ਸ੍ਰੀਨਗਰ ’ਚ ਮੁਕਾਬਲੇ ਦੌਰਾਨ ਦੋ ਸੀਆਰਪੀਐਫ ਅਧਿਕਾਰੀ ਜ਼ਖਮੀ
Published : Sep 17, 2020, 1:00 pm IST
Updated : Sep 17, 2020, 1:00 pm IST
SHARE ARTICLE
Indian Army
Indian Army

ਮੁਕਾਬਲੇ ਵਿੱਚ ਤਿੰਨ ਅੱਤਵਾਦੀ ਢੇਰ

ਸ੍ਰੀਨਗਰ: ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਇਹ ਮੁਕਾਬਲਾ ਸ੍ਰੀਨਗਰ ਦੇ ਬਾਟਮਲੂ ਖੇਤਰ ਵਿੱਚ ਚੱਲ ਰਿਹਾ ਸੀ। ਇਹ ਮੁਕਾਬਲਾ ਅੱਜ ਤੜਕੇ ਸਾਢੇ ਤਿੰਨ ਵਜੇ ਸ਼ੁਰੂ ਹੋਇਆ। ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਰੇ ਗਏ ਤਿੰਨ ਅੱਤਵਾਦੀ ਸਥਾਨਕ ਸਨ ਅਤੇ ਉਨ੍ਹਾਂ ਦੀ ਪਛਾਣ ਕਰ ਲਈ ਗਈ ਹੈ।

Indian ArmyIndian Army

ਇਕ ਸਥਾਨਕ 45 ਸਾਲਾ ਔਰਤ ਦੀ ਵੀ ਕਰਾਸ ਫਾਇਰਿੰਗ ਵਿਚ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਇਸ ਦੌਰਾਨ ਸੀਆਰਪੀਐਫ ਦੀ 117 ਬਟਾਲੀਅਨ ਦਾ ਡਿਪਟੀ ਕਮਾਂਡੈਂਟ ਰਾਹੁਲ ਕੁਮਾਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ 92 ਬੇਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਸ੍ਰੀਨਗਰ ਵਿੱਚ ਅੱਜ ਇੱਕ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ।

Indian armyIndian army

ਦੁੱਖ ਦੀ ਗੱਲ ਇਹ ਹੈ ਕਿ ਇਸ ਮੁਕਾਬਲੇ ਵਿਚ ਸਾਡੀ ਸੀਆਰਪੀਐਫ ਦਾ ਡਿਪਟੀ ਕਮਾਂਡੈਂਟ ਜ਼ਖ਼ਮੀ ਹੋ ਗਿਆ ਅਤੇ ਇਸ ਵਿਚ ਇਕ ਨਾਗਰਿਕ ਵੀ ਮਾਰਿਆ ਗਿਆ। ਇਸ ਸਾਲ ਦੌਰਾਨ ਸ਼੍ਰੀਨਗਰ ਸ਼ਹਿਰ ਵਿੱਚ ਹੁਣ ਤੱਕ 7 ਸਫਲ ਆਪ੍ਰੇਸ਼ਨ ਕੀਤੇ ਜਾ ਚੁੱਕੇ ਹਨ: ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ

 Indian ArmyIndian Army

ਦਿਲਬਾਗ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੱਤ ਆਪ੍ਰੇਸ਼ਨਾਂ ਵਿੱਚ 16 ਅੱਤਵਾਦੀ ਮਾਰੇ ਗਏ ਹਨ। ਇਸ ਸਾਲ ਕੁੱਲ 72 ਆਪ੍ਰੇਸ਼ਨਾਂ ਵਿਚ 177 ਅੱਤਵਾਦੀ ਮਾਰੇ ਗਏ ਸਨ। ਵੱਡੀ ਗਿਣਤੀ ਵਿਚ ਵਿਦੇਸ਼ੀ ਅੱਤਵਾਦੀ ਪਾਕਿਸਤਾਨ ਨਾਲ ਸਬੰਧਤ ਹਨ, ਜਿਸ ਵਿਚ ਮਾਰੇ ਗਏ 22 ਅੱਤਵਾਦੀ ਪਾਕਿਸਤਾਨ ਨਾਲ ਜੁੜੇ ਹੋਏ ਹਨ।

Indian ArmyIndian Army

ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਦੁਪਹਿਰ ਢਾਈ ਵਜੇ ਬਾਟਮਲੂ ਦੇ ਫਿਰਦੌਸਾਬਾਦ ਖੇਤਰ ਵਿੱਚ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਠਭੇੜ ਵਿੱਚ ਬਦਲ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਇੱਕ 45 ਸਾਲਾ ਔਰਤ ਦੀ ਪਛਾਣ ਕੌਸਰ ਰਿਆਜ਼ ਵਜੋਂ ਹੋਈ ਹੈ, ਜੋ ਕਰਾਸ ਫਾਇਰਿੰਗ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਜਵਾਨਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੀਆਰਪੀਐਫ ਦੇ ਡਿਪਟੀ ਕਮਾਂਡੈਂਟ ਰਾਹੁਲ ਕੁਮਾਰ ਵੀ ਮੁਕਾਬਲੇ ਦੌਰਾਨ ਜ਼ਖਮੀ ਹੋਏ ਸਨ। ਉਹਨਾਂ ਨੂੰ ਤੁਰੰਤ ਮਿਲਟਰੀ ਹਸਪਤਾਲ 92 ਬੇਸ ਲਿਜਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement