ਸਾਰਿਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ
Jammu and Kashmir News : ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਮੰਗਲਵਾਰ ਰਾਤ ਨੂੰ ਫੌਜ ਦੀ ਆਰਮਾਡਾ ਗੱਡੀ ਖਾਈ 'ਚ ਡਿੱਗ ਗਈ ਹੈ। ਇਸ ਘਟਨਾ 'ਚ 4 ਜਵਾਨ ਜ਼ਖਮੀ ਹੋਏ ਹਨ , ਦੋ ਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੇਰ ਸ਼ਾਮ ਪਹਾੜੀ ਜ਼ਿਲ੍ਹੇ ਦੇ ਮੰਜਾਕੋਟ ਇਲਾਕੇ ਵਿੱਚ ਵਾਪਰਿਆ ਹੈ। ਇਸ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਸਥਾਨਕ ਪਿੰਡ ਵਾਸੀਆਂ ਸਮੇਤ ਬਚਾਅ ਕਰਮਚਾਰੀਆਂ ਨੇ ਸਾਰੇ ਜ਼ਖਮੀ ਕਮਾਂਡੋਜ਼ ਨੂੰ ਬਾਹਰ ਕੱਢਿਆ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।