
ਬੀਜੇਪੀ ਕੇਜਰੀਵਾਲ ਦੇ ਖਿਲਾਫ਼ ਪਿਛਲੇ 2 ਸਾਲਾਂ ਤੋਂ ਰਚ ਰਹੀ ਸਾਜ਼ਿਸ਼
ਨਵੀਂ ਦਿੱਲੀ: ਦਿੱਲੀ ਦੇ ਸੀਐੱਮ ਚੁਣੇ ਜਾਣ ਤੋਂ ਬਾਅਦ ਆਤਿਸ਼ੀ ਮਾਰਲੇਨਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਮੈਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਮੈਨੂੰ ਦੁੱਖ ਵੀ ਹੈ ਕੇਜਰੀਵਾਲ ਨੇ ਮੁੱਖ ਮੰਤਰੀ ਦਾ ਆਹੁਦਾ ਛੱਡ ਦਿੱਤਾ।
ਉਨ੍ਹਾਂ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਮੈਨੂੰ ਮੁੱਖ ਮੰਤਰੀ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੈਂ ਕਿਸੇ ਹੋਰ ਪਾਰਟੀ ਵਿੱਚ ਹੁੰਦੀ ਮੈਨੂੰ ਟਿਕਟ ਵੀ ਨਹੀਂ ਮਿਲਣੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਵਿਧਾਇਕ ਤੋਂ ਬਾਅਦ ਮੰਤਰੀ ਬਣਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਮੈਨੂੰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਨੇ ਕਿਹਾ ਹੈ ਕਿ ਇਸ ਤੋਂ ਪਹਿਲਾ ਸਰਕਾਰੀ ਨੌਕਰੀ ਛੱਡੀ ਸੀ ਅਤੇ ਹੁਣ ਮੁੱਖ ਮੰਤਰੀ ਦਾ ਅਹੁਦਾ ਤਿਆਗ ਦਿੱਤਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਪਿਛਲੇ ਦੋ ਸਾਲਾਂ ਤੋਂ ਤੰਗ ਕਰ ਰਹੀ ਹੈ।
ਝੂਠੇ ਕੇਸਾਂ ਵਿੱਚ 6 ਮਹੀਨੇ ਜੇਲ੍ਹ ਵਿੱਚ ਰੱਖਿਆ- ਆਤਿਸ਼ੀ
ਉਨ੍ਹਾਂ ਨੇ ਕਿਹਾ ਹੈ ਕਿ ਝੂਠੇ ਮੁਕੱਦਮਿਆ ਵਿੱਚ 6 ਮਹੀਨੇ ਤੱਕ ਜੇਲ੍ਹ ਵਿੱਚ ਰੱਖਿਆ।ਉਨ੍ਹਾਂ ਨੇਕਿਹਾ ਹੈ ਕਿ ਸੀਬੀਆਈ ਅਤੇ ਈਡੀ ਨੇ ਤੰਗ ਕੀਤਾ।ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਦੀ ਥਾਂ ਕੋਈ ਹੋਰ ਨੇਤਾ ਹੁੰਦਾ ਤਾਂ ਉਹ ਬਦਲ ਜਾਂਦਾ ਪਰ ਕੇਜਰੀਵਾਲ ਨੇ ਸੱਚ ਦੀ ਲੜਾਈ ਲੜੀ। ਉਨ੍ਹਾਂ ਨੇ ਕਿਹਾ ਹੈ ਕਿ ਲੋਕਤੰਤਰ ਦੇ ਇਤਿਹਾਸ ਵਿੱਚ ਅਜਿਹਾ ਕੋਈ ਤਿਆਗ ਦੀ ਮਿਸਾਲ ਨਹੀਂ ਮਿਲਦੀ।
ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਲੋਕ ਕੇਜਰੀਵਾਲ ਨੂੰ ਸੀਐੱਮ ਦੇਖਣਾ ਚਾਹੁੰਦੇ ਹਨ ਆਉਣ ਵਾਲੀਆਂ ਚੋਣਾਂ ਵਿੱਚ।ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਲੋਕ ਦੁਖੀ ਹਨ ਅਤੇ ਉਹ ਆਉਣ ਵਾਲੀਆਂ ਚੋਣਾਂ ਵਿੱਚ ਮੁੱਖ ਮੰਤਰੀ ਦੇਖਣਾ ਚਾਹੁੰਦੀਆਂ ਹਨ।ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਦੀ ਇਮਾਨਦਾਰੀ ਕਰਕੇ ਫਰੀ ਬਿਜਲੀ, ਮੁਫ਼ਤ ਵਿਦਿਆ, ਸਰਕਾਰੀ ਸਹੂਲਤਾਂ ਅਤੇ ਫਰੀ ਇਲਾਜ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀ 22 ਸੂਬਿਆਂ ਵਿੱਚ ਸਰਕਾਰ ਹੈ ਉਹ ਮੁਹੱਲਾ ਕਲੀਨਿਕ ਨਹੀਂ ਦੇ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਨੂੰ ਮੁੱਖ ਮੰਤਰੀ ਬਣਿਆ ਦੇਖਣਾ ਚਾਹੁੰਦੇ ਹਨ।