਰਨ ਕਈ ਬਾਗ-ਬਗੀਚੇ ਤਬਾਹ ਹੋ ਗਏ ਪਰ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। 

ਉਨ੍ਹਾਂ ਕਿਹਾ ਕਿ ਨੁਕਸਾਨੀਆਂ ਗਈਆਂ ਸੜਕਾਂ ਦੀ ਮੁਰੰਮਤ ਅਤੇ ਪਾਣੀ ਅਤੇ ਬਿਜਲੀ ਸਪਲਾਈ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅਧਿਕਾਰੀ ਨੇ ਦਸਿਆ ਕਿ ਖੋਲਟੀ ਨਾਲੇ ਨੇੜੇ ਰਾਮਪੁਰ-ਰੋਹੜੂ ਸੜਕ ਕਈ ਥਾਵਾਂ ’ਤੇ ਨੁਕਸਾਨੀ ਗਈ ਅਤੇ ਇਕ ਪੁਲ ਵਹਿ ਗਿਆ। 

ਪਿੰਡ ਦੇ ਵਸਨੀਕ ਸੰਜੇ ਕੁਮਾਰ ਨੇ ਕਿਹਾ ਕਿ ਕਿਸਾਨ, ਖਾਸ ਕਰ ਕੇ ਸੇਬ ਉਤਪਾਦਕ ਚਿੰਤਤ ਹਨ ਕਿ ਵਾਢੀ ਦਾ ਮੌਸਮ ਆ ਗਿਆ ਹੈ ਅਤੇ ਸੇਬ ਦੀ ਫਸਲ ਨੂੰ ਮੰਡੀ ਤਕ ਪਹੁੰਚਾਉਣਾ ਮੁਸ਼ਕਲ ਹੋ ਜਾਵੇਗਾ। ਸ਼ਿਮਲਾ ਦੇ ਪੁਲਿਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੇ ਦਸਿਆ ਕਿ ਨੁਕਸਾਨੀਆਂ ਸੜਕਾਂ ਨੂੰ ਜਲਦੀ ਤੋਂ ਜਲਦੀ ਖੋਲ੍ਹਣ ਦੇ ਹੁਕਮ ਦਿਤੇ ਗਏ ਹਨ ਤਾਂ ਜੋ ਸੇਬ ਉਤਪਾਦਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। 

ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਨੇ ਦਸਿਆ ਕਿ ਸ਼ਿਮਲਾ ’ਚ 72, ਮੰਡੀ ’ਚ 31, ਕਾਂਗੜਾ ’ਚ 9, ਕੁਲ ੂ ’ਚ 8, ਕਿੰਨੌਰ ’ਚ 4, ਸਿਰਮੌਰ ’ਚ 3, ਚੰਬਾ ’ਚ 2 ਅਤੇ ਹਮੀਰਪੁਰ, ਊਨਾ ਅਤੇ ਲਾਹੌਲ ਅਤੇ ਸਪੀਤੀ ਜ਼ਿਲ੍ਹਿਆਂ ’ਚ ਇਕ-ਇਕ ਸੜਕ ਬੰਦ ਹੈ। 31 ਜੁਲਾਈ ਤੋਂ ਬਾਅਦ ਰਾਮਪੁਰ ਖੇਤਰ ’ਚ ਬੱਦਲ ਫਟਣ ਦੀ ਇਹ ਦੂਜੀ ਵੱਡੀ ਘਟਨਾ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement