
ਏਅਰਪੋਰਟ ਮੈਟਰੋ ਐਕਸਟੈਂਸ਼ਨ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਮੈਟਰੋ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ।
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦਿੱਲੀ ਮੈਟਰੋ ਵਿਚ ਸਫ਼ਰ ਕੀਤਾ ਅਤੇ ਦਵਾਰਕਾ ਸੈਕਟਰ-21 ਤੋਂ ਸੈਕਟਰ-25 ਵਿਚ ਨਵੇਂ ਮੈਟਰੋ ਸਟੇਸ਼ਨ ‘ਯਸ਼ੋਭੂਮੀ’ ਤੱਕ ਦਿੱਲੀ ਏਅਰਪੋਰਟ ਮੈਟਰੋ ਐਕਸਪ੍ਰੈਸ ਲਾਈਨ ਦੇ ਵਿਸਤਾਰ ਦਾ ਉਦਘਾਟਨ ਕੀਤਾ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਧੌਲਾ ਕੁਆਂ ਮੈਟਰੋ ਸਟੇਸ਼ਨ 'ਤੇ ਮੈਟਰੋ 'ਚ ਸਵਾਰ ਹੋਏ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨੂੰ ਯਾਤਰੀਆਂ ਨਾਲ ਗੱਲਬਾਤ ਕਰਦੇ ਵੀ ਦੇਖਿਆ ਗਿਆ। ਕੁਝ ਯਾਤਰੀ ਪ੍ਰਧਾਨ ਮੰਤਰੀ ਨਾਲ ਸੈਲਫੀ ਲੈਂਦੇ ਵੀ ਨਜ਼ਰ ਆਏ।
ਏਅਰਪੋਰਟ ਮੈਟਰੋ ਐਕਸਟੈਂਸ਼ਨ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਮੈਟਰੋ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਵਿਸ਼ਵਕਰਮਾ ਜਯੰਤੀ ਦੇ ਮੌਕੇ 'ਤੇ 'ਪੀਐੱਮ ਵਿਸ਼ਵਕਰਮਾ' ਯੋਜਨਾ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਉਹ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਅਤੇ ਐਕਸਪੋ ਸੈਂਟਰ ਰਾਸ਼ਟਰ ਨੂੰ ਸਮਰਪਿਤ ਕਰਨਗੇ।