
ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮਾਫੀ ਨੂੰ ਲੈ ਕੇ ਉਸਦੀ ਰਿਹਾਈ ਦੀਆਂ ਅਟਕਲਾਂ...
ਨਵੀਂ ਦਿੱਲੀ : ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮਾਫੀ ਨੂੰ ਲੈ ਕੇ ਉਸਦੀ ਰਿਹਾਈ ਦੀਆਂ ਅਟਕਲਾਂ 'ਤੇ ਰੋਕ ਲਗਾਉਂਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਰਾਜੋਆਣਾ ਦੀ ਰਿਹਾਈ ਨਹੀਂ ਹੋਵੇਗੀ। ਇਹ ਖੁਲਾਸਾ ਉਨ੍ਹਾਂ ਨੇ ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕੀਤਾ ਹੈ। ਇਥੇ ਦੱਸਣਾ ਸਹੀ ਹੋਵੇਗਾ ਕਿ ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ 'ਤੇ ਸਜ਼ਾ ਪੂਰੀ ਹੋਣ ਦੇ ਲੰਬੇ ਸਮੇਂ ਤੋਂ ਬਾਅਦ ਵੀ ਜੇਲ੍ਹਾਂ 'ਚ ਬੰਦ ਕੈਦੀਆਂ ਦੀ ਰਿਹਾਈ ਸਬੰਧੀ ਫੈਸਲਾ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
Balwant Singh Rajoana
ਉਨ੍ਹਾਂ 'ਚ ਰਾਜੋਆਣਾ ਦਾ ਨਾਂ ਵੀ ਸ਼ਾਮਲ ਹੋਣ ਦੀਆਂ ਅਟਕਲਾਂ ਸੁਣਨ ਨੂੰ ਮਿਲੀਆਂ ਤਾਂ ਬੇਅੰਤ ਸਿੰਘ ਦੇ ਪਰਿਵਾਰ ਨੇ ਵਿਰੋਧ ਸ਼ੁਰੂ ਕਰ ਦਿੱਤਾ। ਇਸ ਦੌਰਾਨ ਐੱਮ. ਪੀ. ਰਵਨੀਤ ਬਿੱਟੂ ਵਲੋਂ ਇਹ ਦਲੀਲ ਦਿੱਤੀ ਗਈ ਕਿ ਰਾਜੋਆਣਾ ਨੇ ਆਪਣਾ ਜੁਰਮ ਕਬੂਲ ਕਰਨ ਤੋਂ ਬਾਅਦ ਸਜ਼ਾ ਮੁਆਫੀ ਲਈ ਕੋਈ ਅਪੀਲ ਨਹੀਂ ਕੀਤੀ। ਬਿੱਟੂ ਨੇ ਰਾਜੋਆਣਾ ਦੀ ਰਿਹਾਈ ਕਾਰਨ ਪੰਜਾਬ 'ਚ ਮਾਹੌਲ ਖਰਾਬ ਹੋਣ ਦੀ ਸ਼ੰਕਾ ਵੀ ਪ੍ਰਗਟ ਕੀਤੀ।
Amit Shah
ਇਸ 'ਤੇ ਇਤਰਾਜ਼ ਜਤਾਉਂਦਿਆਂ ਅਕਾਲੀ ਦਲ ਅਤੇ ਭਾਜਪਾ ਦੇ ਨੇਤਾਵਾਂ ਨੇ ਰਾਜੋਆਣਾ ਦੀ ਸਜ਼ਾ ਮੁਆਫੀ ਦਾ ਸਮਰਥਨ ਕੀਤਾ।ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਭੇਜੀ ਗਈ ਟਾਡਾ ਤਹਿਤ ਜੇਲਾਂ 'ਚ ਬੰਦ ਕੈਦੀਆਂ ਦੀ ਸੂਚੀ 'ਚ ਰਾਜੋਆਣਾ ਦਾ ਨਾਂ ਸ਼ਾਮਲ ਹੋਣ ਦੀ ਗੱਲ ਕਬੂਲਣ ਤੋਂ ਇਲਾਵਾ ਫਾਂਸੀ ਦੀ ਸਜ਼ਾ ਦੇਣ ਦੇ ਹੱਕ 'ਚ ਨਾ ਹੋਣ ਦਾ ਸਟੈਂਡ ਦੁਹਰਾਉਣ 'ਤੇ ਚਰਚਾ ਛਿੜ ਗਈ ਕਿ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਕਾਂਗਰਸ 2 ਹਿੱਸਿਆਂ 'ਚ ਵੰਡੀ ਗਈ ਹੈ।
Balwant Singh Rajoana
ਜਿਸ ਦੇ ਮੱਦੇਨਜ਼ਰ ਬੇਅੰਤ ਸਿੰਘ ਦੇ ਪੋਤਰੇ ਗੁਰਕੀਰਤ ਕੋਟਲੀ ਨੇ ਰਾਜੋਆਣਾ ਦੀ ਰਿਹਾਈ ਦੇ ਕਿਸੇ ਵੀ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਦਾ ਐਲਾਨ ਕਰ ਦਿੱਤਾ। ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਇਸ ਦਾ ਨਤੀਜਾ ਇਹ ਹੋਇਆ ਕਿ ਕੇਂਦਰ ਸਰਕਾਰ ਬੈਕਫੁੱਟ 'ਤੇ ਆ ਗਈ। ਇਸ ਬਾਰੇ 'ਜਗ ਬਾਣੀ' ਵਲੋਂ ਪਹਿਲਾਂ ਹੀ ਖੁਲਾਸਾ ਕਰ ਦਿੱਤਾ ਗਿਆ ਸੀ ਅਤੇ ਹੁਣ ਇਕ ਚੈਨਲ ਨੂੰ ਦਿੱਤੇ ਗਏ ਇੰਟਰਵਿਊ 'ਚ ਅਮਿਤ ਸ਼ਾਹ ਨੇ ਸਾਫ ਕਰ ਦਿੱਤਾ ਹੈ ਕਿ ਰਾਜੋਆਣਾ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।