ਦਿੱਲੀ 'ਚ ਇਸ ਸਾਲ ਵੀ ਨਹੀਂ ਵਿਕਣਗੇ ਪਟਾਕੇ, ਸਰਕਾਰ ਨੇ ਪੂਰੀ ਤਰ੍ਹਾਂ ਲਗਾਇਆ ਬੈਨ 
Published : Sep 17, 2021, 12:30 pm IST
Updated : Sep 17, 2021, 12:30 pm IST
SHARE ARTICLE
 Delhi govt imposes full ban on sale, use & storage of crackers
Delhi govt imposes full ban on sale, use & storage of crackers

ਹਰ ਸਾਲ ਸਤੰਬਰ ਦੇ ਅੰਤ ਤੋਂ ਬਾਅਦ, ਦਿੱਲੀ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰਾਂ ਵਿਚ ਹਵਾ ਦੀ ਗੁਣਵੱਤਾ ਗੰਦਲੀ ਹੋਣੀ ਸ਼ੁਰੂ ਹੋ ਜਾਂਦੀ ਹੈ

ਨਵੀਂ ਦਿੱਲੀ - ਦਿੱਲੀ ਸਰਕਾਰ ਨੇ ਦਿਵਾਲੀ ਦੇ ਤਿਉਹਾਰ ਦੌਰਾਨ ਪ੍ਰਦੂਸ਼ਣ ਦੇ ਵਾਧੇ ਨੂੰ ਰੋਕਣ ਲਈ ਵੱਡਾ ਫੈਸਲਾ ਲਿਆ ਹੈ ਦਰਅਸਲ ਦਿੱਲੀ ਸਰਕਾਰ ਨੇ ਪਟਾਕਿਆਂ ਦੇ ਭੰਡਾਰਨ, ਵਰਤੋਂ ਅਤੇ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ।  ਮੁੱਖ ਮੰਤਰੀ ਨੇ ਟਵਿੱਟਰ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਭਾਰਤ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਦੇਸ਼ਾਂ ਵਿਚੋਂ ਇੱਕ ਹੈ। ਦਿੱਲੀ ਵਿਚ ਪ੍ਰਦੂਸ਼ਣ ਸਭ ਤੋਂ ਵੱਧ ਹੈ ਤੇ ਇਸ ਦੀਆਂ ਡਰਾਉਣੀਆਂ ਤਸਵੀਰਾਂ ਅਕਸਰ ਸੁਰਖੀਆਂ ਵਿਚ ਰਹਿੰਦੀਆਂ ਹਨ।

Arvind KejriwalArvind Kejriwal

ਹਰ ਸਾਲ ਸਤੰਬਰ ਦੇ ਅੰਤ ਤੋਂ ਬਾਅਦ, ਦਿੱਲੀ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰਾਂ ਵਿਚ ਹਵਾ ਦੀ ਗੁਣਵੱਤਾ ਗੰਦਲੀ ਹੋਣੀ ਸ਼ੁਰੂ ਹੋ ਜਾਂਦੀ ਹੈ ਕਿਉਂਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਆਪਣੀ ਫਸਲ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ। ਪਿਛਲੇ ਸਾਲ ਅਕਤੂਬਰ ਅਤੇ ਇਸ ਸਾਲ ਜਨਵਰੀ ਦੇ ਵਿਚਕਾਰ ਦੇ ਤਿੰਨ ਮਹੀਨਿਆਂ ਵਿਚ, ਦਿੱਲੀ ਦਾ ਪ੍ਰਦੂਸ਼ਣ ਪੱਧਰ ਦੁਨੀਆ ਵਿਚ ਸਭ ਤੋਂ ਖਰਾਬ ਸੀ।

ਇਹ ਵੀ ਪੜ੍ਹੋ - ਅਮਰੀਕਾ 'ਚ ਭਾਰਤੀ ਨਾਗਰਿਕ ਨੂੰ ਹੋਈ 22 ਸਾਲ ਦੀ ਜੇਲ੍ਹ, ਲੱਗੇ ਧੋਖਾਧੜੀ ਦੇ ਦੋਸ਼     

crackers  bancrackers ban

ਦੀਵਾਲੀ ਦੇ ਆਲੇ ਦੁਆਲੇ ਪਟਾਕੇ ਫਟਣਾ ਵੀ ਇਸ ਪ੍ਰਦੂਸ਼ਣ ਨੂੰ ਵਧਾਉਣ ਵਿਚ ਭੂਮਿਕਾ ਨਿਭਾਉਂਦਾ ਹੈ ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ। ਇਸੇ ਲਈ ਦਿੱਲੀ ਸਰਕਾਰ ਨੇ ਪਟਾਕਿਆਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ ‘ਤੇ ਲਿਖਿਆ, “ਪਿਛਲੇ ਤਿੰਨ ਸਾਲਾਂ ਤੋਂ ਦੀਵਾਲੀ ਦੇ ਦੌਰਾਨ ਦਿੱਲੀ ਵਿਚ ਚਿੰਤਾਜਨਕ ਪ੍ਰਦੂਸ਼ਣ ਦੀ ਸਥਿਤੀ ਦੇ ਮੱਦੇਨਜ਼ਰ, ਜੀਵਨ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਪੂਰਨ ਪਾਬੰਦੀ ਲਗਾਈ ਗਈ ਹੈ।” ਪਿਛਲੇ ਸਾਲ ਦਿੱਲੀ ਵਿਚ ਵੀ ਇਸੇ ਤਰ੍ਹਾਂ ਦੀ ਪਾਬੰਦੀ ਲਗਾਈ ਗਈ ਸੀ ਪਰ ਅਧਿਕਾਰੀਆਂ ਨੇ ਇਸ ਨੂੰ ਲਾਗੂ ਕਰਨ ਲਈ ਸੰਘਰਸ਼ ਕੀਤਾ। ਕਈ ਹਿੰਦੂ ਸੰਗਠਨਾਂ ਨੇ ਇਸ ਪਾਬੰਦੀ ਦਾ ਵਿਰੋਧ ਕੀਤਾ ਸੀ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement