ICMR ਨੇ ਕੋਰੋਨਾ ਨਾਲ ਜੁੜੇ ਤੱਥ ਲੁਕਾਏ, ਅਪਰਾਧਕ ਜਾਂਚ ਹੋਣੀ ਚਾਹੀਦੀ ਹੈ : ਕਾਂਗਰਸ
Published : Sep 17, 2021, 10:44 am IST
Updated : Sep 17, 2021, 10:44 am IST
SHARE ARTICLE
Ajay Maken
Ajay Maken

ICMR ਦੇ ਅਧਿਕਾਰੀਆਂ ਸਮੇਤ ਮੋਦੀ ਤੇ ਸਾਬਕਾ ਸਿਹਤ ਮੰਤਰੀ ਵਿਰੁਧ ਵੀ ਹੋਵੇ ਜਾਂਚ

 

ਨਵੀਂ ਦਿੱਲੀ: ਕਾਂਗਰਸ ਨੇ ਵੀਰਵਾਰ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ’ਤੇ ‘ਅਪਣੇ ਰਾਜਨੀਤਕ ਆਕਾਵਾਂ ਨੂੰ ਖ਼ੁਸ਼ ਕਰਨ’ ਲਈ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੁੜੇ ਤੱਥਾਂ ਨੂੰ ਲੁਕਾਉਣ ਦਾ ਦੋਸ਼ ਲਾਇਆ ਅਤੇ ਮੰਗ ਕੀਤੀ ਕਿ ਇਸ ਮਾਮਲੇ ਦੀ ਅਪਰਾਧਿਕ ਜਾਂਚ ਕੀਤੀ ਜਾਵੇ। ਪਾਰਟੀ ਦੇ ਸੀਨੀਅਰ ਬੁਲਾਰੇ ਅਜੇ ਮਾਕਨ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਸਿਹਤ ਮੰਤਰੀ ਹਰਸ਼ਵਰਧਨ ਨੂੰ ਵੀ ICMR ਦੇ ਉੱਚ ਅਧਿਕਾਰੀਆਂ ਦੇ ਨਾਲ ਇਸ ਜਾਂਚ ਦੇ ਦਾਇਰੇ ਵਿਚ ਲਿਆਉਣਾ ਚਾਹੀਦਾ ਹੈ।

ICMRICMR

ਉਨ੍ਹਾਂ ਇਕ ਅੰਤਰਰਾਸ਼ਟਰੀ ਮੈਗਜ਼ੀਨ ‘ਇਕਨਾਮਿਸਟ’ ਦੀ ਰੀਪੋਰਟ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਇਸ ਮੈਗਜ਼ੀਨ ਦੇ ਅਨੁਮਾਨਾਂ ਅਨੁਸਾਰ ਭਾਰਤ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 43 ਲੱਖ ਤੋਂ 68 ਲੱਖ ਦੇ ਵਿਚਕਾਰ ਹੋ ਸਕਦੀ ਹੈ। ਮਾਕਨ ਨੇ ਦਾਅਵਾ ਕੀਤਾ, “ICMR ਦੇ ਕੁੱਝ ਉੱਘੇ ਵਿਗਿਆਨੀਆਂ ਨੂੰ ਸਰਕਾਰ ਵਲੋਂ ਦਬਾਅ ਪਾਏ ਜਾਣ ਕਾਰਨ ਪਿੱਛੇ ਹਟਣਾ ਪਿਆ। ਜਿਹੜੀਆਂ ਗੱਲਾਂ ਇਨ੍ਹਾਂ ਲੋਕਾਂ ਨੇ ਪੇਸ਼ ਕੀਤੀਆਂ ਹਨ ਉਹ ਬਹੁਤ ਗੰਭੀਰ ਹਨ। 

Corona Virus Corona Virus

ਉਨ੍ਹਾਂ ਦਾ ਕਹਿਣਾ ਹੈ ਕਿ ਰਾਜਨੀਤਕ ਆਕਾਵਾਂ ਨੂੰ ਖ਼ੁਸ਼ ਕਰਨ ਲਈ ਗੱਲਾਂ ਲੁਕਾਈਆਂ ਗਈਆਂ ਜਿਸ ਕਾਰਨ ਦੂਜੀ ਲਹਿਰ ਤੋਂ ਪਹਿਲਾਂ ਸਾਵਧਾਨੀਆਂ ਨਾ ਵਰਤੀਆਂ ਗਈਆਂ ਅਤੇ ਤਿਆਰੀ ਵੀ ਨਹੀਂ ਹੋਈ।’’ ਉਨ੍ਹਾਂ ਮੁਤਾਬਕ, “ਇਨ੍ਹਾਂ ਵਿਗਿਆਨੀਆਂ ਨੇ ਕਿਹਾ ਹੈ ਕਿ ਤਾਲਾਬੰਦੀ ਦੇ ਮਾਮੂਲੀ ਪ੍ਰਭਾਵ ਨਾਲ ਸਬੰਧਤ ਅਧਿਐਨ ਨੂੰ ਦਬਾਅ ਵਿਚ ਵਾਪਸ ਲਿਆ ਗਿਆ ਸੀ। 

Ajay MakenAjay Maken

ICMR ’ਤੇ ਇਹ ਕਹਿਣ ਲਈ ਦਬਾਅ ਪਾਇਆ ਗਿਆ ਕਿ ਕੋਵਿਡ ਭਾਰਤ ਵਿਚ ਤੇਜ਼ੀ ਨਾਲ ਨਹੀਂ ਫੈਲ ਰਿਹਾ। ICMR ਦੇ ਅਧਿਐਨ ਵਿਚ, ਇਹ ਸਪੱਸ਼ਟ ਹੋ ਗਿਆ ਸੀ ਕਿ ਹਾਈਡ੍ਰੋਕਸਾਈਕਲੋਰੋਕਿਨ ਅਤੇ ਖ਼ੂਨ ਦੇ ਪਲਾਜ਼ਮਾ ਤੋਂ ਕੋਈ ਲਾਭ ਨਹੀਂ ਹੈ, ਪਰ ਇਸ ਤੱਥ ਨੂੰ ਵੀ ਲੁਕਾਇਆ ਗਿਆ ਹੈ। ਅਜਿਹੇ ਤੱਥਾਂ ਨੂੰ ਲੁਕਾ ਕੇ ਜਨਤਾ ਨੂੰ ਨੁਕਸਾਨ ਪਹੁੰਚਾਇਆ ਗਿਆ।”

Location: India, Delhi, New Delhi

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement