
ਤਿੰਨ ਮੁਲਜ਼ਮ ਗ੍ਰਿਫ਼ਤਾਰ
ਅੰਬੇਡਕਰ ਨਗਰ (ਉਪਰ) - ਅੰਬੇਡਕਰ ਨਗਰ ਜ਼ਿਲੇ ਦੇ ਹਸਵਾਰ ਇਲਾਕੇ ਵਿਚ ਦੋ ਬਦਮਾਸ਼ਾਂ ਵਲੋਂ ਦੁਪੱਟਾ ਖਿੱਚਣ ਤੋਂ ਬਾਅਦ ਸਾਈਕਲ ਤੋਂ ਡਿੱਗੀ ਇਕ ਵਿਦਿਆਰਥਣ ਦੀ ਕੋਲੋਂ ਲੰਘ ਰਹੇ ਮੋਟਰਸਾਈਕਲ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਪੁਲਿਸ ਨੇ ਐਤਵਾਰ ਨੂੰ ਹੋਏ ਮੁਕਾਬਲੇ ਤੋਂ ਬਾਅਦ ਇਸ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਲਾਪਰਵਾਹੀ ਦੇ ਦੋਸ਼ ਹੇਠ ਸਬੰਧਤ ਥਾਣਾ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪੁਲਿਸ ਸੂਤਰਾਂ ਮੁਤਾਬਕ ਬੀਤੇ ਸ਼ੁੱਕਰਵਾਰ ਨੂੰ ਹਸਵਰ ਥਾਣਾ ਖੇਤਰ 'ਚ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੋਟਰਸਾਈਕਲ ਦੀ ਟੱਕਰ ਨਾਲ ਮੌਤ ਹੋ ਗਈ।
ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ 'ਚ 11ਵੀਂ ਜਮਾਤ ਦਾ ਵਿਦਿਆਰਥੀ ਦੂਜੀ ਵਿਦਿਆਰਥਣ ਨਾਲ ਸਾਈਕਲ 'ਤੇ ਜਾਂਦਾ ਨਜ਼ਰ ਆਇਆ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਬਦਮਾਸ਼ ਆਉਂਦੇ ਹਨ ਅਤੇ ਪਿਛਲੀ ਸੀਟ 'ਤੇ ਬੈਠੇ ਇਕ ਨੌਜਵਾਨ ਨੇ ਇਕ ਵਿਦਿਆਰਥਣ ਦੀ ਚੁੰਨੀ ਖਿੱਚ ਲਈ।
ਸੰਤੁਲਨ ਗੁਆਉਣ ਕਾਰਨ ਉਹ ਜ਼ਮੀਨ 'ਤੇ ਡਿੱਗ ਪਈ ਅਤੇ ਪਿੱਛੇ ਤੋਂ ਆ ਰਹੇ ਇਕ ਹੋਰ ਮੋਟਰਸਾਈਕਲ ਨੇ ਉਸ ਨੂੰ ਕੁਚਲ ਦਿੱਤਾ। ਅੰਬੇਡਕਰ ਨਗਰ ਦੇ ਪੁਲਿਸ ਸੁਪਰਡੈਂਟ ਅਜੀਤ ਸਿਨਹਾ ਨੇ ਐਤਵਾਰ ਨੂੰ ਪੀਟੀਆਈ ਨੂੰ ਦੱਸਿਆ, “ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ। ਸਾਨੂੰ ਪਹਿਲਾਂ ਸੂਚਨਾ ਮਿਲੀ ਸੀ ਕਿ ਲੜਕੀ ਦੀ ਹਾਦਸੇ ਵਿੱਚ ਮੌਤ ਹੋ ਗਈ ਹੈ।
ਹਾਲਾਂਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੁਰਘਟਨਾ ਸ਼ਰਾਰਤੀ ਅਨਸਰਾਂ ਵੱਲੋਂ ਉਸ ਦਾ ਦੁਪੱਟਾ ਖਿੱਚਣ ਕਾਰਨ ਵਾਪਰੀ ਹੈ। ਉਹਨਾਂ ਨੇ ਕਿਹਾ ਕਿ “ਇਸ ਤੋਂ ਬਾਅਦ ਅਸੀਂ ਮਾਮਲਾ ਦਰਜ ਕੀਤਾ ਅਤੇ ਸ਼ਨੀਵਾਰ ਨੂੰ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਾਹਬਾਜ਼ ਅਤੇ ਉਸ ਦੇ ਭਰਾ ਅਰਬਾਜ਼ ਵਜੋਂ ਹੋਈ ਹੈ, ਜਿਹਨਾਂ ਨੇ ਦੁਪੱਟਾ ਖਿੱਚਿਆ ਸੀ। ਲੜਕੀ 'ਤੇ ਮੋਟਰਸਾਈਕਲ ਚੜਾਉਣ ਵਾਲੇ ਤੀਜੇ ਦੋਸ਼ੀ ਦਾ ਨਾਂ ਫੈਜ਼ਲ ਹੈ।
ਸਿਨਹਾ ਨੇ ਕਿਹਾ ਕਿ ''ਤਿੰਨਾਂ ਦੋਸ਼ੀਆਂ ਨੂੰ ਐਤਵਾਰ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਤਿੰਨਾਂ ਨੇ ਪੁਲਿਸ ਦੀ ਗੱਡੀ ਤੋਂ ਛਾਲ ਮਾਰ ਦਿੱਤੀ। ਉਨ੍ਹਾਂ ਨੇ ਇੱਕ ਪੁਲਿਸ ਮੁਲਾਜ਼ਮ ਦੀ ਰਾਈਫਲ ਵੀ ਖੋਹ ਲਈ ਅਤੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ "ਜਵਾਬੀ ਗੋਲੀਬਾਰੀ ਵਿਚ ਦੋ ਮੁਲਜ਼ਮਾਂ ਦੀ ਲੱਤ ਵਿਚ ਗੋਲੀ ਲੱਗ ਗਈ, ਜਦਕਿ ਤੀਜੇ ਦੀ ਲੱਤ ਟੁੱਟ ਗਈ। ਤਿੰਨਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।"
ਪੁਲਿਸ ਸੁਪਰਡੈਂਟ ਨੇ ਇਸ ਮਾਮਲੇ 'ਚ ਲਾਪਰਵਾਹੀ ਲਈ ਹਸਵਰ ਥਾਣਾ ਇੰਚਾਰਜ ਰਿਤੇਸ਼ ਪਾਂਡੇ ਨੂੰ ਮੁਅੱਤਲ ਕਰ ਦਿੱਤਾ ਹੈ।