
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਪਣਾ 69ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਸਮੇਂ ਪੂਰੇ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਤੋਂ ਵੀ ਉਹਨਾਂ ਨੂੰ ਵਧਾਈਆਂ ਮਿਲ ਰਹੀਆਂ ਹਨ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਪਣਾ 69ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਸਮੇਂ ਪੂਰੇ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਤੋਂ ਵੀ ਉਹਨਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਸਿਆਸੀ ਗਲਿਆਰਿਆਂ ਤੋਂ ਲੈ ਕੇ ਆਮ ਲੋਕਾਂ ਤੱਕ ਸਾਰੇ ਉਹਨਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ।ਭਾਜਪਾ ਆਗੂਆਂ ਸਮੇਤ ਹੋਰ ਪਾਰਟੀਆਂ ਦੇ ਆਗੂ ਵੀ ਉਹਨਾਂ ਨੂੰ ਵਧਾਈਆਂ ਦੇ ਰਹੇ ਹਨ। ਰੇਲ ਮੰਤਰੀ ਪਿਊਸ਼ ਗੋਇਲ ਨੇ ਅਪਣੇ ਟਵਿਟਰ ਹੈਂਡਲ ‘ਤੇ ਪੀਐਮ ਮੋਦੀ ਨੂੰ ਉਹਨਾਂ ਦੇ 69ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ।
दृढ़ इच्छाशक्ति, निर्णायक नेतृत्व और अथक परिश्रम के प्रतीक देश के सर्वाधिक लोकप्रिय नेता प्रधानमंत्री श्री @narendramodi जी को जन्मदिन की हार्दिक शुभकामनाएं।
— Amit Shah (@AmitShah) September 17, 2019
आपके नेतृत्व में उभरते नये भारत ने विश्व में एक मजबूत, सुरक्षित और विश्वसनीय राष्ट्र के रूप में अपनी पहचान बनाई है।
ਪੀਐਮ ਮੋਦੀ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਭਾਜਪਾ ਦੇ ਸੀਨੀਅਰ ਆਗੂ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਉਹਨਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।
राष्ट्रसेवा और जनहित को सर्वोपरि रखने वाले सच्चे कर्मयोगी, आदर्शवादी राजनेता और देश के यशस्वी प्रधानसेवक श्री नरेन्द्र मोदी जी को जन्मदिन की हार्दिक शुभकामनाएं। #HappyBdayPMModi pic.twitter.com/UMitzHmEM5
— BJP (@BJP4India) September 17, 2019
ਉੱਥੇ ਹੀ ਭਾਰਤੀ ਜਨਤਾ ਪਾਰਟੀ ਦੇ ਟਵਿਟਰ ਹੈਂਡਲ ਤੋਂ ਵੀ ਪੀਐਮ ਮੋਦੀ ਦੇ ਜਨਮ ਦਿਨ ਮੌਕੇ ਟਵੀਟ ਕੀਤਾ ਗਿਆ। ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਦਰਾ ਰਾਜੇ ਨੇ ਵੀ ਪੀਐਮ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
Birthday greetings to Prime Minister @narendramodi ji
— Mamata Banerjee (@MamataOfficial) September 17, 2019
প্রধানমন্ত্রী নরেন্দ্র মোদিজী কে জন্মদিনের শুভেচ্ছা
ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
प्रधानमंत्री श्री @narendramodi जी, आपको जन्मदिन की हार्दिक शुभकामनाएँ। मैं आपके अच्छे स्वास्थ्य, खुशहाल जीवन और दीर्घायु की कामना करता हूं।
— K P Sharma Oli (@kpsharmaoli) September 17, 2019
मुझे पूरा विश्वास है कि हम मिलकर नेपाल-भारत द्विपक्षीय संबंधोंको और अधिक मजबूत करते जाएंगे।
ਨੇਪਾਲ ਦੇ ਪ੍ਰਧਾਨ ਮੰਤਪੀ ਕੇਪੀ ਓਲੀ ਨੇ ਵੀ ਪੀਐਮ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਹਨਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਵੀ ਪੀਐਮ ਮੋਦੀ ਨੂੰ ਟਵੀਟ ਕਰ ਕੇ ਜਨਮ ਦਿਨ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਵੀ ਟਵੀਟ ਕਰ ਕੇ ਮੋਦੀ ਨੂੰ ਵਧਾਈ ਦਿੱਤੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।