
Himachal Weather Update: ਸ਼ਨੀਵਾਰ ਨੂੰ ਕਾਂਗੜਾ ਦੇ ਪੋਂਗ ਡੈਮ ਤੋਂ ਪਾਣੀ ਛੱਡਿਆ ਗਿਆ, ਜਿਸ ਕਾਰਨ ਬਿਆਸ ਨਦੀ ਦੇ ਪਾਣੀ ਦਾ ਪੱਧਰ ਵਧ ਗਿਆ।
Himachal Weather Update News in punjabi: ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੁੱਲੂ ਵਿੱਚ ਬੱਦਲ ਫਟਣ ਕਾਰਨ ਟਕੋਲੀ ਨੇੜੇ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ 'ਤੇ ਵੱਡੀ ਮਾਤਰਾ ਵਿੱਚ ਮਲਬਾ ਡਿੱਗ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ।
ਸ਼ਾਲਾਨਲ ਨਾਲੇ ਵਿੱਚ ਪਾਣੀ ਆਉਣ ਨਾਲ ਅਫਕੋਨ ਕੰਪਨੀ ਦੇ ਦਫ਼ਤਰ ਅਤੇ ਕਲੋਨੀ ਦੀ ਕੰਧ ਟੁੱਟ ਗਈ। ਕਰਮਚਾਰੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ, ਸਥਾਨਕ ਲੋਕਾਂ ਦੇ ਘਰਾਂ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ।
ਆਈਐਮਡੀ ਨੇ ਅੱਜ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਫਿਰ ਤੋਂ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਚੰਬਾ, ਕਾਂਗੜਾ, ਮੰਡੀ, ਸ਼ਿਮਲਾ ਅਤੇ ਸਿਰਮੌਰ ਸ਼ਾਮਲ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵਿਭਾਗ ਨੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਹੈ।
ਇਸ ਤੋਂ ਇਲਾਵਾ ਸ਼ਨੀਵਾਰ ਨੂੰ ਕਾਂਗੜਾ ਦੇ ਪੋਂਗ ਡੈਮ ਤੋਂ ਪਾਣੀ ਛੱਡਿਆ ਗਿਆ, ਜਿਸ ਕਾਰਨ ਬਿਆਸ ਨਦੀ ਦੇ ਪਾਣੀ ਦਾ ਪੱਧਰ ਵਧ ਗਿਆ। ਤੇਜ਼ ਵਹਾਅ ਕਾਰਨ ਮਿੱਟੀ ਖਿਸਕ ਗਈ, ਜਿਸ ਕਾਰਨ ਮੰਡ ਭੋਗਰਾਵਨ ਵਿੱਚ ਇੱਕ ਆਲੀਸ਼ਾਨ ਘਰ ਦਾ ਵੱਡਾ ਹਿੱਸਾ ਢਹਿ ਗਿਆ।
(For more news apart from “ Jalandhar Accident News in punjabi, ” stay tuned to Rozana Spokesman.)