ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਖੇਤੀਬਾੜੀ ਬਿੱਲ ਲੋਕ ਸਭਾ 'ਚ ਪਾਸ
Published : Sep 17, 2020, 10:45 pm IST
Updated : Sep 17, 2020, 10:45 pm IST
SHARE ARTICLE
Lok Sabha
Lok Sabha

ਜ਼ਿਆਦਾਤਰ ਵਿਰੋਧੀ ਧਿਰਾਂ ਨੇ ਵੀ ਦਰਜ ਕਰਵਾਇਆ ਵਿਰੋਧ

ਨਵੀਂ ਦਿੱਲੀ : ਕਿਸਾਨਾਂ ਸਮੇਤ ਹੋਰ ਵਿਰੋਧੀ ਧਿਰਾਂ ਦੀ ਭਾਰੀ ਮੁਲਾਫ਼ਤ ਦੇ ਬਾਵਜੂਦ ਲੋਕ ਸਭਾ ਨੇ ਕਿਸਾਨਾਂ ਦਾ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, 2020, ਅਤੇ ਕਿਸਮਾਂ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਬਿੱਲ, 2020 ਨੂੰ ਪਾਸ ਕਰ ਦਿਤਾ ਹੈ। ਹੁਣ ਇਹ ਬਿੱਲ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ।

Lok sabha to be paperless apps for mps says speaker om birlaLok sabha 

ਦੱਸ ਦੇਈਏ ਕੇ ਪੰਜਾਬ ਅਤੇ ਹਰਿਆਣਾ 'ਚ ਇਸ ਬਿੱਲ ਤੇ ਕਾਫੀ ਵਿਰੋਧ ਪ੍ਰਦਰਸ਼ਨ ਹੋ ਰਿਹਾ ਸੀ। ਪਰ ਇਸ ਦੇ ਬਾਵਜੂਦ ਬਿੱਲ ਲੋਕ ਸਭਾ 'ਚ ਪਾਸ ਹੋ ਗਏ ਹਨ। ਇਸ ਬਿੱਲ ਨੂੰ ਲੈ ਕੇ ਪੰਜਾਬ ਅੰਦਰ ਜਿੱਥੇ ਕਿਸਾਨਾਂ ਸਮੇਤ ਕਈ ਜਥੇਬੰਦੀਆਂ ਸੜਕਾਂ 'ਤੇ ਹਨ ਉਥੇ ਹੀ ਲਗਭਗ ਸਾਰੀਆਂ ਸਿਆਸੀ ਧਿਰਾਂ ਵਿਰੋਧ ਪ੍ਰਗਟਾ ਚੁੱਕੀਆਂ ਹਨ।

Narinder Singh Tomar  Narinder Singh Tomar

ਦੂਜੇ ਪਾਸੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਨਵਾਂ ਬਿੱਲ ਕਿਸਾਨ ਵਿਰੋਧੀ ਨਹੀਂ ਹੈ ਅਤੇ ਇਹ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਬਿਹਤਰ ਮੁੱਲ ਦਿਵਾਏਗਾ। ਉਨ੍ਹਾਂ ਕਿਹਾ ਕਿ ਇਸ ਬਿੱਲਾਂ ਤੋਂ ਇੰਸਪੈਕਟਰ ਰਾਜ ਖ਼ਤਮ ਹੋਵੇਗਾ, ਭ੍ਰਿਸ਼ਟਾਚਾਰ ਖ਼ਤਮ ਹੋਵੇਗਾ ਅਤੇ ਕਿਸਾਨ ਅਤੇ ਵਪਾਰੀ ਦੇਸ਼ 'ਚ ਕਿਤੇ ਵੀ ਖਰੀਦ ਅਤੇ ਵਿਕਰੀ ਲਈ ਆਜ਼ਾਦ ਹੋਣਗੇ।

Lok Sabha Lok Sabha

ਜ਼ਿਕਰਯੋਗ ਹੈ ਕਿ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਸਰਕਾਰ ਵਲੋਂ ਖੇਤੀਬਾੜੀ 'ਚ ਸੁਧਾਰ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਕਿਸਾਨਾਂ ਦੀ ਕਮਾਈ ਵਧਾਉਣ ਦੇ ਮਕਸਦ ਨਾਲ ਲਿਆਏ ਗਏ 3 ਬਿੱਲ ਲੋਕ ਸਭਾ 'ਚ ਪੇਸ਼ ਕੀਤੇ ਗਏ। ਇਹ ਤਿੰਨੇ ਬਿੱਲ ਕੋਰੋਨਾ ਕਾਲ 'ਚ 5 ਜੂਨ, 2020 ਨੂੰ ਨੋਟੀਫਾਈਡ 3 ਆਰਡੀਨੈਂਸਾਂ ਦਾ ਸਥਾਨ ਲੈਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement