
ਸਬੰਧਤ ਸਾਰੇ ਅਧਿਕਾਰੀਆਂ - ਜ਼ਿਲ੍ਹਾ ਚੋਣ ਅਧਿਕਾਰੀ, ਚੋਣ ਰਜਿਸਟਰੇਸ਼ਨ ਅਧਿਕਾਰੀ, ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਅਤੇ ਬੀ.ਐਲ.ਓ. ਨੂੰ ਸਿਖਲਾਈ ਦਿਤੀ ਗਈ
ਨਵੀਂ ਦਿੱਲੀ : ਦਿੱਲੀ ਦੇ ਵੋਟਰਾਂ ਨੂੰ 2002 ਦੀ ਵੋਟਰ ਸੂਚੀ ’ਚ ਨਾਮ ਨਾ ਆਉਣ ਉਤੇ ਅਪਣਾ ਪਛਾਣ ਪੱਤਰ ਪੇਸ਼ ਕਰਨਾ ਪਵੇਗਾ ਕਿਉਂਕਿ ਚੋਣ ਕਮਿਸ਼ਨ ਕੌਮੀ ਰਾਜਧਾਨੀ ’ਚ ਐਸ.ਆਈ.ਆਰ. ਅਭਿਆਸ ਦੀ ਤਿਆਰੀ ਸ਼ੁਰੂ ਕਰ ਰਿਹਾ ਹੈ, ਜਿਸ ਦੀਆਂ ਤਰੀਕਾਂ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ।
ਇਕ ਅਧਿਕਾਰਤ ਬਿਆਨ ਮੁਤਾਬਕ ਚੋਣ ਕਮਿਸ਼ਨ (ਈ.ਸੀ.) ਨੇ ਵੋਟਰ ਸੂਚੀਆਂ ਦੀ ਅਖੰਡਤਾ ਦੀ ਰਾਖੀ ਲਈ ਅਪਣੇ ਸੰਵਿਧਾਨਕ ਹੁਕਮ ਨੂੰ ਨਿਭਾਉਣ ਲਈ ਦੇਸ਼ ਭਰ ਵਿਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦਫ਼ਤਰ ਨੇ ਵੀ ਇਸ ਅਭਿਆਸ ਦੀ ਸਫਲਤਾ ਲਈ ਤਿਆਰੀਆਂ ਸ਼ੁਰੂ ਕਰ ਦਿਤੀ ਆਂ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਬੂਥ ਪੱਧਰ ਦੇ ਅਧਿਕਾਰੀ (ਬੀ.ਐਲ.ਓ.) ਨਿਯੁਕਤ ਕੀਤੇ ਗਏ ਹਨ।
ਇਸ ਵਿਚ ਕਿਹਾ ਗਿਆ ਹੈ ਕਿ ਸਬੰਧਤ ਸਾਰੇ ਅਧਿਕਾਰੀਆਂ - ਜ਼ਿਲ੍ਹਾ ਚੋਣ ਅਧਿਕਾਰੀ, ਚੋਣ ਰਜਿਸਟਰੇਸ਼ਨ ਅਧਿਕਾਰੀ, ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਅਤੇ ਬੀ.ਐਲ.ਓ. ਨੂੰ ਸਿਖਲਾਈ ਦਿਤੀ ਗਈ ਹੈ। ਸੀ.ਈ.ਓ. ਦੇ ਦਫ਼ਤਰ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਅਪਣੇ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਵਾਂ ਦੀ ਤਸਦੀਕ ਕਰਨ ਲਈ 2002 ਦੀ ਵੋਟਰ ਸੂਚੀ ਨੂੰ ਵੇਖਣ।